Punjab Tourism Summit and Travel Mart: ਪੰਜਾਬ ਦੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਦਾ ਕਹਿਣਾ ਹੈ ਕਿ ਪੰਜਾਬ ਵਿੱਚ 11 ਤੋਂ 13 ਸਤੰਬਰ ਤੱਕ ਟੂਰਿਜ਼ਮ ਸਮਿਟ ਅਤੇ ਟਰੈਵਲ ਮਾਰਟ ਆਯੋਜਿਤ ਕੀਤਾ ਜਾ ਰਿਹਾ ਹੈ। 11 ਸਤੰਬਰ ਨੂੰ ਵਿਦੇਸ਼ੀ ਨਿਵੇਸ਼ਕਾਂ ਦਾ ਸੰਮੇਲਨ ਹੈ ਜਦਕਿ ਤਿੰਨ ਦਿਨ ਟਰੈਵਲ ਮਾਰਟ ਦਾ ਆਯੋਜਨ ਕੀਤਾ ਜਾਵੇਗਾ।
Trending Photos
Punjab Tourism Summit and Travel Mart: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ 'ਚ ਕਰਵਾਏ ਜਾ ਰਹੇ ਪਹਿਲੇ ਪੰਜਾਬ ਟੂਰਿਜ਼ਮ ਸਮਿਟ ਅਤੇ ਟਰੈਵਲ ਮਾਰਟ ਦੀਆਂ ਸਮੁੱਚੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਤੇ ਇਹ ਸਮਿਟ ਤੇ ਮਾਰਟ ਸੋਮਵਾਰ ਸ਼ਾਮ 5 ਤੋਂ 7 ਵਜੇ ਅਤੇ ਮੰਗਲਵਾਰ ਸਵੇਰੇ 10 ਤੋਂ ਸ਼ਾਮ 5 ਵਜੇ ਤਕ ਆਮ ਲੋਕਾਂ ਲਈ ਰਹੇਗਾ ਖੁੱਲ੍ਹਾ ਰਹੇਗਾ। ਪੰਜਾਬ ਸਰਕਾਰ ਵੱਲੋਂ ਮੋਹਾਲੀ ਵਿੱਚ ਕਰਵਾਇਆ ਜਾ ਰਿਹਾ ਪਹਿਲਾ ਪੰਜਾਬ ਟੂਰਿਜ਼ਮ ਸਮਿਟ ਐਂਡ ਟਰੈਵਲ ਮਾਰਟ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਇਸ ਦਾ ਉਦਘਾਟਨ ਅੱਜ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ। ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਇਹ ਸੰਮੇਲਨ 13 ਸਤੰਬਰ ਤੱਕ ਚੱਲੇਗਾ।
ਇਹ ਜਾਣਕਾਰੀ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਇਸ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਸਾਂਝੀ ਕੀਤੀ। ਡਿ ਪਟੀ ਕਮਿਸ਼ਨਰ ਨੇ ਲੋਕਾਂ ਨੂੰ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਵੀ ਕੀਤੀ।
ਇਹ ਵੀ ਪੜ੍ਹੋ: Jalandhar News: ਮੁੱਖ ਮੰਤਰੀ ਭਗਵੰਤ ਮਾਨ ਨੇ 40ਵੇਂ ਸੁਰਜੀਤ ਹਾਕੀ ਟੂਰਨਾਮੈਂਟ ਦਾ ਪੋਸਟਰ ਕੀਤਾ ਜਾਰੀ
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸੈਰ ਸਪਾਟੇ ਨੂੰ ਪ੍ਰਫੁੱਲਤ ਕਰਨ ਦੇ ਮਕਸਦ ਨਾਲ ਮਿਤੀ 11 ਸਤੰਬਰ ਤੋਂ 13 ਸਤੰਬਰ 2023 ਤੱਕ ਮੋਹਾਲੀ ਦੇ ਸੈਕਟਰ 82 ਸਥਿਤ ਐਮਿਟੀ ਯੂਨੀਵਰਸਿਟੀ ਵਿਖੇ ਕਰਵਾਏ ਜਾ ਰਹੇ ਟੂਰਿਜ਼ਮ ਸਮਿਟ ਅਤੇ ਟਰੈਵਲ ਮਾਰਟ ਤਹਿਤ ਬਹੁਪੱਖੀ ਸਮਾਗਮ ਉਲੀਕੇ ਗਏ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਸਮਾਗਮ ਪੰਜਾਬ ਦੀ ਤਰੱਕੀ ਵਿਚ ਅਹਿਮ ਭੂਮਿਕਾ ਨਿਭਾਏਗਾ। ਆਮ ਲੋਕਾਂ ਦੀ ਸ਼ਮੂਲੀਅਤ ਨਾਲ ਇਸ ਇਤਿਹਾਸਕ ਸਮਾਗਮ ਨੂੰ ਚਾਰ ਚੰਨ ਲੱਗ ਜਾਣਗੇ। ਸੀ.ਐਮ.ਭਗਵੰਤ ਮਾਨ ਨੇ ਦੇਸ਼-ਵਿਦੇਸ਼ ਤੋਂ ਲੋਕਾਂ ਨੂੰ ਇਸ ਸੰਮੇਲਨ ਵਿੱਚ ਆਉਣ ਦਾ ਖੁੱਲਾ ਸੱਦਾ ਦਿੱਤਾ ਹੈ। ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸ਼ੇਅਰ ਕਰਕੇ ਸੀਐਮ ਮਾਨ ਨੇ ਇਸ ਸੰਮੇਲਨ ਦੌਰਾਨ ਲੋਕਾਂ ਨੂੰ ਪੰਜਾਬ ਆਉਣ ਅਤੇ ਇਸ ਦੇ ਸੱਭਿਆਚਾਰ ਨੂੰ ਜਾਣਨ ਦਾ ਸੱਦਾ ਦਿੱਤਾ ਹੈ। ਮੋਹਾਲੀ ਏਅਰਪੋਰਟ ਅਤੇ ਐਮਿਟੀ ਯੂਨੀਵਰਸਿਟੀ ਨੇੜੇ 11 ਤੋਂ 13 ਸਤੰਬਰ ਤੱਕ ਹੋਣ ਵਾਲੇ ਪੰਜਾਬ ਟੂਰਿਜ਼ਮ ਸਮਿਟ ਅਤੇ ਟਰੈਵਲ ਮਾਰਟ 2023 ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ। ਪੁਲਿਸ ਪ੍ਰਸ਼ਾਸਨ ਅਤੇ ਗਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ ਦੇ ਅਧਿਕਾਰੀ ਵੀ ਤਿਆਰੀਆਂ ਵਿੱਚ ਜੁਟੇ ਹੋਏ ਹਨ।
ਜਾਣਕਾਰੀ ਦਿੰਦਿਆਂ ਸੈਰ ਸਪਾਟਾ ਤੇ ਸੱਭਿਆਚਾਰ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਸੂਬੇ ਵਿੱਚ ਸੈਰ ਸਪਾਟੇ ਨੂੰ ਪ੍ਰਫੁੱਲਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਫਰਵਰੀ ਮਹੀਨੇ ਵਿੱਚ ਆਈ.ਐਸ.ਬੀ. ਇਸ ਕਨਕਲੇਵ ਬਾਰੇ ਐਲਾਨ ਮੋਹਾਲੀ ਵਿੱਚ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਕਾਨਫਰੰਸ ਦੌਰਾਨ ਕੀਤਾ ਗਿਆ ਸੀ।