ਸੀਐਮ ਮਾਨ ਵੱਲੋਂ ਭਾਰਤੀ ਨਾਗਰਿਕਾਂ ਨਾਲ ਅਮਰੀਕਾ ਤੇ ਹਰਿਆਣਾ ਸਰਕਾਰ ਵੱਲੋਂ ਕੀਤੇ ਸਲੂਕ ਦੀ ਨਿਖੇਧੀ
Advertisement
Article Detail0/zeephh/zeephh2634372

ਸੀਐਮ ਮਾਨ ਵੱਲੋਂ ਭਾਰਤੀ ਨਾਗਰਿਕਾਂ ਨਾਲ ਅਮਰੀਕਾ ਤੇ ਹਰਿਆਣਾ ਸਰਕਾਰ ਵੱਲੋਂ ਕੀਤੇ ਸਲੂਕ ਦੀ ਨਿਖੇਧੀ

CM Bhagwant Mann: ਸੀਐਮ ਭਗਵੰਤ ਮਾਨ ਨੇ ਅਮਰੀਕਾ ਵੱਲੋਂ ਡਿਪੋਰਟ ਕੀਤੇ ਗਏ ਭਾਰਤੀਆਂ ਤੇ ਉਨ੍ਹਾਂ ਨਾਲ ਕੀਤੇ ਗਏ ਸਲੂਕ ਉਤੇ ਅਫਸੋਸ ਜ਼ਾਹਿਰ ਕੀਤਾ।

ਸੀਐਮ ਮਾਨ ਵੱਲੋਂ ਭਾਰਤੀ ਨਾਗਰਿਕਾਂ ਨਾਲ ਅਮਰੀਕਾ ਤੇ ਹਰਿਆਣਾ ਸਰਕਾਰ ਵੱਲੋਂ ਕੀਤੇ ਸਲੂਕ ਦੀ ਨਿਖੇਧੀ

CM Bhagwant Mann: ਅਮਰੀਕਾ ਵੱਲੋਂ ਡਿਪੋਰਟ ਕੀਤੇ ਗਏ ਭਾਰਤੀਆਂ ਤੇ ਉਨ੍ਹਾਂ ਨਾਲ ਕੀਤੇ ਗਏ ਸਲੂਕ ਦਾ ਮਾਮਲਾ ਭਾਰਤ ਵਿੱਚ ਭਖਦਾ ਜਾ ਰਿਹਾ ਹੈ। ਵਿਰੋਧੀ ਧਿਰਾਂ ਨੇ ਭਾਰਤ ਸਰਕਾਰ ਵੱਲੋਂ ਇਸ ਮਾਮਲੇ ਉਤੇ ਵੱਟੀ ਚੁੱਪੀ ਦੀ ਨਿਖੇਧੀ ਕੀਤੀ ਹੈ। ਇਸ ਦਰਮਿਆਨ ਪੰਜਾਬ ਦੇ ਮੁੱਖ ਮੰਤਰੀ ਨੇ ਐਕਸ ਹੈਂਡਲ ਉਤੇ ਇੱਕ ਪੋਸਟ ਸਾਂਝੀ ਕਰਕੇ ਅਮਰੀਕਾ ਵੱਲੋਂ ਭਾਰਤੀ ਨਾਗਰਿਕਾਂ ਨਾਲ ਕੀਤੇ ਸਲੂਕ ਦੀ ਅਲੋਚਨਾ ਕੀਤੀ।

ਉਨ੍ਹਾਂ ਨੇ ਲਿਖਿਆ ਕਿ ਜੋ ਅਮਰੀਕਾ ਨੇ ਕੀਤਾ, ਉਸਦਾ ਬੇਹੱਦ ਅਫ਼ਸੋਸ। ਅਮਰੀਕਾ ਦੁਆਰਾ ਹੱਥ ਕੜੀਆਂ ਤੇ ਬੇੜੀਆਂ ਲਾ ਕੇ ਸਾਡੇ ਨਾਗਰਿਕਾਂ ਨੂੰ ਭੇਜਣਾ ਸਾਡੇ ਦੇਸ਼ ਲਈ ਬਹੁਤ ਹੀ ਸ਼ਰਮ ਦੀ ਗੱਲ ਹੈ। ਮਾਨਸਿਕ ਅਤੇ ਆਰਥਿਕ ਤੌਰ 'ਤੇ ਟੁੱਟੇ ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ ਦੇ ਜ਼ਖ਼ਮਾਂ 'ਤੇ ਮੱਲ੍ਹਮ ਲਾਉਣ ਦੀ ਥਾਂ ਮੋਦੀ ਜੀ ਦੀ ਹਰਿਆਣਾ ਸਰਕਾਰ ਵੱਲੋਂ ਪੁਲਿਸ ਦੀਆਂ ਕੈਦੀਆਂ ਵਾਲੀਆਂ ਗੱਡੀਆਂ 'ਚ ਲੈ ਕੇ ਜਾਣਾ, ਜ਼ਖ਼ਮਾਂ ਉੱਤੇ ਲੂਣ ਲਾਉਣ ਦੇ ਬਰਾਬਰ ਹੈ।

ਡਿਪੋਰਟੇਸ਼ਨ ਪਹਿਲੀ ਵਾਰ ਨਹੀਂ

ਦੂਜੇ ਪਾਸੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਅੱਜ ਰਾਜ ਸਭਾ ਵਿੱਚ ਅਮਰੀਕਾ ਤੋਂ ਵਾਪਸ ਭੇਜੇ ਗਏ 104 ਭਾਰਤੀਆਂ ਦੇ ਮੁੱਦੇ 'ਤੇ ਜਵਾਬ ਦਿੱਤਾ। ਉਨ੍ਹਾਂ ਕਿਹਾ ਕਿ ਐਸ ਜੈਸ਼ੰਕਰ ਨੇ ਰਾਜ ਸਭਾ ਵਿੱਚ ਜਵਾਬ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਮਰੀਕੀ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਗਈ। ਹਰ ਸਾਲ ਅਮਰੀਕਾ ਗੈਰ-ਕਾਨੂੰਨੀ ਪਰਵਾਸੀਆਂ ਨੂੰ ਭਾਰਤ ਵਾਪਸ ਭੇਜਦਾ ਹੈ। ਵਿਦੇਸ਼ ਮੰਤਰੀ ਨੇ ਅੱਗੇ ਕਿਹਾ ਕਿ ਗੈਰ-ਕਾਨੂੰਨੀ ਪ੍ਰਵਾਸੀ ਉੱਥੇ ਅਣਮਨੁੱਖੀ ਹਾਲਾਤ ਵਿੱਚ ਫਸੇ ਹੋਏ ਸਨ।

ਇਹ ਵੀ ਪੜ੍ਹੋ : Samrala News: ਮੁਸ਼ਕਾਬਾਦ ਵਿੱਚ ਗੈਸ ਫੈਕਟਰੀ ਨੂੰ ਬੰਦ ਕਰਵਾਉਣ ਲਈ ਧਰਨਾ ਦੇ ਰਹੇ ਆਗੂ ਪੁਲਿਸ ਨੇ ਚੁੱਕੇ

ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਵਾਪਸ ਲੈਣਾ ਪਿਆ। ਉਨ੍ਹਾਂ ਕਿਹਾ ਕਿ ਦੇਸ਼ ਨਿਕਾਲਾ ਕੋਈ ਨਵੀਂ ਗੱਲ ਨਹੀਂ ਹੈ। ਐਸ ਜੈਸ਼ੰਕਰ ਨੇ 2009 ਤੋਂ ਹੁਣ ਤੱਕ ਦੇ ਅੰਕੜਿਆਂ ਦਾ ਹਵਾਲਾ ਵੀ ਦਿੱਤਾ ਅਤੇ ਕਿਹਾ ਕਿ ਹਰ ਸਾਲ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਦੇਸ਼ ਨਿਕਾਲਾ ਦਿੱਤਾ ਜਾਂਦਾ ਹੈ। ਅਮਰੀਕੀ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਗਈ। ਵਿਦੇਸ਼ ਮੰਤਰੀ ਨੇ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਲੋਕਾਂ ਨੂੰ ਵਾਪਸ ਭੇਜਿਆ ਗਿਆ ਹੈ। ਇਹ ਨਿਯਮ 2012 ਤੋਂ ਲਾਗੂ ਹੈ।

ਇਹ ਵੀ ਪੜ੍ਹੋ : PSEB Datesheet: ਪੰਜਵੀਂ ਕਲਾਸ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ; ਸਿੱਖਿਆ ਬੋਰਡ ਨੇ ਜਾਰੀ ਕੀਤੀ ਡੇਟਸ਼ੀਟ

Trending news