ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 14 ਦਸੰਬਰ 2022
Advertisement
Article Detail0/zeephh/zeephh1484731

ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 14 ਦਸੰਬਰ 2022

ਸੂਹੀ ਮਹਲਾ ੩ ॥ ਕਾਇਆ ਕਾਮਣਿ ਅਤਿ ਸੁਆਲ੍ਹ੍ਹਿਉ ਪਿਰੁ ਵਸੈ ਜਿਸੁ ਨਾਲੇ ॥ ਪਿਰ ਸਚੇ ਤੇ ਸਦਾ ਸੁਹਾਗਣਿ ਗੁਰ ਕਾ ਸਬਦੁ ਸਮ੍ਹ੍ਹਾਲੇ ॥ ...

ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 14 ਦਸੰਬਰ 2022

ਸੂਹੀ ਮਹਲਾ ੩ ॥ ਕਾਇਆ ਕਾਮਣਿ ਅਤਿ ਸੁਆਲ੍ਹ੍ਹਿਉ ਪਿਰੁ ਵਸੈ ਜਿਸੁ ਨਾਲੇ ॥ ਪਿਰ ਸਚੇ ਤੇ ਸਦਾ ਸੁਹਾਗਣਿ ਗੁਰ ਕਾ ਸਬਦੁ ਸਮ੍ਹ੍ਹਾਲੇ ॥ ਹਰਿ ਕੀ ਭਗਤਿ ਸਦਾ ਰੰਗਿ ਰਾਤਾ ਹਉਮੈ ਵਿਚਹੁ ਜਾਲੇ ॥੧॥ ਵਾਹੁ ਵਾਹੁ ਪੂਰੇ ਗੁਰ ਕੀ ਬਾਣੀ ॥ ਪੂਰੇ ਗੁਰ ਤੇ ਉਪਜੀ ਸਾਚਿ ਸਮਾਣੀ ॥੧॥ ਰਹਾਉ ॥

ਕਾਇਆ = ਸਰੀਰ। ਕਾਮਣਿ = ਇਸਤ੍ਰੀ। ਅਤਿ = ਬਹੁਤ। ਸੁਆਲਿਓ = ਸੋਹਣੀ। ਪਿਰੁ = ਪ੍ਰਭੂ-ਪਤੀ। ਤੇ = ਤੋਂ, ਮਿਲਾਪ ਤੋਂ, ਮਿਲਾਪ ਦੇ ਕਾਰਨ। ਸੁਹਾਗਣਿ = ਸੁਹਾਗ-ਭਾਗ ਵਾਲੀ। ਸਮ੍ਹ੍ਹਾਲੇ = ਸੰਭਾਲਦੀ ਹੈ, ਹਿਰਦੇ ਵਿਚ ਵਸਾਂਦੀ ਹੈ। ਰੰਗਿ = ਰੰਗ ਵਿਚ। ਰਾਤਾ = ਰੰਗਿਆ ਹੋਇਆ। ਜਾਲੇ = ਸਾੜ ਲੈਂਦਾ ਹੈ।੧। ਵਾਹੁ ਵਾਹੁ = ਧੰਨ, ਧੰਨ। ਤੇ = ਤੋਂ, ਹਿਰਦੇ ਵਿਚੋਂ। ਸਾਚਿ = ਸਦਾ-ਥਿਰ ਪ੍ਰਭੂ ਵਿਚ। ਸਮਾਣੀ = ਲੀਨ ਕਰ ਦੇਂਦੀ ਹੈ।੧।ਰਹਾਉ।

ਹੇ ਭਾਈ! (ਗੁਰੂ ਦੀ ਬਾਣੀ ਦੀ ਬਰਕਤਿ ਨਾਲ) ਜਿਸ ਕਾਂਇਆਂ ਵਿਚ ਪ੍ਰਭੂ-ਪਤੀ ਆ ਵੱਸਦਾ ਹੈ, ਉਹ ਕਾਂਇਆਂ-ਇਸਤ੍ਰੀ ਬਹੁਤ ਸੁੰਦਰ ਬਣ ਜਾਂਦੀ ਹੈ। ਜੇਹੜੀ ਜੀਵ-ਇਸਤ੍ਰੀ ਗੁਰੂ ਦੇ ਸ਼ਬਦ ਨੂੰ ਆਪਣੇ ਹਿਰਦੇ ਵਿਚ ਵਸਾਂਦੀ ਹੈ, ਸਦਾ-ਥਿਰ ਪ੍ਰਭੂ-ਪਤੀ ਦੇ ਮਿਲਾਪ ਦੇ ਕਾਰਨ ਉਹ ਸਦਾ ਲਈ ਸੁਹਾਗ ਭਾਗ ਵਾਲੀ ਬਣ ਜਾਂਦੀ ਹੈ। ਹੇ ਭਾਈ! (ਬਾਣੀ ਦੀ ਬਰਕਤਿ ਨਾਲ ਜੇਹੜਾ ਮਨੁੱਖ) ਆਪਣੇ ਅੰਦਰੋਂ ਹਉਮੈ ਸਾੜ ਲੈਂਦਾ ਹੈ, ਉਹ ਸਦਾ ਵਾਸਤੇ ਪਰਮਾਤਮਾ ਦੀ ਭਗਤੀ ਦੇ ਰੰਗ ਵਿਚ ਰੰਗਿਆ ਜਾਂਦਾ ਹੈ।੧। ਹੇ ਭਾਈ! ਪੂਰੇ ਗੁਰੂ ਦੀ ਬਾਣੀ ਧੰਨ ਹੈ ਧੰਨ ਹੈ। ਇਹ ਬਾਣੀ ਪੂਰੇ ਗੁਰੂ ਦੇ ਹਿਰਦੇ ਵਿਚੋਂ ਪੈਦਾ ਹੁੰਦੀ ਹੈ, ਅਤੇ (ਜੇਹੜਾ ਮਨੁੱਖ ਇਸ ਨੂੰ ਆਪਣੇ ਹਿਰਦੇ ਵਿਚ ਵਸਾਂਦਾ ਹੈ ਉਸ ਨੂੰ) ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਵਿਚ ਲੀਨ ਕਰ ਦੇਂਦੀ ਹੈ।੧।ਰਹਾਉ।

Trending news