Sarwan Singh Pandher: ਝੋਨੇ ਦੀ ਖ਼ਰੀਦ ਨਾ ਹੋਣ ਕਾਰਨ ਸ਼ੰਭੂ ਬਾਰਡਰ 'ਤੇ ਧਰਨਾ ਦੇ ਰਹੇ ਕਿਸਾਨਾਂ ਨੇ ਸਰਕਾਰ ਨੂੰ ਦਿੱਤਾ ਅਲਟੀਮੇਟਮ
Advertisement
Article Detail0/zeephh/zeephh2482922

Sarwan Singh Pandher: ਝੋਨੇ ਦੀ ਖ਼ਰੀਦ ਨਾ ਹੋਣ ਕਾਰਨ ਸ਼ੰਭੂ ਬਾਰਡਰ 'ਤੇ ਧਰਨਾ ਦੇ ਰਹੇ ਕਿਸਾਨਾਂ ਨੇ ਸਰਕਾਰ ਨੂੰ ਦਿੱਤਾ ਅਲਟੀਮੇਟਮ

ਪੰਜਾਬ ਵਿੱਚ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਨਾ ਹੋਣ ਕਾਰਨ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਪੰਜਾਬ ਵਿੱਚ ਵੱਖ-ਵੱਖ ਥਾਈਂ ਕਿਸਾਨ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸ ਦਰਮਿਆਨ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਇਸ ਸਮੇਂ ਝੋਨੀਆਂ ਦੀਆਂ ਬੋਰੀਆਂ ਦੇ ਢੇਰ ਲੱਗੇ ਹੋਏ ਹਨ।

Sarwan Singh Pandher: ਝੋਨੇ ਦੀ ਖ਼ਰੀਦ ਨਾ ਹੋਣ ਕਾਰਨ ਸ਼ੰਭੂ ਬਾਰਡਰ 'ਤੇ ਧਰਨਾ ਦੇ ਰਹੇ ਕਿਸਾਨਾਂ ਨੇ ਸਰਕਾਰ ਨੂੰ ਦਿੱਤਾ ਅਲਟੀਮੇਟਮ

Sarwan Singh Pandher: ਪੰਜਾਬ ਵਿੱਚ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਨਾ ਹੋਣ ਕਾਰਨ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਪੰਜਾਬ ਵਿੱਚ ਵੱਖ-ਵੱਖ ਥਾਈਂ ਕਿਸਾਨ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸ ਦਰਮਿਆਨ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਇਸ ਸਮੇਂ ਝੋਨੀਆਂ ਦੀਆਂ ਬੋਰੀਆਂ ਦੇ ਢੇਰ ਲੱਗੇ ਹੋਏ ਹਨ। ਜਿਸ ਨੂੰ ਚੁੱਕਣ ਲਈ ਕਿਸਾਨਾਂ ਵੱਲੋਂ ਲਗਾਤਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਨੇ ਕਿਸਾਨਾਂ ਤੋਂ ਦੋ ਦਿਨ ਦਾ ਸਮਾਂ ਮੰਗਿਆ ਸੀ, ਹਾਲਾਂਕਿ ਦੋ ਦਿਨ ਬਾਅਦ ਵੀ ਸਮੱਸਿਆ ਦਾ ਹੱਲ ਨਾ ਹੋਣ ਕਾਰਨ ਪੰਜਾਬ ਦੇ ਅਲੱਗ-ਅਲੱਗ ਜ਼ਿਲ੍ਹਿਆਂ ਵਿੱਚ ਕਿਸਾਨਾਂ ਨੇ ਵੱਡੇ ਪ੍ਰਦਰਸ਼ਨ ਕੀਤੇ ਤੇ ਹੁਣ ਸ਼ੰਭੂ ਬਾਰਡਰ ਉਤੇ ਧਰਨਾ ਦੇ ਰਹੇ ਕਿਸਾਨ ਜਥੇਬੰਦੀਆਂ ਵੱਲੋਂ ਸਰਕਾਰ ਨੂੰ ਅਲਟੀਮੇਟਮ ਦਿੱਤਾ ਗਿਆ ਹੈ।

ਇਸ ਵਿੱਚ ਕਿਸਾਨ ਨੇਤਾ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਜੇਕਰ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਨਹੀਂ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ਵਿੱਚ ਇਕ ਵੱਡੇ ਸੰਘਰਸ਼ ਦਾ ਖਾਕਾ ਖਿੱਚਿਆ ਜਾਵੇਗਾ। ਜਿਥੇ ਵੀ ਕਿਸਾਨਾਂ ਨੂੰ ਜ਼ਰੂਰਤ ਹੋਵੇਗੀ ਉਥੇ ਸੰਘਰਸ਼ ਸ਼ੁਰੂ ਕੀਤਾ ਜਾਵੇਗਾ।

ਇਹ ਵੀ ਪੜ੍ਹੋ : Punjab Mega PTM: ਅੱਜ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ 'ਚ ਹੋਵੇਗੀ ਮੈਗਾ PTM, ਸਾਰੇ ਮੰਤਰੀ ਤੇ ਵਿਧਾਇਕ ਹੋਣਗੇ ਸ਼ਾਮਲ

ਉਨ੍ਹਾਂ ਨੇ ਕਿਹਾ ਕਿ ਕੱਲ੍ਹ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਬੁਲਾਈ ਗਈ ਹੈ ਅਤੇ ਵੱਡਾ ਐਲਾਨ ਕੀਤਾ ਜਾਵੇਗਾ। ਇਸ ਸਮੇਂ ਪੰਜਾਬ ਦੀਆਂ ਮੰਡੀਆਂ ਵਿੱਚ ਕਿਸਾਨਾਂ ਨੂੰ ਲੁੱਟਿਆ ਜਾ ਰਿਹਾ ਹੈ ਕਿਉਂਕਿ 50 ਫ਼ੀਸਦੀ ਤੋਂ ਜ਼ਿਆਦਾ ਫਸਲ ਐਮਐਸਪੀ ਤੋਂ ਥੱਲੇ ਖਰੀਦੀ ਗਈ ਹੈ।

ਇਹ ਵੀ ਪੜ੍ਹੋ : Ram Rahim Update: ਰਾਮ ਰਹੀਮ ਦੀਆਂ ਵਧੀਆਂ ਮੁਸ਼ਕਲਾਂ! ਸਰਕਾਰ ਨੇ ਬੇਅਦਬੀ ਮਾਮਲਿਆਂ 'ਚ ਕੇਸ ਚਲਾਉਣ ਦੀ ਦਿੱਤੀ ਮਨਜ਼ੂਰੀ

Trending news