ਜਾਣਕਾਰੀ ਅਨੁਸਾਰ ਖਰੜ ਦੀ ਸਿਵਲ ਜੱਜ ਜੂਨੀਅਰ ਡਵੀਜ਼ਨ ਗੀਤਾ ਰਾਣੀ ਦੀ ਅਦਾਲਤ ਨੇ ਮੰਤਰੀ ਕੁਲਦੀਪ ਧਾਲੀਵਾਲ ਨੂੰ 25 ਜੁਲਾਈ 2022 ਨੂੰ ਸਵੇਰੇ 10 ਵਜੇ ਤਲਬ ਕੀਤਾ ਹੈ।
Trending Photos
ਚੰਡੀਗੜ੍ਹ: ਖਰੜ ਦੀ ਅਦਾਲਤ ਨੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਨੂੰ ਸੰਮਨ ਜਾਰੀ ਕੀਤਾ ਗਿਆ ਹੈ। ਅਦਾਲਤ ਨੇ 25 ਜੁਲਾਈ ਨੂੰ ਕੁਲਦੀਪ ਧਾਲੀਵਾਲ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਇਹ ਕੇਸ ਸਿਸਵਾਂ ਵਿੱਚ ਪੰਚਾਇਤੀ ਜ਼ਮੀਨ ਛੁਡਾਉਣ ਨਾਲ ਸਬੰਧਤ ਹੈ। ਕੁਲਦੀਪ ਧਾਲੀਵਾਲ ਨੇ ਸਿਸਵਾਂ ਵਿੱਚ ਜ਼ਮੀਨ ਨਾਜਾਇਜ਼ ਕਬਜ਼ਾ ਦੱਸ ਕੇ ਛੁੱਡਵਾਈ ਗਈ ਸੀ। ਇਹ ਜ਼ਮੀਨ ਕੈਪਟਨ ਬਿਕਰਮਜੀਤ ਸਿੰਘ ਤੋਂ ਛੁਡਵਾਈ ਗਈ ਸੀ। ਜਿਸ ਤੋਂ ਬਾਅਦ ਬਿਕਰਮਜੀਤ ਨੇ ਅਦਲਾਤ ਦਾ ਰੁਖ ਕੀਤਾ ਹੈ ਇਹ ਜ਼ਮੀਨ 28 ਅ੍ਰਪੈਲ ਨੂੰ ਛੁਡਵਾਈ ਗਈ ਸੀ। ਖੁਦ ਪੰਚਾਇਤ ਮੰਤਰੀ ਅਧਿਕਾਰੀਆਂ ਨਾਲ ਮੌਕੇ ਉਤੇ ਪਹੁੰਚੇ ਸਨ ਤੇ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ ਸੀ।
ਜਾਣਕਾਰੀ ਅਨੁਸਾਰ ਖਰੜ ਦੀ ਸਿਵਲ ਜੱਜ ਜੂਨੀਅਰ ਡਵੀਜ਼ਨ ਗੀਤਾ ਰਾਣੀ ਦੀ ਅਦਾਲਤ ਨੇ ਮੰਤਰੀ ਕੁਲਦੀਪ ਧਾਲੀਵਾਲ ਨੂੰ 25 ਜੁਲਾਈ 2022 ਨੂੰ ਸਵੇਰੇ 10 ਵਜੇ ਤਲਬ ਕੀਤਾ ਹੈ। ਉਹਨਾਂ ਨੂੰ ਆਪਣਾ ਰਿਕਾਰਡ ਲੈ ਕੇ ਪੇਸ਼ ਹੋਣ ਦੀ ਹਦਾਇਤ ਕੀਤੀ ਗਈ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਹਲਕਾ ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਵੀ ਇਸ ਬਾਬਤ ਟਵੀਟ ਕੀਤਾ ਹੈ।
ਖਹਿਰਾ ਨੇ ਟਵੀਟ ਕਰਦਿਆਂ ਕਿਹਾ ਕਿ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਮੰਤਰੀ ਨੂੰ ਸਿਸਵਾਂ ਨੇੜੇ ਪੰਚਾਇਤੀ ਜ਼ਮੀਨ ਦੇ ਪਹਿਲੇ ਅਖੌਤੀ ਕਬਜ਼ੇ ’ਚ ਅਦਾਲਤੀ ਹੁਕਮਾਂ ਦੀ ਉਲੰਘਣਾ ਕਰਨ ਲਈ ਖਰੜ ਦੀ ਅਦਾਲਤ ਨੇ ਮਾਣਹਾਨੀ ਨੋਟਿਸ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੁਸੀਂ ਨਿਯਮਾਂ ਨੂੰ ਬਾਈਪਾਸ ਕਰਕੇ ਸਸਤੀ ਵਾਹ-ਵਾਹੀ ਕਮਾਉਣ ਦੀ ਕੋਸ਼ਿਸ਼ ਕਰਦੇ ਹੋ ਤਾਂ ਅਜਿਹਾ ਹੁੰਦਾ ਹੈ।