Sangrur News: ਸ਼ੁਭਕਰਨ ਦੀ ਹੱਤਿਆ ਦੇ ਜ਼ਿੰਮੇਵਾਰ ਦੋਸ਼ੀਆਂ ਖ਼ਿਲਾਫ਼ ਕੇਸ ਦਰਜ ਕਰਵਾਉਣ ਲਈ ਕਾਂਗਰਸ ਵੱਲੋਂ ਧਰਨਾ
Advertisement
Article Detail0/zeephh/zeephh2126567

Sangrur News: ਸ਼ੁਭਕਰਨ ਦੀ ਹੱਤਿਆ ਦੇ ਜ਼ਿੰਮੇਵਾਰ ਦੋਸ਼ੀਆਂ ਖ਼ਿਲਾਫ਼ ਕੇਸ ਦਰਜ ਕਰਵਾਉਣ ਲਈ ਕਾਂਗਰਸ ਵੱਲੋਂ ਧਰਨਾ

Sangrur News: ਪਿਛਲੇ ਦਿਨੀਂ ਪੰਜਾਬ ਦੀ ਹਦੂਦ ਦੇ ਅੰਦਰ ਆਪਣੀਆਂ ਹੱਕੀ ਮੰਗਾਂ ਲਈ ਸ਼ਾਂਤਮਈ ਢੰਗ ਨਾਲ ਰੋਸ਼ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਉੱਪਰ ਅਣ-ਮਨੁੱਖੀ ਢੰਗ ਨਾਲ ਕਿਤੇ ਤਸ਼ੱਦਦ ਕੀਤਾ ਗਿਆ।

 Sangrur News: ਸ਼ੁਭਕਰਨ ਦੀ ਹੱਤਿਆ ਦੇ ਜ਼ਿੰਮੇਵਾਰ ਦੋਸ਼ੀਆਂ ਖ਼ਿਲਾਫ਼ ਕੇਸ ਦਰਜ ਕਰਵਾਉਣ ਲਈ ਕਾਂਗਰਸ ਵੱਲੋਂ ਧਰਨਾ

Sangrur News: ਪਿਛਲੇ ਦਿਨੀਂ ਪੰਜਾਬ ਦੀ ਹਦੂਦ ਦੇ ਅੰਦਰ ਆਪਣੀਆਂ ਹੱਕੀ ਮੰਗਾਂ ਲਈ ਸ਼ਾਂਤਮਈ ਢੰਗ ਨਾਲ ਰੋਸ਼ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਉੱਪਰ ਅਣ-ਮਨੁੱਖੀ ਢੰਗ ਨਾਲ ਕਿਤੇ ਤਸ਼ੱਦਦ ਕੀਤਾ ਗਿਆ, ਜਿਸ ਵਿੱਚ ਹਰਿਆਣਾ ਸਰਕਾਰ ਵੱਲੋਂ ਗੋਲੀਆਂ ਨਾਲ ਹਮਲਾ ਕਰਕੇ ਪੰਜਾਬ ਦੇ ਬੇਕਸੂਰ ਨੌਜਵਾਨ ਸ਼ੁਭਕਰਨ ਸਿੰਘ ਵਾਸੀ ਪਿੰਡ ਬੱਲੋਂ ਜ਼ਿਲ੍ਹਾ ਬਠਿੰਡਾ ਨੂੰ ਸ਼ਹੀਦ ਕਰ ਦਿੱਤਾ ਗਿਆ।

ਕਾਂਗਰਸ ਪਾਰਟੀ ਵੱਲੋਂ ਵਾਰ-ਵਾਰ ਮੰਗ ਕਰਨ ਦੇ ਬਾਵਜੂਦ ਵੀ ਪੰਜਾਬ ਸਰਕਾਰ ਵੱਲੋਂ ਹਰਿਆਣਾ ਸਰਕਾਰ ਦੇ ਦੋਸ਼ੀ ਅਫ਼ਸਰਾਂ ਖਿਲਾਫ਼ ਕੋਈ FIR ਦਰਜ ਨਹੀਂ ਕੀਤੀ ਗਈ, ਜਿਸ ਖਿਲਾਫ਼ ਅੱਜ ਕਾਂਗਰਸ ਪਾਰਟੀ ਦੀ ਲੀਡਰਸ਼ਿਪ ਵੱਲੋਂ ਐੱਸਐੱਸਪੀ ਦਫ਼ਤਰ ਸੰਗਰੂਰ ਅੱਗੇ ਵਿਸ਼ਾਲ ਧਰਨਾ ਲਗਾ ਕੇ ਰੋਸ ਜ਼ਾਹਿਰ ਕਰਦੇ ਹੋਏ ਮ੍ਰਿਤਕ ਕਿਸਾਨ ਨੌਜਵਾਨ ਸ਼ੁਭਕਰਨ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਧਰਨਾ ਦਿੱਤਾ।

ਇਸ ਧਰਨੇ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ, ਜ਼ਿਲ੍ਹਾ ਪ੍ਰਧਾਨ ਦਲਬੀਰ ਸਿੰਘ ਗੋਲਡੀ, ਮੁਨੀਸ਼ ਬਾਂਸਲ ਹਲਕਾ ਇੰਚਾਰਜ ਬਰਨਾਲਾ, ਪ੍ਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਬਰਨਾਲਾ ਕੁਲਦੀਪ ਸਿੰਘ ਕਾਲਾ ਢਿੱਲੋਂ, ਰਾਹੁਲ ਇੰਦਰ ਭੱਠਲ, ਪ੍ਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਮਲੇਰਕੋਟਲਾ ਜਸਪਾਲ ਦਾਸ ਸਮੇਤ ਜ਼ਿਲ੍ਹਾ ਸੰਗਰੂਰ ਇਕਾਈ ਦੀ ਸਮੁੱਚੀ ਲੀਡਰਸ਼ਿਪ ਤੇ ਵਰਕਰ ਭਾਰੀ ਗਿਣਤੀ ਵਿੱਚ ਸ਼ਾਮਿਲ ਹੋਏ।

ਧਰਨੇ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਸ਼ਾਂਤਮਈ ਤਰੀਕੇ ਨਾਲ ਆਪਣੇ ਹੱਕ ਮੰਗਦੇ ਕਿਸਾਨਾਂ ਨਾਲ ਕੇਂਦਰ ਸਰਕਾਰ, ਪੰਜਾਬ ਸਰਕਾਰ ਅਤੇ ਹਰਿਆਣਾ ਦੀ ਗੂੰਗੀ ਬੋਲੀ ਸਰਕਾਰ ਵੱਲੋਂ ਕੀਤਾ ਜਾ ਰਿਹਾ ਧੱਕਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਹੱਤਿਆ ਕਰਨ ਵਾਲੇ ਦੋਸ਼ੀ ਅਧਿਕਾਰੀਆਂ ਵਿਰੁੱਧ ਐੱਫਆਈਆਰ ਦਰਜ ਹੋਵੇ ਤੇ ਸਖ਼ਤ ਸਜ਼ਾਵਾਂ ਮਿਲਣ ਤਾਂ ਜੋ ਭਵਿੱਖ ਵਿੱਚ ਕੋਈ ਸਰਕਾਰੀ ਅਫਸਰ ਕਿਸੇ ਸਿਆਸੀ ਆਗੂ ਦੀ ਸ਼ਹਿ ਉਤੇ ਕਿਸੇ ਵੀ ਮਜ਼ਲੂਮ ਜਾ ਹੱਕਾਂ ਲਈ ਲੜਦੇ ਲੋਕਾਂ ਨਾਲ ਧੱਕਾ ਕਰਨ ਤੋਂ ਪਹਿਲਾਂ ਸੌ ਬਾਰ ਸੋਚੇ।

ਉਨ੍ਹਾਂ ਨੇ ਕਿਹਾ ਕਿ ਕਿਸਾਨ ਦੇਸ਼, ਦੁਨੀਆਂ ਦਾ ਅੰਨਦਾਤਾ ਹੈ, ਕੇਂਦਰ ਸਰਕਾਰ ਗੱਲਬਾਤ ਰਾਹੀਂ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰਨ ਦੀ ਬਜਾਏ ਗਲਤ ਰਾਹ ਅਪਣਾ ਰਹੀ ਹੈ, ਜਿਸ ਦਾ ਜਵਾਬ ਲੋਕ ਸਮਾਂ ਆਉਣ ਉਤੇ ਦੇਣਗੇ। ਇਸ ਤੋਂ ਇਲਾਵਾ ਸਾਬਕਾ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਦੇਸ਼ ਵਿੱਚ ਜੈ ਜਵਾਨ ਜੈ ਕਿਸਾਨ ਦੀ ਪਰੰਪਰਾ ਹੈ ਤੇ ਅੱਜ ਬੀਜੇਪੀ ਦੇ ਰਾਜ ਵਿੱਚ ਇਸਦੇ ਉਲਟ ਜਵਾਨ ਹੀ ਕਿਸਾਨ ਦੇ ਖ਼ੂਨ ਦੇ ਪਿਆਸੇ ਹੋਏ ਪਏ ਹਨ।

ਪੰਜਾਬ ਤੇ ਕੇਂਦਰ ਦੀ ਸਰਕਾਰ ਕਿਸਾਨੀ ਮੁੱਦਿਆਂ ਬਾਰੇ ਗੰਭੀਰ ਨਹੀਂ ਹੈ, ਕਿਉਂਕਿ ਕੇਂਦਰ ਵਿੱਚ ਬੀਜੇਪੀ ਸਰਕਾਰ ਪਿਛਲੇ ਲਗਭਗ 10 ਸਾਲ ਤੋਂ ਸੱਤਾ ਵਿੱਚ ਹੋਣ ਦੇ ਬਾਵਜੂਦ ਕਿਸਾਨਾਂ ਅਤੇ ਆਮ ਲੋਕਾਂ ਦੇ ਹੱਕ ਵਿੱਚ ਭੁਗਤਣ ਦੀ ਬਜਾਏ ਕਾਰਪੋਰੇਟ ਘਰਾਣਿਆਂ ਦੇ ਪੱਖ ਵਿੱਚ ਭੁਗਤ ਰਹੀ ਹੈ। ਜਿਸ ਦੇ ਸਿੱਟੇ ਵਜੋਂ ਦਿੱਲੀ ਵਿਖੇ ਸ਼ਾਂਤਮਈ ਤਰੀਕੇ ਆਪਣੇ ਹੱਕ ਮੰਗਣ ਲਈ ਜਾ ਰਹੇ ਕਿਸਾਨਾਂ ਨਾਲ ਅਣਮਨੁੱਖੀ ਤਸ਼ੱਦਦ ਢਾਹਿਆ ਜਾ ਰਿਹਾ ਹੈ।

ਇਸ ਧੱਕੇ ਤੇ ਬੇਇਨਸਾਫੀ ਵਿਰੁੱਧ ਕਾਂਗਰਸ ਪਾਰਟੀ ਵੱਲੋਂ ਅੱਜ ਸ਼ਾਂਤਮਈ ਤਰੀਕੇ ਧਰਨਾ ਦਿੱਤਾ ਜਾ ਰਿਹਾ ਹੈ ਅਤੇ ਮ੍ਰਿਤਕ ਨੌਜਵਾਨ ਕਿਸਾਨ ਆਗੂ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਅਤੇ ਵਰਕਰ ਜਮੀਨੀ ਪੱਧਰ ਤੇ ਸੰਘਰਸ਼ ਜਾਰੀ ਰੱਖਣਗੇ।
ਇਹ ਵੀ ਪੜ੍ਹੋ : Punjab News: ਉਦਯੋਗ ਤੇ ਵਪਾਰ ਹਰ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੁੰਦੇ-ਸੀਐਮ ਭਗਵੰਤ ਮਾਨ

Trending news