Dera Baba Nanak Bypoll: ਕਾਂਗਰਸ ਦੇ ਗੜ੍ਹ 'ਚ 'ਆਪ' ਜਿੱਤੀ; ਡੇਰਾ ਬਾਬਾ ਨਾਨਕ ਤੋਂ ਗੁਰਦੀਪ ਰੰਧਾਵਾ ਨੇ ਮਾਰੀ ਬਾਜ਼ੀ
Advertisement
Article Detail0/zeephh/zeephh2527166

Dera Baba Nanak Bypoll: ਕਾਂਗਰਸ ਦੇ ਗੜ੍ਹ 'ਚ 'ਆਪ' ਜਿੱਤੀ; ਡੇਰਾ ਬਾਬਾ ਨਾਨਕ ਤੋਂ ਗੁਰਦੀਪ ਰੰਧਾਵਾ ਨੇ ਮਾਰੀ ਬਾਜ਼ੀ

Dera Baba Nanak Bypoll: ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਆਮ ਆਦਮੀ ਪਾਰਟੀ ਨੇ ਗੁਰਦੀਪ ਰੰਧਾਵਾ ਨੇ ਕਾਂਗਰਸ ਦੇ ਗੜ੍ਹ ਨੂੰ ਸੰਨ੍ਹ ਲਗਾਉਂਦੇ ਹੋਏ ਜਿੱਤ ਹਾਸਲ ਕੀਤੀ ਹੈ। 

Dera Baba Nanak Bypoll: ਕਾਂਗਰਸ ਦੇ ਗੜ੍ਹ 'ਚ 'ਆਪ' ਜਿੱਤੀ; ਡੇਰਾ ਬਾਬਾ ਨਾਨਕ ਤੋਂ ਗੁਰਦੀਪ ਰੰਧਾਵਾ ਨੇ ਮਾਰੀ ਬਾਜ਼ੀ

Dera Baba Nanak Bypoll: ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਆਮ ਆਦਮੀ ਪਾਰਟੀ ਨੇ ਗੁਰਦੀਪ ਰੰਧਾਵਾ ਨੇ ਕਾਂਗਰਸ ਦੇ ਗੜ੍ਹ ਨੂੰ ਸੰਨ੍ਹ ਲਗਾਉਂਦੇ ਹੋਏ ਜਿੱਤ ਹਾਸਲ ਕੀਤੀ ਹੈ। ਗੁਰਦੀਪ ਸਿੰਘ ਰੰਧਾਵਾ ਨੇ  ਕਾਂਗਰਸ ਉਮੀਦਵਾਰ ਜਤਿੰਦਰ ਕੌਰ ਰੰਧਾਵਾ ਅਤੇ ਰਵੀ ਕਰਨ ਕਾਹਲੋਂ ਨੂੰ  ਮਾਤ ਦਿੱਤੀ ਹੈ।

ਸੁਖਜਿੰਦਰਾ ਗਰੁੱਪ ਆਫ਼ ਇੰਸਟੀਚਿਊਟ ਗੁਰਦਾਸਪੁਰ ਵਿਖੇ ਸਵੇਰੇ 8 ਵਜੇ ਤੋਂ ਗਿਣਤੀ ਸ਼ੁਰੂ ਹੋਈ ਸੀ। ਇਸ ਸੀਟ 'ਤੇ 18 ਗੇੜਾਂ ਲਈ ਗਿਣਤੀ ਹੋਈ। ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਗੁਰਦਾਸਪੁਰ ਉਮਾ ਸ਼ੰਕਰ ਗੁਪਤਾ ਨੇ ਦੱਸਿਆ ਕਿ ਡੇਰਾ ਬਾਬਾ ਨਾਨਕ ਉਪ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਨੇ ਜਿੱਤ ਹਾਸਲ ਕੀਤੀ ਹੈ।

ਡੀਸੀ ਨੇ ਦੱਸਿਆ ਕਿ ਆਮ ਆਦਮੀ ਪਾਰਟੀ 5699 ਵੋਟਾਂ ਦੀ ਲੀਡ ਨਾਲ ਜਿੱਤੀ ਹੈ। ‘ਆਪ’ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਨੂੰ 59104 ਵੋਟਾਂ ਮਿਲੀਆਂ। ਇਸ ਤਰ੍ਹਾਂ ਕਾਂਗਰਸ ਪਾਰਟੀ ਦੀ ਉਮੀਦਵਾਰ ਸ੍ਰੀਮਤੀ ਜਤਿੰਦਰ ਕੌਰ ਰੰਧਾਵਾ ਨੂੰ 53405, ਭਾਜਪਾ ਉਮੀਦਵਾਰ ਰਵੀਕਰਨ ਸਿੰਘ ਕਾਹਲੋ ਨੂੰ 6505 ਵੋਟਾਂ ਮਿਲੀਆਂ।

ਕੁਝ ਸਾਲ ਪਹਿਲਾਂ ਤਕ ਗੁਰਦੀਪ ਸਿੰਘ ਰੰਧਾਵਾ ਕਾਂਗਰਸੀ ਵਰਕਰ ਸਨ। ਇਸ ਦੌਰਾਨ ਉਨ੍ਹਾਂ ਸਰਪੰਚ ਦੇ ਅਹੁਦੇ ਲਈ ਦਾਅਵਾ ਪੇਸ਼ ਕੀਤਾ ਸੀ ਪਰ ਜਦੋਂ ਸੁਖਜਿੰਦਰ ਰੰਧਾਵਾ ਨੇ ਉਨ੍ਹਾਂ ਨੂੰ ਸਹਿਮਤੀ ਨਾ ਦਿੱਤੀ ਤਾਂ ਉਹ ਨਾਰਾਜ਼ ਹੋ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। 'ਆਪ' 'ਚ ਵਰਕਰ ਵਜੋਂ ਕੰਮ ਕਰਦੇ ਹੋਏ 2022 'ਚ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਚੋਣ ਲੜੇ ਪਰ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਜਦਕਿ ਜ਼ਿਮਨੀ ਚੋਣ 'ਚ ਉਨ੍ਹਾਂ ਨੇ ਹਲਕੇ ਦੀ ਹੁਣ ਤਕ ਸਭ ਤੋਂ ਵੱਡੀ ਜਿੱਤ ਹਾਸਲਕ ਰਨ ਦਾ ਰਿਕਾਰਡ ਆਪਣੇ ਨਾਂ ਕਰ ਲਿਆ ਹੈ।

ਜ਼ਿਕਰਯੋਗ ਹੈ ਕਿ 2022 ਦੀਆਂ ਵਿਧਾਨ ਸਭਾ ਚੋਣਾਂ 'ਚ ਵੀ ਗੁਰਦੀਪ ਸਿੰਘ ਰੰਧਾਵਾ ਨੇ ਸੁਖਜਿੰਦਰ ਸਿੰਘ ਰੰਧਾਵਾ ਵਿਰੁੱਧ ‘ਆਪ’ ਵੱਲੋਂ ਚੋਣ ਲੜੀ ਸੀ, ਪਰ ਉਹ ਤੀਜੇ ਨੰਬਰ ‘ਤੇ ਰਹੇ ਤੇ ਉਨ੍ਹਾਂ ਨੂੰ ਸਿਰਫ਼ 31742 ਵੋਟਾਂ ਮਿਲੀਆਂ ਸਨ। ਇਸ ਤੋਂ ਬਾਅਦ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਉਹ ਪਿਛਲੇ ਤਿੰਨ ਸਾਲਾਂ ਤੋਂ ਹਲਕਾ ਇੰਚਾਰਜ ਡੇਰਾ ਬਾਬਾ ਨਾਨਕ ਦੀ ਅਗਵਾਈ ਕਰ ਰਹੇ ਸਨ। ਇਸ ਦੌਰਾਨ ਉਹ ਹਲਕਾ ਵਰਕਰਾਂ ਦਾ ਭਰੋਸਾ ਜਿੱਤਣ 'ਚ ਸਫਲ ਰਹੇ ਤੇ ਜ਼ਿਮਨੀ ਚੋਣ 'ਚ ਉਨ੍ਹਾਂ ਸੁਖਜਿੰਦਰ ਸਿੰਘ ਰੰਧਾਵਾ ਦੀ ਪਤਨੀ ਜਤਿੰਦਰ ਕੌਰ ਰੰਧਾਵਾ ਨੂੰ ਹਰਾਇਆ।

Trending news