Sukhpal Singh Khaira News: ਕਾਂਗਰਸੀ ਆਗੂ ਸੁਖਪਾਲ ਖਹਿਰਾ ਨੂੰ ਅਦਾਲਤ ਨੇ 2 ਦਿਨ ਦੇ ਪੁਲਿਸ ਰਿਮਾਂਡ ਉਤੇ ਭੇਜ ਦਿੱਤਾ ਹੈ।
Trending Photos
Sukhpal Singh Khaira News: ਕਾਂਗਸਸੀ ਨੇਤਾ ਸੁਖਪਾਲ ਸਿੰਘ ਖਹਿਰਾ ਨੂੰ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਜਲਾਲਬਾਦ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਦੌਰਾਨ ਅਦਾਲਤ ਨੇ 12 ਅਕਤੂਬਰ ਤੱਕ ਸੁਖਪਾਲ ਖਹਿਰਾ ਨੂੰ ਪੁਲਿਸ ਰਿਮਾਂਡ ਉਤੇ ਭੇਜ ਦਿੱਤਾ ਹੈ। ਜਲਾਲਾਬਾਦ ਪੁਲਿਸ ਵੱਲੋਂ ਨਸ਼ਿਆਂ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਭੁਲੱਥ ਵਿਧਾਨ ਸਭਾ ਹਲਕੇ ਦੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਪੁਲਿਸ ਨੇ ਜਲਾਲਾਬਾਦ ਅਦਾਲਤ ਵਿੱਚ ਪੇਸ਼ ਕੀਤਾ ਜਿੱਥੋਂ ਉਨ੍ਹਾਂ ਨੂੰ ਜਲਾਲਾਬਾਦ ਅਦਾਲਤ ਵੱਲੋਂ 2 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ।
ਰਿਮਾਂਡ ਖ਼ਤਮ ਹੋਣ ਤੋਂ ਬਾਅਦ ਸੁਖਪਾਲ ਸਿੰਘ ਖਹਿਰਾ ਨੂੰ ਪੁਲਿਸ ਵੱਲੋਂ 30 ਸਤੰਬਰ ਨੂੰ ਮੁੜ ਅਦਾਲਤ 'ਚ ਪੇਸ਼ ਕੀਤਾ ਗਿਆ ਸੀ ਜਿੱਥੋਂ ਮਾਣਯੋਗ ਅਦਾਲਤ ਨੇ ਸੁਖਪਾਲ ਖਹਿਰਾ ਨੂੰ ਨਿਆਂਇਕ ਹਿਰਾਸਤ 'ਚ ਭੇਜਣ ਦੇ ਹੁਕਮ ਜਾਰੀ ਕੀਤੇ ਸਨ। ਇਸ ਮਾਮਲੇ ਸਬੰਧੀ ਸਰਕਾਰ ਵੱਲੋਂ ਸੁਖਪਾਲ ਸਿੰਘ ਖਹਿਰਾ ਦੇ ਪੁਲਿਸ ਰਿਮਾਂਡ ਦੀ ਮੰਗ ਨੂੰ ਲੈ ਕੇ ਫਾਜ਼ਿਲਕਾ ਦੀ ਜ਼ਿਲ੍ਹਾ ਅਦਾਲਤ 'ਚ ਰਿਵੀਜ਼ਨ ਅਰਜ਼ੀ ਦਾਇਰ ਕੀਤੀ ਗਈ ਸੀ, ਜਿਸ 'ਤੇ 9 ਅਕਤੂਬਰ ਨੂੰ ਜਗਮੋਹਨ ਸਿੰਘ ਸੰਘੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਦੀ ਅਦਾਲਤ ਨੇ ਦੋਵਾਂ ਧਿਰਾਂ ਦੇ ਵਕੀਲਾਂ ਨੂੰ ਸੁਣਨ ਦੀ ਇਜਾਜ਼ਤ ਦਿੱਤੀ।
ਅਦਾਲਤ ਨੇ ਸਰਕਾਰ ਵੱਲੋਂ ਦਾਇਰ ਕੀਤੀ ਰਿਵੀਜ਼ਨ ਅਰਜ਼ੀ ’ਤੇ ਹੁਕਮ ਜਾਰੀ ਕੀਤੇ ਕਿ 10 ਅਕਤੂਬਰ ਨੂੰ ਪੁਲਿਸ ਸੁਖਪਾਲ ਸਿੰਘ ਖਹਿਰਾ ਨੂੰ ਜਲਾਲਾਬਾਦ ਅਦਾਲਤ ਵਿੱਚ ਪੇਸ਼ ਕਰੇ, ਜਿੱਥੋਂ ਉਸ ਨੂੰ ਨਿਆਂਇਕ ਹਿਰਾਸਤ ਵਿੱਚ ਭੇਜਣ ਦੇ ਹੁਕਮ ਜਾਰੀ ਕੀਤੇ ਗਏ। ਅੱਜ ਸੁਖਪਾਲ ਸਿੰਘ ਖਹਿਰਾ ਨੂੰ ਜਲਾਲਾਬਾਦ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੇ ਜੱਜ ਰਾਮਪਾਲ ਦੀ ਅਦਾਲਤ ਨੇ ਦੋਵਾਂ ਧਿਰਾਂ ਦੀ ਜਿਰ੍ਹਾ ਸੁਣਨ ਤੋਂ ਬਾਅਦ ਉਨ੍ਹਾਂ ਦਾ 12 ਅਕਤੂਬਰ ਤੱਕ ਪੁਲਿਸ ਰਿਮਾਂਡ ਦੇ ਦਿੱਤਾ ਹੈ।
ਹੁਣ ਪੁਲਿਸ ਸੁਖਪਾਲ ਸਿੰਘ ਨੂੰ 12 ਅਕਤੂਬਰ ਨੂੰ ਜਲਾਲਾਬਾਦ ਅਦਾਲਤ ਵਿੱਚ ਪੇਸ਼ ਕਰੇਗੀ। ਦੂਜੇ ਪਾਸੇ ਹਾਈ ਕੋਰਟ ਨੇ ਸੁਖਪਾਲ ਸਿੰਘ ਖਹਿਰਾ ਡਰੱਗ ਮਾਮਲੇ ਵਿੱਚ ਸੁਣਵਾਈ ਦੌਰਾਨ ਜ਼ਮਾਨਤ ਅਰਜ਼ੀ ਲਗਾਉਣ ਲਈ ਕਿਹਾ ਗਿਆ ਹੈ। ਸੁਖਪਾਲ ਖਹਿਰਾ ਭਲਕੇ ਜ਼ਮਾਨਤ ਅਰਜ਼ੀ ਲਗਾਉਣਗੇ। ਇਸ ਦੌਰਾਨ ਤਕਨੀਕੀ ਕਾਰਨਾਂ ਕਰਕੇ ਸੁਣਵਾਈ ਮੁਕੰਮਲ ਨਹੀਂ ਹੋ ਸਕੀ।
ਸੁਖਪਾਲ ਸਿੰਘ ਖਹਿਰਾ ਦੇ ਡਰੱਗ ਤਸਕਰੀ ਮਾਮਲੇ ਨੂੰ ਲੈ ਕੇ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਦਾ ਗਠਨ 4 ਸਤੰਬਰ ਨੂੰ ਕੀਤਾ ਗਿਆ ਸੀ ਅਤੇ 24 ਦਿਨ ਦੀ ਮਿਹਨਤ ਤੋਂ ਬਾਅਦ ਐਸਆਈਟੀ ਟੀਮ ਵੱਲੋਂ ਉਨ੍ਹਾਂ ਨੂੰ 28 ਸਤੰਬਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ।
ਬਿਊਰੋ ਆਫ ਇਨਵੈਸਟੀਗੇਸ਼ਨ ਵੱਲੋਂ ਡੀਆਈਜੀ ਜਲੰਧਰ ਰੇਂਜ ਸਵਪਨ ਸ਼ਰਮਾ ਨੂੰ ਇਸ ਐਸਆਈਟੀ ਦਾ ਹੈੱਡ ਲਗਾਇਆ ਗਿਆ ਸੀ ਜਦਕਿ ਐਸਐਸਪੀ ਜਲੰਧਰ ਦਿਹਾਤੀ ਐਮਐਸ ਭੁੱਲਰ, ਐਸਪੀ ਇਨਵੈਸਟੀਗੇਸ਼ਨ ਫਾਜ਼ਿਲਕਾ ਮਨਜੀਤ ਸਿੰਘ ਅਤੇ ਐਸਪੀ ਇਨਵੈਸਟੀਗੇਸ਼ਨ ਹੁਸ਼ਿਆਰਪੁਰ ਸਰਬਜੀਤ ਸਿੰਘ ਵਾਹੀਆ ਨੂੰ ਇਸ ਜਾਂਚ ਟੀਮ ਦਾ ਮੈਂਬਰ ਬਣਾਇਆ ਗਿਆ ਸੀ।
ਡਰੱਗ ਮਾਮਲੇ ਵਿੱਚ ਗ੍ਰਿਫਤਾਰ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਅੱਜ ਜਲਾਲਾਬਾਦ ਦੀ ਅਦਾਲਤ ਵਿੱਚ ਮੁੜ ਪੇਸ਼ੀ ਹੋਵੇਗੀ। ਨਾਭਾ ਜੇਲ੍ਹ ਤੋਂ ਉਨ੍ਹਾਂ ਨੂੰ ਜਲਾਲਾਬਾਦ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਦਰਅਸਲ ਸੁਖਪਾਲ ਸਿੰਘ ਖਹਿਰਾ ਖਿਲਾਫ਼ ਫਾਜ਼ਿਲਕਾ ਸੈਸ਼ਨ ਕੋਰਟ ਵਿੱਚ ਰੀਵਿਊ ਪਟੀਸ਼ਨ ਦਾਇਰ ਕੀਤੀ ਗਈ ਸੀ ਕਿ ਸੁਖਪਾਲ ਸਿੰਘ ਖਹਿਰਾ ਦਾ ਰਿਮਾਂਡ ਮੰਗਿਆ ਗਿਆ ਸੀ ਜੋ ਜਲਾਲਾਬਾਦ ਅਦਾਲਤ ਵੱਲੋਂ ਨਹੀਂ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ : Ludhiana News: ਲੁਧਿਆਣਾ 'ਚ ਅਣਪਛਾਤਿਆਂ ਨੇ ਇੱਕ ਵਿਅਕਤੀ 'ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ
ਇਸ ਤਹਿਤ ਅੱਜ ਜਲਾਲਾਬਾਦ ਦੀ ਅਦਾਲਤ ਵਿੱਚ ਸੁਖਪਾਲ ਸਿੰਘ ਖਹਿਰਾ ਨੂੰ ਨਾਭਾ ਜੇਲ੍ਹ ਤੋਂ ਲਿਆ ਕੇ ਪੇਸ਼ ਕੀਤਾ ਜਾਵੇਗਾ। ਇਹ ਜਾਣਕਾਰੀ ਫਾਜ਼ਿਲਕਾ ਤੋਂ ਸੁਖਪਾ ਖਹਿਰਾ ਦੇ ਵਕੀਲ ਸੰਜੀਵ ਕੰਬੋਜ ਨੇ ਦਿੱਤੀ ਹੈ। ਅੱਜ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਸੁਖਪਾਲ ਸਿੰਘ ਖਹਿਰਾ ਨੂੰ ਜਲਾਲਬਾਦ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਕਾਬਿਲੇਗੌਰ ਹੈ ਕਿ ਸੁਖਪਾਲ ਸਿੰਘ ਖਹਿਰਾ ਨੂੰ ਡਰੱਗ ਤਸਕਰੀ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ 14 ਦਿਨ ਦੇ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ।
ਇਹ ਵੀ ਪੜ੍ਹੋ : Punjab News: ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆ ਦਾ ਵੱਡਾ ਬਿਆਨ- ਕਿਸਾਨਾਂ ਨੂੰ ਮੰਡੀਆਂ 'ਚ ਨਹੀਂ ਆਵੇਗੀ ਕੋਈ ਪਰੇਸ਼ਾਨੀ