Parkash Purab News: ਅੱਜ ਵਿਸ਼ਵ ਭਰ ਦੇ ਸਿੱਖ ਸੱਤਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਰਾਇ ਜੀ ਦੇ ਪ੍ਰਕਾਸ਼ ਪੁਰਬ ਮਨਾ ਰਹੇ ਹਨ।
Trending Photos
Parkash Purab News: ਅੱਜ ਵਿਸ਼ਵ ਭਰ ਦੇ ਸਿੱਖ ਸੱਤਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਰਾਇ ਜੀ ਦੇ ਪ੍ਰਕਾਸ਼ ਪੁਰਬ ਮਨਾ ਰਹੇ ਹਨ। ਪ੍ਰਕਾਸ਼ ਪੁਰਬ ਦਿਹਾੜੇ ਉਤੇ ਪੰਜਾਬ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿੱਚ ਭਾਰੀ ਰੌਣਕਾਂ ਨਜ਼ਰ ਆ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਗੁਰੂ ਹਰਿਰਾਇ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਹਨ।
ਉਨ੍ਹਾਂ ਨੇ ਆਪਣੇ ਐਕਸ ਹੈਂਡਲ ਉਤੇ ਲਿਖਿਆ ਕਿ ਦਇਆ ਤੇ ਗਿਆਨ ਦੇ ਪੁੰਜ, ਸੱਤਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਰਾਇ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ। ਗੁਰੂ ਸਾਹਿਬ ਜੀ ਬਚਪਨ ਤੋਂ ਹੀ ਸੰਤ-ਸੁਭਾਅ ਅਤੇ ਪਰਮਾਤਮਾ ਦੀ ਭਜਨ ਬੰਦਗੀ ਵਿੱਚ ਲੱਗੇ ਰਹਿਣ ਵਾਲੇ ਸਤਿ-ਸੰਤੋਖ ਦੀ ਮੂਰਤ ਸਨ।
ਇਸ ਦੌਰਾਨ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਵੀ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਮੱਥਾ ਟੇਕਣ ਪਹੁੰਚ ਰਹੀਆਂ ਹਨ। ਸ੍ਰੀ ਅਕਾਲ ਤਖਤ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਨੇ ਇਸ ਮੌਕੇ ਕਿਹਾ ਕਿ ਧੰਨ ਧੰਨ ਸ੍ਰੀ ਗੁਰੂ ਹਰਰਾਏ ਸਾਹਿਬ ਜੀ ਦਾ ਪ੍ਰਕਾਸ਼ ਬਾਬਾ ਗੁਰਦਿੱਤਾ ਜੀ ਦੇ ਗ੍ਰਹਿ ਵਿਖੇ ਮਾਤਾ ਨਿਹਾਲ ਕੌਰ ਜੀ ਦੀ ਕੁੱਖੋਂ 1630 ਈਸਵੀਂ ਨੂੰ ਕੀਰਤਪੁਰ ਸਾਹਿਬ ਵਿਖੇ ਹੋਇਆ ਅਤੇ ਕੀਰਤਪੁਰ ਸਾਹਿਬ ਦੀ ਧਰਤੀ ਤੇ ਅੱਜ ਦੇ ਦਿਨ ਮਹਾਨ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ ਅਤੇ ਦਰਬਾਰ ਸਾਹਿਬ ਵੀ ਸੰਗਤਾਂ ਅੱਜ ਦੇ ਦਿਨ ਵੱਡੀ ਗਿਣਤੀ ਵਿੱਚ ਮੱਥਾ ਟੇਕਣ ਪਹੁੰਚੇ।
ਸਿੱਖਾਂ ਦੇ ਸੱਤਵੇਂ ਗੁਰੂ ਸਾਹਿਬ ਸ੍ਰੀ ਗੁਰੂ ਹਰਰਾਏ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਜਿੱਥੇ ਸੰਗਤਾਂ ਦੂਰ ਦੁਰਾਡਿਆਂ ਤੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਵਾਸਤੇ ਪਹੁੰਚ ਰਹੀਆਂ ਹਨ ਉੱਥੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕਰ ਆਪਣੇ ਆਪ ਨੂੰ ਵਡਭਾਗਾ ਵੀ ਸਮਝ ਰਹੀਆਂ ਹਨ। ਸ਼੍ਰੀ ਅਕਾਲ ਤਖਤ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਿੱਖਾਂ ਦੇ ਸੱਤਵੇਂ ਗੁਰੂ ਸਾਹਿਬ ਸ੍ਰੀ ਗੁਰੂ ਹਰਰਾਏ ਜੀ ਦਾ ਜਨਮ ਕੀਰਤਪੁਰ ਸਾਹਿਬ ਦੀ ਧਰਤੀ ਉਤੇ ਹੋਇਆ ਜਿਸ ਤੋਂ ਬਾਅਦ ਅਤੇ ਉਨ੍ਹਾਂ ਵੱਲੋਂ ਆਪਣੇ ਜੀਵਨ ਦਾ ਉਦੇਸ਼ ਸੰਗਤਾਂ ਨੂੰ ਦਿਖਾਇਆ ਗਿਆ ਅਤੇ ਉਨ੍ਹਾਂ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਜਿੱਥੇ ਕੀਰਤਪੁਰ ਸਾਹਿਬ ਦੀ ਧਰਤੀ ਉਤੇ ਵਿਸ਼ਾਲ ਪ੍ਰੋਗਰਾਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਹਨ ਉਥੇ ਹੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੇ ਨਾਲ ਨਾਲ ਦੇਸ਼ਾਂ ਅਤੇ ਵਿਦੇਸ਼ਾਂ ਦੀਆਂ ਸੰਗਤਾਂ ਵੱਲੋਂ ਆਪਣੇ ਗੁਰੂਧਾਮਾਂ ਵਿੱਚ ਪਹੁੰਚ ਗੁਰੂ ਦਾ ਸ਼ੁਕਰਾਨਾ ਅਦਾ ਕੀਤਾ ਜਾ ਰਿਹਾ ਹੈ। ਉਥੇ ਹੀ ਸਿੱਖ ਸੰਗਤਾਂ ਨੂੰ ਅੱਜ ਦੇ ਦਿਨ ਦੀ ਮੁਬਾਰਕਬਾਦ ਵੀ ਦਿੱਤੀ ਗਈ ਅਤੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਗੁਰੂ ਦੇ ਦਿਖਾਏ ਹੋਏ ਮਾਰਗ ਉਤੇ ਚੱਲਣ ਦੀ ਜ਼ਰੂਰਤ ਹੈ।