Mla Kulwant Singh News: ਮੋਹਾਲੀ ਦੇ ਆਪ ਵਿਧਾਇਕ ਨੂੰ ਈਡੀ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਪੁੱਛਗਿੱਛ ਦੇ ਲਈ ਜਲੰਧਰ ਦੇ ਈਡੀ ਦਫ਼ਤਰ ਬੁਲਾਇਆ ਹੈ।
Trending Photos
Mla Kulwant Singh News: ਮੋਹਾਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਤੋਂ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਜਲੰਧਰ ਸਥਿਤ ਦਫਤਰ 'ਚ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਤੋਂ ਮਨੀ ਲਾਂਡਰਿੰਗ ਮਾਮਲੇ ਵਿੱਚ ਪੁੱਛਗਿੱਛ ਕੀਤੀ ਜਾ ਰਹੀ ਹੈ। ਈਡੀ ਨੇ 29 ਜਨਵਰੀ ਨੂੰ 'ਆਪ' ਵਿਧਾਇਕ ਕੁਲਵੰਤ ਸਿੰਘ ਨੂੰ ਸੰਮਨ ਭੇਜ ਕੇ ਪੁੱਛਗਿੱਛ ਲਈ ਬੁਲਾਇਆ ਸੀ।
ਜਾਣਕਾਰੀ ਮਿਲੀ ਹੈ ਕਿ ਵਿਧਾਇਕ ਕੁਲਵੰਤ ਸਿੰਘ ਦੇ ਡਰੱਗ ਸਰਗਨਾ ਅਕਸ਼ੈ ਛਾਬੜਾ ਨਾਲ ਸਬੰਧ ਹਨ। ਨਵੰਬਰ 2022 ਵਿੱਚ ਅਕਸ਼ੈ ਛਾਬੜਾ ਨੂੰ 20 ਕਿਲੋਂ ਹੈਰੋਇਨ ਸਮੇਤ ਗ੍ਰਿਫ਼ਤਾਰ ਗਿਆ ਸੀ। ਈਡੀ ਨੂੰ ਕੁਝ ਸਬੂਤ ਮਿਲੇ ਹਨ, ਜਿਸ ਕਰਕੇ ਉਨ੍ਹਾਂ ਨੂੰ ਸ਼ੱਕ ਹੈ ਕਿ ਨਸ਼ਾ ਤਸਕਰੀ ਦੌਰਾਨ ਜੋ ਪੈਸਾ ਮਿਲਿਆ ਹੈ ਉਸ ਨੂੰ ਪੰਜਾਬ ਦੇ ਸ਼ਰਾਬ ਦੇ ਠੇਕਿਆਂ ਵਿੱਚ ਵਰਤਿਆ ਗਿਆ ਸੀ।
ਇਹ ਵੀ ਪੜ੍ਹੋ: CM Bhagwant Mann: ਚੰਡੀਗੜ੍ਹ ਮੇਅਰ ਚੋਣ 'ਚ ਹੋਏ ਉਲਟਫੇਰ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਭਾਜਪਾ ਉਪਰ ਨਿਸ਼ਾਨਾ
ਦੱਸ ਦਈਏ ਕਿ ਇਸ ਤੋਂ ਪਹਿਲਾਂ 31 ਅਕਤੂਬਰ 2023 ਨੂੰ ਈਡੀ ਨੇ ਮੋਹਾਲੀ ਵਿਧਾਇਕ ਕੁਲਵੰਤ ਸਿੰਘ ਦੇ ਘਰ ਛਾਪਾ ਮਾਰਿਆ ਸੀ। ਉਦੋਂ ਈਡੀ ਨੇ ਕਿਹਾ ਸੀ ਕਿ ਉਸ ਦੇ ਘਰ 'ਤੇ ਛਾਪੇਮਾਰੀ ਦਿੱਲੀ ਦੀ ਸ਼ਰਾਬ ਨੀਤੀ ਨਾਲ ਜੁੜੇ ਘੁਟਾਲੇ ਨਾਲ ਸਬੰਧਤ ਸੀ। ਕੁਲਵੰਤ ਸਿੰਘ ਦੇ ਘਰ ਛਾਪੇਮਾਰੀ ਦੇ ਨਾਲ-ਨਾਲ ਰਾਜਸਥਾਨ ਦੇ ਅੰਮ੍ਰਿਤਸਰ, ਲੁਧਿਆਣਾ ਅਤੇ ਗੰਗਾਨਗਰ ਵਿੱਚ ਕਰੀਬ 13 ਘੰਟੇ ਤਲਾਸ਼ੀ ਲਈ ਗਈ।