ਮੂਸੇਵਾਲੇ ਦੇ ਮਾਤਾ-ਪਿਤਾ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ CM ਮਾਨ
Advertisement
Article Detail0/zeephh/zeephh1206392

ਮੂਸੇਵਾਲੇ ਦੇ ਮਾਤਾ-ਪਿਤਾ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ CM ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ੁੱਕਰਵਾਰ ਨੂੰ ਮਾਨਸਾ ਦੇ ਪਿੰਡ ਮੂਸਾ ਪਹੁੰਚੇ ਹਨ। ਉਹ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੂੰ ਮਿਲ ਰਹੇ ਹਨ। ਉਨ੍ਹਾਂ ਨੇ 8 ਵਜੇ ਪਹੁੰਚਣਾ ਸੀ, ਪਰ ਪਿੰਡ ਮੂਸਾ ਵਿੱਚ ਰੋਸ ਨੂੰ ਦੇਖਦਿਆਂ ਉਹ 2 ਘੰਟੇ ਦੇਰੀ ਨਾਲ ਪੁੱਜੇ।

ਮੂਸੇਵਾਲੇ ਦੇ ਮਾਤਾ-ਪਿਤਾ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ CM ਮਾਨ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ੁੱਕਰਵਾਰ ਨੂੰ ਮਾਨਸਾ ਦੇ ਪਿੰਡ ਮੂਸਾ ਪਹੁੰਚੇ ਹਨ। ਉਹ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੂੰ ਮਿਲ ਰਹੇ ਹਨ। ਉਨ੍ਹਾਂ ਨੇ 8 ਵਜੇ ਪਹੁੰਚਣਾ ਸੀ, ਪਰ ਪਿੰਡ ਮੂਸਾ ਵਿੱਚ ਰੋਸ ਨੂੰ ਦੇਖਦਿਆਂ ਉਹ 2 ਘੰਟੇ ਦੇਰੀ ਨਾਲ ਪੁੱਜੇ। ਇਸ ਤੋਂ ਪਹਿਲਾਂ ਪਿੰਡ ਮੂਸੇ ਵਿਖੇ ਪੁੱਜੇ ‘ਆਪ’ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੂੰ ਲੋਕਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। 

ਪੁਲਿਸ ਦੀ ਸੁਰੱਖਿਆ ਤੋਂ ਦੁਖੀ ਪਿੰਡ ਵਾਸੀਆਂ ਨੇ ਉਸ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਲੋਕਾਂ ਦਾ ਕਹਿਣਾ ਹੈ ਕਿ ਪੁਲਿਸ ਨੇ ਮੁੱਖ ਮੰਤਰੀ ਨੂੰ ਮਿਲਣ ਦੇ ਬਹਾਨੇ ਮੂਸੇਵਾਲਾ ਦੇ ਰਿਸ਼ਤੇਦਾਰਾਂ ਨੂੰ ਘਰ ਦੇ ਅੰਦਰ ਜਾਣ ਤੋਂ ਰੋਕਿਆ। ਵਿਧਾਇਕ ਨੇ ਹੱਥ ਜੋੜ ਕੇ ਲੋਕਾਂ ਤੋਂ ਮੁਆਫੀ ਮੰਗੀ। ਮੁੱਖ ਮੰਤਰੀ ਦੇ ਦੌਰੇ ਦੇ ਮੱਦੇਨਜ਼ਰ ਇੱਥੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।

ਮੂਸੇਵਾਲਾ ਦੀ ਐਤਵਾਰ ਸ਼ਾਮ ਨੂੰ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਮਾਨ ਸਰਕਾਰ ਨੇ ਇੱਕ ਦਿਨ ਪਹਿਲਾਂ ਹੀ ਮੂਸੇਵਾਲਾ ਦੀ ਸੁਰੱਖਿਆ ਘਟਾ ਦਿੱਤੀ ਸੀ। ਹਾਲਾਂਕਿ ਕਤਲ ਦੇ ਸਮੇਂ ਮੂਸੇਵਾਲਾ ਦਾ ਕੋਈ ਵੀ ਗੰਨਮੈਨ ਨਾਲ ਨਹੀਂ ਸੀ। ਇਸ ਸਬੰਧੀ ਪਰਿਵਾਰ ਅੰਦਰ ਵੀ ਸਰਕਾਰ ਪ੍ਰਤੀ ਨਾਰਾਜ਼ਗੀ ਹੈ।

Trending news