Barnala News: ਬਰਨਾਲਾ 'ਚ ਕਿਸਾਨ ਜਥੇਬੰਦੀਆਂ ਦੀਆਂ ਦੋ ਬੱਸਾਂ ਵਿਚਾਲੇ ਹੋਏ ਸੜਕ ਹਾਦਸੇ 'ਚ ਤਿੰਨ ਕਿਸਾਨ ਔਰਤਾਂ ਦੀ ਮੌਤ ਹੋ ਗਈ।
Trending Photos
Barnala News: ਖਨੌਰੀ ਵਿੱਚ ਬੀਤੇ ਕੱਲ੍ਹ ਮਹਾਪੰਚਾਇਤ ਵਿੱਚ ਹਿੱਸਾ ਲੈਣ ਲਈ ਰਵਾਨਾ ਹੋਈ ਬੱਸ ਬਰਨਾਲਾ ਵਿੱਚ ਹਾਦਸੇ ਦਾ ਸ਼ਿਕਾਰ ਹੋ ਗਈ ਸੀ। ਇਸ ਹਾਦਸੇ ਵਿੱਚ ਤਿੰਨ ਔਰਤਾਂ ਦੀ ਮੌਤ ਹੋ ਗਈ ਅਤੇ ਕਈ ਜ਼ਖ਼ਮੀ ਹੋ ਗਏ। ਇਸ ਮੌਕੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਹੋਰ ਆਗੂਆਂ ਨੇ ਦੱਸਿਆ ਕਿ ਅੱਜ ਹਰਿਆਣਾ ਦੇ ਟੋਹਾਣਾ ਵਿੱਚ ਕਿਸਾਨ ਮਹਾਪੰਚਾਇਤ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਹਿੱਸਾ ਲੈਣ ਲਈ ਆ ਰਹੀ ਕਿਸਾਨਾਂ ਦੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ।
ਇਸ ਹਾਦਸੇ ਵਿੱਚ ਕਿਸਾਨ ਸੰਘਰਸ਼ ਨਾਲ ਜੁੜੀਆਂ ਤਿੰਨ ਔਰਤਾਂ ਦੀ ਦਰਦਨਾਕ ਮੌਤ ਹੋ ਗਈ ਹੈ, ਜੋ ਕਿ ਬਹੁਤ ਹੀ ਮੰਦਭਾਗੀ ਗੱਲ ਹੈ। ਜਦੋਂਕਿ ਇਸ ਘਟਨਾ ਵਿੱਚ ਕਈ ਹੋਰ ਕਿਸਾਨ ਗੰਭੀਰ ਜ਼ਖ਼ਮੀ ਹੋਏ ਹਨ, ਜਿਨ੍ਹਾਂ ਵਿੱਚੋਂ ਪੰਜ-ਛੇ ਕਿਸਾਨ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਘਟਨਾ ਵਿੱਚ ਮਰਨ ਵਾਲਿਆਂ ਨੂੰ 10 ਲੱਖ ਰੁਪਏ ਮੁਆਵਜ਼ਾ ਦੇਵੇ ਜਦਕਿ ਸਾਰੇ ਜ਼ਖ਼ਮੀਆਂ ਦਾ ਮੁਫ਼ਤ ਇਲਾਜ ਕੀਤਾ ਜਾਵੇ।
ਇਹ ਵੀ ਪੜ੍ਹੋ : Partap Singh Bajwa: ਬਾਜਵਾ ਨੇ ਡਾ. ਮਨਮੋਹਨ ਸਿੰਘ ਨੂੰ ਭਾਰਤ ਰਤਨ ਦੇਣ ਲਈ ਵਿਧਾਨ ਸਭਾ 'ਚ ਮਤਾ ਪਾਸ ਕਰਨ ਦੀ ਕੀਤੀ ਮੰਗ
ਜੋਗਿੰਦਰ ਸਿੰਘ ਉਗਰਾਹਾਂ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਤਿੰਨ ਕਿਸਾਨ ਔਰਤਾਂ ਦੀ ਮੌਤ ਹੋ ਗਈ ਹੈ, ਜੋ ਕਿ ਬਹੁਤ ਦੁੱਖ ਦੀ ਗੱਲ ਹੈ। ਪੰਜਾਬ ਸਰਕਾਰ ਮ੍ਰਿਤਕ ਕਿਸਾਨ ਬੀਬੀਆਂ ਦੇ ਪਰਿਵਾਰਾਂ ਨੂੰ 10 ਲੱਖ ਰੁਪਏ ਮੁਆਵਜ਼ਾ, ਗੰਭੀਰ ਜ਼ਖ਼ਮੀਆਂ ਨੂੰ 5 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 2 ਲੱਖ ਰੁਪਏ ਮੁਆਵਜ਼ਾ ਦੇਣ ਅਤੇ ਇਲਾਜ ਮੁਫ਼ਤ ਕਰਵਾਉਣ ਦੀ ਅਪੀਲ ਕੀਤੀ।
ਕਾਬਿਲੇਗੌਰ ਹੈ ਕਿ ਬੱਸ ਕੋਠੇ ਗੁਰੂ ਕੋ ਤੋਂ 54 ਸਵਾਰੀਆਂ ਨਾਲ ਚਲੀ ਸੀ, ਖਨੌਰੀ ਬਾਰਡਰ 'ਤੇ ਜਾ ਰਹੀ ਸੀ। ਇਸ ਹਾਦਸੇ 'ਚ 3 ਸਵਾਰੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਤੇ ਕਈ ਗੰਭੀਰ ਜ਼ਖ਼ਮੀ ਹਨ। ਮੌਕੇ 'ਤੇ ਸੜਕ ਸੁਰੱਖਿਆ ਫੋਰਸ ਨੇ ਪਹੁੰਚ ਕੇ ਜ਼ਖਮੀ ਸਵਾਰੀਆਂ ਨੂੰ ਸਰਕਾਰੀ ਹਸਪਤਾਲ ਬਰਨਾਲਾ ਵਿਖੇ ਦਾਖਲ ਕਰਵਾਇਆ ਸੀ।
ਇਹ ਵੀ ਪੜ੍ਹੋ : IND vs AUS: ਸਿਡਨੀ ਟੈਸਟ ਮੈਚ 'ਚ ਭਾਰਤ ਦੀ ਹਾਰ; ਆਸਟ੍ਰੇਲੀਆ ਨੇ 10 ਸਾਲ ਬਾਅਦ ਜਿੱਤੀ ਬਾਰਡਰ-ਗਵਾਸਕਰ ਟ੍ਰਾਫੀ