School Holiday News: ਚਿਕਨ ਪੌਕਸ ਬਿਮਾਰੀ ਕਾਰਨ ਜੈਤੋ ਦੇ ਦੋ ਸਕੂਲ 23 ਅਕਤੂਬਰ ਤੱਕ ਲਈ ਕੀਤੇ ਬੰਦ
Advertisement
Article Detail0/zeephh/zeephh1918180

School Holiday News: ਚਿਕਨ ਪੌਕਸ ਬਿਮਾਰੀ ਕਾਰਨ ਜੈਤੋ ਦੇ ਦੋ ਸਕੂਲ 23 ਅਕਤੂਬਰ ਤੱਕ ਲਈ ਕੀਤੇ ਬੰਦ

School Holiday News: ਫਰੀਦਕੋਟ ਜ਼ਿਲ੍ਹੇ ਵਿੱਚ ਪੈਂਦੇ ਜੈਤੋ ਸਬ ਡਿਵੀਜ਼ਨ ਦੇ ਦੋ ਪ੍ਰਾਈਵੇਟ ਸਕੂਲਾਂ ਵਿੱਚ ਪਿਛਲੇ ਕੁਝ ਦਿਨਾਂ ਦੌਰਾਨ ਲਾਗ ਦੀ ਬਿਮਾਰੀ ਚਿਕਨ ਪੌਕਸ ਦੇ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਫੌਰੀ ਕਾਰਵਾਈ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ।

School Holiday News: ਚਿਕਨ ਪੌਕਸ ਬਿਮਾਰੀ ਕਾਰਨ ਜੈਤੋ ਦੇ ਦੋ ਸਕੂਲ 23 ਅਕਤੂਬਰ ਤੱਕ ਲਈ ਕੀਤੇ ਬੰਦ

School Holiday News: ਫਰੀਦਕੋਟ ਜ਼ਿਲ੍ਹੇ ਵਿੱਚ ਪੈਂਦੇ ਜੈਤੋ ਸਬ ਡਿਵੀਜ਼ਨ ਦੇ ਦੋ ਪ੍ਰਾਈਵੇਟ ਸਕੂਲਾਂ ਐਲਾਇੰਸ ਇੰਟਰਨੈਸ਼ਨਲ ਸਕੂਲ ਅਤੇ ਸ਼ਿਵਾਲਿਕ ਕਿਡਸ ਸਕੂਲ ਵਿੱਚ ਪਿਛਲੇ ਕੁਝ ਦਿਨਾਂ ਦੌਰਾਨ ਲਾਗ ਦੀ ਬਿਮਾਰੀ ਚਿਕਨ ਪੌਕਸ ਦੇ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਫੌਰੀ ਕਾਰਵਾਈ ਕਰਦਿਆਂ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਅੱਜ ਇਨ੍ਹਾਂ ਦੋਵੇਂ ਸਕੂਲਾਂ ਵਿੱਚ 07 ਦਿਨਾਂ ਦੀ ਛੁੱਟੀ ਦਾ ਐਲਾਨ ਕਰ ਦਿੱਤਾ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਇਸ ਸਬੰਧੀ ਸੁਚੇਤ ਰਹਿਣ ਦੇ ਆਦੇਸ਼ ਦਿੱਤੇ ਗਏ ਹਨ ਤੇ ਇਸ ਬਿਮਾਰੀ ਦੀ ਲਪੇਟ ਵਿੱਚ ਆਏ ਬੱਚਿਆਂ ਨੂੰ ਅਲੱਗ-ਅਲੱਗ ਕਰਕੇ ਮੁੱਢਲੀ ਸਿਹਤ ਸਹੂਲਤ ਪ੍ਰਦਾਨ ਕਰਨ ਦੇ ਹੁਕਮ ਜਾਰੀ ਕੀਤੇ। ਸਿਵਲ ਸਰਜਨ ਡਾ. ਅਨਿਲ ਕੁਮਾਰ ਗੋਇਲ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਸ਼ੁੱਕਰਵਾਰ ਦੁਪਹਿਰ ਦੀਆਂ ਹੀ ਇਲਾਕੇ ਵਿੱਚ ਮੁਸਤੈਦ ਹਨ, ਜਦੋਂ ਇਸ ਬਿਮਾਰੀ ਸਬੰਧੀ ਖ਼ਬਰ ਆਲਾ ਅਧਿਕਾਰੀਆਂ ਤੱਕ ਪਹੁੰਚੀ ਸੀ।

ਉਨ੍ਹਾਂ ਦੱਸਿਆ ਕਿ ਡਾ. ਦੀਪਤੀ ਅਰੋੜਾ ਦੀ ਅਗਵਾਈ ਵਿੱਚ ਐਪੀਡੈਮੀਓਲੋਜਿਸਟ, ਸਕਿੱਨ ਸਪੈਸ਼ਲਿਟ, ਪੀਡੀਆਟ੍ਰੀਸ਼ਨ, ਏ.ਐਨ.ਐਮ., ਆਸ਼ਾ ਵਰਕਰ ਅਤੇ ਮਾਸ ਮੀਡੀਆ ਟੀਮਾਂ ਨੇ ਜਿਸ ਇਲਾਕੇ ਵਿੱਚ ਇਹ ਸਕੂਲ ਸਥਿਤ ਹਨ, ਦਾ ਦੌਰਾ ਕਰ ਲਿਆ ਹੈ। ਇਸ ਸਬੰਧੀ ਹੋਰ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਨ੍ਹਾਂ 02 ਬੰਦ ਕੀਤੇ ਸਕੂਲਾਂ ਸਮੇਤ ਜੈਤੋ ਕਸਬੇ ਵਿੱਚ ਕੁੱਲ 17 ਸਕੂਲ ਹਨ ਤੇ ਬਾਕੀ ਦੇ 15 ਸਕੂਲਾਂ ਵਿੱਚ ਵੀ ਇਸ ਬਿਮਾਰੀ ਸਬੰਧੀ ਜਾਗਰੂਕਤਾ ਅਭਿਆਨ ਸ਼ੁਰੂ ਕਰ ਦਿੱਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋ ਸਕੂਲਾਂ ਵਿੱਚੋਂ ਅਲਾਇੰਸ ਸਕੂਲ ਦੇ 21 ਬੱਚਿਆਂ ਨੂੰ ਇਸ ਬਿਮਾਰੀ ਨੇ ਆਪਣੀ ਲਪੇਟ ਵਿੱਚ ਲਿਆ ਹੈ ਅਤੇ 03 ਬੱਚੇ ਸ਼ਿਵਾਲਿਕ ਕਿਡਸ ਸਕੂਲ ਦੇ ਗ੍ਰਸਤ ਹਨ। ਸਮਾਂ ਰਹਿੰਦਿਆਂ ਫੌਰੀ ਤੇ ਢੁੱਕਵੀਂ ਕਾਰਵਾਈ ਅਮਲ ਵਿੱਚ ਲਿਆਉਣ ਕਾਰਨ ਚਿਕਨ ਪੌਕਸ ਤੇ ਨਕੇਲ ਕਸੀ ਗਈ ਹੈ, ਜਿਸ ਕਾਰਨ ਇਲਾਕੇ ਵਿੱਚ ਇਸ ਬਿਮਾਰੀ ਨੂੰ ਫੈਲਣ ਤੋਂ ਰੋਕ ਲਿਆ ਗਿਆ ਹੈ।

ਇਸ ਬਿਮਾਰੀ ਦੇ ਪ੍ਰਕੋਪ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਸ ਦਾ ਅਸਰ 07 ਤੋਂ 14 ਦਿਨਾਂ ਤੱਕ ਰਹਿੰਦਾ ਹੈ, ਜਿਸ ਉਪਰੰਤ ਇਸ ਦਾ ਅਸਰ ਹੌਲੀ ਹੌਲੀ ਘਟਨਾ ਸ਼ੁਰੂ ਹੋ ਜਾਂਦਾ ਹੈ। ਇੰਨਾ ਹੀ ਨਹੀਂ ਸਿਹਤ ਵਿਭਾਗ ਵੱਲੋਂ ਸਿਵਲ ਪ੍ਰਸ਼ਾਸਨ ਦੀ ਮਦਦ ਨਾਲ 02 ਸਕੂਲਾਂ ਨੂੰ ਇੱਕ ਹਫ਼ਤੇ ਲਈ ਬੰਦ ਕਰਨ ਤੋਂ ਇਲਾਵਾ ਸਮੁੱਚੇ ਇਲਾਕੇ ਵਿੱਚ ਸਿਹਤ ਵਿਭਾਗ ਦਾ ਸਾਰਾ ਤੰਤਰ ਤਿੱਖੀ ਨਜ਼ਰਸਾਨੀ ਵੀ ਕਰ ਰਿਹਾ ਹੈ। ਸਿਵਲ ਸਰਜਨ ਨੇ ਭਰੋਸਾ ਦਿੱਤਾ ਕਿ ਸਿਹਤ ਵਿਭਾਗ ਦੀਆਂ ਵੱਖ ਵੱਖ ਟੀਮਾਂ ਵੱਲੋਂ ਇਸ ਬਿਮਾਰੀ ਤੋਂ ਹੋਰ ਬੱਚਿਆਂ ਦੇ ਚਪੇਟ ਵਿੱਚ ਆਉਣ ਅਤੇ ਵਧੇਰੇ ਨਾ ਫੈਲਣ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ।

ਇਹ ਵੀ ਪੜ੍ਹੋ : Sukhpal khaira News: ਸੁਖਪਾਲ ਖਹਿਰਾ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਕੋਰਟ ਨੇ ਪੰਜਾਬ ਸਰਕਾਰ ਤੋਂ ਮੰਗੀ ਸਟੇਟਸ ਰਿਪੋਰਟ

ਫ਼ਰੀਦਕੋਟ ਤੋਂ ਦੇਵ ਅਨੰਦ ਸ਼ਰਮਾ ਦੀ ਰਿਪੋਰਟ

Trending news