CM Bhagwant Mann Birthday: ਕਾਮੇਡੀਅਨ ਤੋਂ ਸਿਆਸਤਦਾਨ ਬਣੇ CM ਭਗਵੰਤ ਮਾਨ ਅੱਜ ਮਨਾ ਰਹੇ ਆਪਣਾ ਜਨਮ ਦਿਨ, ਅਰਵਿੰਦ ਕੇਜਰੀਵਾਲ ਸਮੇਤ ਕਈ ਆਗੂਆਂ ਨੇ ਦਿੱਤੀ ਵਧਾਈ
Advertisement
Article Detail0/zeephh/zeephh2476191

CM Bhagwant Mann Birthday: ਕਾਮੇਡੀਅਨ ਤੋਂ ਸਿਆਸਤਦਾਨ ਬਣੇ CM ਭਗਵੰਤ ਮਾਨ ਅੱਜ ਮਨਾ ਰਹੇ ਆਪਣਾ ਜਨਮ ਦਿਨ, ਅਰਵਿੰਦ ਕੇਜਰੀਵਾਲ ਸਮੇਤ ਕਈ ਆਗੂਆਂ ਨੇ ਦਿੱਤੀ ਵਧਾਈ

CM Bhagwant Mann Birthday: ਇਸ ਦੌਰਾਨ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਵਧਾਈ ਦਿੱਤੀ ਹੈ ਅਤੇ ਉਨ੍ਹਾਂ ਦੇ ਸਿਹਤਮੰਦ ਅਤੇ ਲੰਬੀ ਉਮਰ ਦੀ ਕਾਮਨਾ ਕੀਤੀ ਹੈ। 

 

CM Bhagwant Mann Birthday: ਕਾਮੇਡੀਅਨ ਤੋਂ ਸਿਆਸਤਦਾਨ ਬਣੇ CM ਭਗਵੰਤ ਮਾਨ ਅੱਜ ਮਨਾ ਰਹੇ ਆਪਣਾ ਜਨਮ ਦਿਨ,  ਅਰਵਿੰਦ ਕੇਜਰੀਵਾਲ ਸਮੇਤ ਕਈ ਆਗੂਆਂ ਨੇ ਦਿੱਤੀ ਵਧਾਈ

Punjab CM Bhagwant Mann Birthday News:: ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਜਨਮ ਦਿਨ ਹੈ। ਮਾਨ ਅੱਜ 51 ਸਾਲ ਦੇ ਹੋ ਗਏ ਹਨ। ਭਗਵੰਤ ਮਾਨ ਦਾ ਕਾਮੇਡੀਅਨ ਤੋਂ ਸਿਆਸਤਦਾਨ ਤੱਕ ਦਾ ਸਫ਼ਰ ਸ਼ਾਨਦਾਰ ਰਿਹਾ ਹੈ। ਕਾਮੇਡੀਅਨ ਤੋਂ ਸਿਆਸਤਦਾਨ ਬਣੇ ਭਗਵੰਤ ਮਾਨ ਅੱਜ ਅਰਵਿੰਦ ਕੇਜਰੀਵਾਲ ਤੋਂ ਬਾਅਦ ਆਮ ਆਦਮੀ ਪਾਰਟੀ ਦਾ ਸਭ ਤੋਂ ਮਸ਼ਹੂਰ ਚਿਹਰਾ ਹੈ।

ਅਰਵਿੰਦ ਕੇਜਰੀਵਾਲ

ਕਾਮੇਡੀਅਨ ਤੋਂ ਸਿਆਸਤਦਾਨ ਬਣੇ ਭਗਵੰਤ ਮਾਨ
ਦੱਸ ਦਈਏ ਕਿ ਕਾਮੇਡੀਅਨ ਤੋਂ ਸਿਆਸਤਦਾਨ ਬਣੇ ਭਗਵੰਤ ਮਾਨ ਦਾ ਜਨਮ (CM Bhagwant Mann Birthday) 17 ਅਕਤੂਬਰ 1973 ਨੂੰ ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਪਿੰਡ ਸਤੋਜ ਵਿੱਚ ਹੋਇਆ ਸੀ। ਮਾਨ ਦੇ ਪਿਤਾ ਮਹਿੰਦਰ ਸਿੰਘ ਇੱਕ ਅਧਿਆਪਕ ਸਨ ਅਤੇਮਾਤਾ ਹਰਪਾਲ ਕੌਰ ਇੱਕ ਘਰੇਲੂ ਔਰਤ ਸੀ। ਪੰਜਾਬ ਦੇ ਮੁੱਖ ਮੰਤਰੀ ਬਣਨ ਤੋਂ ਪਹਿਲਾਂ ਭਗਵੰਤ ਮਾਨ 2014 ਅਤੇ 2019 ਵਿੱਚ ਸੰਗਰੂਰ ਲੋਕ ਸਭਾ ਸੀਟ ਤੋਂ ਚੋਣ ਜਿੱਤ ਚੁੱਕੇ ਹਨ।

ਇਹ ਵੀ ਪੜ੍ਹੋ:  Giani Harpreet Singh Resigned: ਗਿ.ਹਰਪ੍ਰੀਤ ਸਿੰਘ ਦੇ ਹੱਕ 'ਚ ਉੱਤਰੇ SGPC ਮੈਂਬਰ, ਕਹੀ ਵੱਡੀ ਗੱਲ
 

ਸਿਆਸੀ ਕਰੀਅਰ 2011 ਵਿੱਚ ਸ਼ੁਰੂ 
ਭਗਵੰਤ ਮਾਨ ਦਾ ਸਿਆਸੀ ਕਰੀਅਰ 2011 ਵਿੱਚ ਸ਼ੁਰੂ ਹੋਇਆ, ਜਦੋਂ ਉਹ ਮਨਪ੍ਰੀਤ ਸਿੰਘ ਬਾਦਲ ਦੀ ਅਗਵਾਈ ਵਾਲੀ ਪੀਪਲਜ਼ ਪਾਰਟੀ ਆਫ਼ ਪੰਜਾਬ ਵਿੱਚ ਸ਼ਾਮਲ ਹੋਏ। 2012 ਵਿੱਚ ਮਾਨ ਨੇ ਸੰਗਰੂਰ ਦੇ ਲਹਿਰਾ ਤੋਂ ਵਿਧਾਨ ਸਭਾ ਚੋਣ ਲੜੀ ਸੀ ਪਰ ਰਜਿੰਦਰ ਕੌਰ ਭੱਠਲ ਤੋਂ ਹਾਰ ਗਏ ਸਨ। 2014 ਵਿੱਚ ਮਾਨ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। ਉਸ ਨੇ 2014 ਅਤੇ 2019 ਦੀਆਂ ਲੋਕ ਸਭਾ ਚੋਣਾਂ ਜਿੱਤੀਆਂ ਸਨ। ਭਗਵੰਤ ਮਾਨ ਦੀ ਅਗਵਾਈ ਹੇਠ, ਆਮ ਆਦਮੀ ਪਾਰਟੀ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸ਼ਾਨਦਾਰ ਜਿੱਤ ਦਰਜ ਕੀਤੀ ਅਤੇ 117 ਵਿੱਚੋਂ 92 ਸੀਟਾਂ ਜਿੱਤੀਆਂ।

ਭਗਵੰਤ ਮਾਨ ਧੂਰੀ ਤੋਂ ਵਿਧਾਇਕ ਬਣੇ। ਇਸ ਤੋਂ ਬਾਅਦ 16 ਮਾਰਚ ਨੂੰ ਭਗਵੰਤ ਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਉਨ੍ਹਾਂ ਨੇ ਸ਼ਹੀਦੇ ਆਜ਼ਮ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਵਿਖੇ ਸਹੁੰ ਚੁੱਕੀ। ਭਗਵੰਤ ਮਾਨ ਪੰਜਾਬ ਦੇ 17ਵੇਂ ਮੁੱਖ ਮੰਤਰੀ ਹਨ। ਉਹ 48 ਸਾਲ ਦੀ ਉਮਰ ਵਿੱਚ ਮੁੱਖ ਮੰਤਰੀ ਬਣੇ ਅਤੇ ਪੰਜਾਬ ਦੇ ਦੂਜੇ ਸਭ ਤੋਂ ਨੌਜਵਾਨ ਮੁੱਖ ਮੰਤਰੀ ਹਨ।

 ਇਸ ਸਫਰ 'ਚ ਖਾਸ ਰੋਲ ਨਿਭਾਇਆ 16 ਦੇ ਅੰਕੜੇ ਨੇ

ਕਾਮੇਡੀਅਨ ਤੋਂ ਲੈ ਕੇ ਮੁੱਖ ਮੰਤਰੀ ਬਣਨ ਤੱਕ ਦਾ ਸਫਰ ਭਗਵੰਤ ਮਾਨ ਦਾ ਸੌਖਾ ਨਹੀਂ ਰਿਹਾ ਪਰ ਇਸ ਸਫਰ 'ਚ ਖਾਸ ਰੋਲ ਨਿਭਾਇਆ 16 ਦੇ ਅੰਕੜੇ ਨੇ। ਭਗਵੰਤ ਮਾਨ ਦੇ ਨਾਲ ਇਹ ਅੰਕੜਾ ਵਿਸ਼ੇਸ ਤੌਰ ਤੇ ਜੁੜਿਆ ਹੈ,  ਆਖਰ ਕੀ ਹੈ ਇਹ 16 ਦਾ ਅੰਕੜਾ। ਆਓ ਦੱਸਦੇ ਹਾਂ। 

-16 ਮਈ 1992 ਭਗਵੰਤ ਮਾਨ ਦੀ ਪਹਿਲੀ ਕੈਸਿਟ 'Gobhi Diye Kacchiye Vaparne' ਆਈ ਸੀ ਉਸ ਤੋਂ ਬਾਅਦ 16 ਦਸੰਬਰ 1992 ਹੀ ਭਗਵੰਤ ਦੀ ਦੂਸਰੀ ਕੈਸਿਟ 'ਕੁਲਫੀ ਗਰਮਾ ਗਰਮ' ਆਈ ਜਿਸ ਨੇ ਭਗਵੰਤ ਮਾਨ ਨੂੰ ਪੰਜਾਬ ਦੇ ਹਰ ਘਰ ਤੱਕ ਭੇਜ ਦਿੱਤਾ। 
-16 ਨੂੰ ਹੀ ਭਗਵੰਤ ਮਾਨ ਨੇ ਸਭ ਤੋਂ ਦੁੱਖ ਭਰੀ ਘੜੀ ਦੇਖੀ ਜਦੋਂ ਭਗਵੰਤ ਮਾਨ ਦੇ ਪਿਤਾ ਮਹਿੰਦਰ ਸਿੰਘ 16 ਮਈ 2011 ਨੂੰ ਇਸ ਦੁਨੀਆ ਨੂੰ ਹਮੇਸ਼ਾ ਲਈ ਛੱਡਕੇ ਚਲੇ ਗਏ। 
ਹੁਣ ਇੱਕ ਵਾਰ ਫਿਰ 16 ਤਰੀਕ ਭਗਵੰਤ ਮਾਨ ਦੀ ਜ਼ਿੰਦਗੀ ਬਦਲਣ ਗਈ ।
-16 ਮਾਰਚ 2022 ਹੀ ਨੂੰ ਭਗਵੰਤ ਮਾਨ ਪੰਜਾਬ ਦੀ 16 ਵੀਂ ਵਿਧਾਨ ਸਭਾ ਦੇ ਮੁੱਖ ਮੰਤਰੀ ਦੇ ਤੌਰ ਤੇ ਸਹੁੰ ਚੁੱਕੀ।  

ਅਜਿਹਾ ਰਿਹਾ ਚੋਣ ਸਫ਼ਰ

-ਮਾਨ ਨੇ 2012 'ਚ ਪੀਪੀਪੀ ਤੋਂ ਹਲਕਾ ਲਹਿਰਾ ਟਿਕਟ 'ਤੇ ਵਿਧਾਨ ਸਭਾ ਚੋਣ ਲੜੀ ਸੀ।
-ਭਗਵੰਤ ਪਹਿਲੀ ਚੋਣ ਵਿੱਚ ਰਜਿੰਦਰ ਕੌਰ ਭੱਠਲ ਤੋਂ ਹਾਰ ਗਏ ਸਨ।
-2014 'ਚ ਉਨ੍ਹਾਂ ਸੰਗਰੂਰ ਤੋਂ 'ਆਪ' ਦੀ ਟਿਕਟ 'ਤੇ ਲੋਕ ਸਭਾ ਚੋਣ ਲੜੀ ਅਤੇ ਜਿੱਤੇ।
-ਸਾਲ 2019 ਵਿੱਚ ਲਗਾਤਾਰ ਦੂਜੀ ਜਿੱਤ ਦਰਜ ਕਰਕੇ ਸੰਸਦ ਵਿੱਚ ਪਹੁੰਚੇ।
-ਸਾਲ 2022 ਵਿੱਚ ਉਨ੍ਹਾਂ ਨੇ ਧੂਰੀ ਤੋਂ ਚੋਣ ਲੜੀ ਅਤੇ 50 ਹਜ਼ਾਰ ਤੋਂ ਵੱਧ ਦੇ ਫਰਕ ਨਾਲ ਜਿੱਤ ਪ੍ਰਾਪਤ ਕੀਤੀ।

ਕਿਉਂ ਬੰਨ੍ਹਦੇ ਹਨ ਪੀਲੀ ਪੱਗ 
ਭਗਵੰਤ ਮਾਨ ਨੂੰ ਅਕਸਰ ਪੀਲੀ ਪੱਗ ਬੰਨ ਕੇ ਦੇਖਿਆ ਜਾਂਦਾ ਹੈ।  ਜਦੋਂ ਤੋਂ ਭਗਵੰਤ ਮਾਨ ਨੇ ਸਿਆਸਤ ਸ਼ੁਰੂ ਕੀਤੀ ਹੈ, ਉਦੋਂ ਤੋਂ ਉਨ੍ਹਾਂ ਨੂੰ ਸਿਰਫ਼ ਪੀਲੀ ਪੱਗ ਬੰਨ੍ਹੀ ਹੀ ਦੇਖਿਆ ਹੋਵੇਗਾ।  ਦੱਸ ਦੇਈਏ ਕਿ ਇਸਦੇ ਪਿੱਛੇ ਇੱਕ ਖਾਸ ਕਾਰਨ ਹੈ। ਇਕ ਨਿਊਜ਼ ਚੈਨਲ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਸੀ ਕਿ ਪਹਿਲੀ ਵਾਰ ਸੰਸਦ ਮੈਂਬਰ ਬਣਨ ਤੋਂ ਬਾਅਦ ਉਹ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਗਏ ਸਨ। ਉੱਥੇ ਉਨ੍ਹਾਂ ਕਿਹਾ ਸੀ ਕਿ ਲੋਕ ਸਭਾ ਵਿੱਚ ਜਿੱਥੇ ਅੰਗਰੇਜ਼ਾਂ ਦੇ ਕੰਨ ਖੋਲ੍ਹਣ ਲਈ ਬੰਬ ਸੁੱਟੇ ਗਏ ਸਨ, ਮੈਂ ਆਪਣੀ ਆਵਾਜ਼ ਬੁਲੰਦ ਕਰਦਾ ਰਹਾਂਗਾ ਅਤੇ ਪੀਲੀ  ਰੰਗ ਦੀ ਪੱਗ ਬੰਨ੍ਹਦਾ ਰਹਾਂਗਾ। ਮਾਨ ਨੇ ਇਹ ਵੀ ਕਿਹਾ ਸੀ ਕਿ ਪੀਲੀ ਪੱਗ ਹੁਣ ਉਨ੍ਹਾਂ ਦੀ ਪਛਾਣ ਹੈ।