ETT Teachers Protest: ਅਧਿਆਪਕ ਯੂਨੀਅਨ ਵੱਲੋਂ ਸਿੱਖਿਆ ਮੰਤਰੀ ਬੈਂਸ ਦੀ ਰਿਹਾਇਸ਼ ਦਾ ਘਿਰਾਓ; ਧਰਨਾ 9ਵੇਂ ਦਿਨ ਜਾਰੀ
Advertisement
Article Detail0/zeephh/zeephh2462782

ETT Teachers Protest: ਅਧਿਆਪਕ ਯੂਨੀਅਨ ਵੱਲੋਂ ਸਿੱਖਿਆ ਮੰਤਰੀ ਬੈਂਸ ਦੀ ਰਿਹਾਇਸ਼ ਦਾ ਘਿਰਾਓ; ਧਰਨਾ 9ਵੇਂ ਦਿਨ ਜਾਰੀ

ਈਟੀਟੀ ਟੈਟ ਪਾਸ ਬੇਰੁਜ਼ਗਾਰ 5994 ਅਧਿਆਪਕ ਯੂਨੀਅਨ ਪੰਜਾਬ ਦੀਆਂ ਮਹਿਲਾ ਉਮੀਦਵਾਰਾਂ ਨੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਨਿੱਜੀ ਰਿਹਾਇਸ਼ ਦਾ ਘਿਰਾਓ ਕਰਦੇ ਹੋਏ ਜਮ ਕੇ ਰੋਸ ਪ੍ਰਦਰਸ਼ਨ ਕੀਤਾ। ਦੱਸ ਦਈਏ ਕਿ ਕੱਲ੍ਹ ਵੀ ਇੱਕ ਉਮੀਦਵਾਰ ਵੱਲੋਂ ਖੁਦ ਨੂੰ ਅੱਗ ਲਗਾਉਣ ਦੀ ਕੋਸ਼ਿਸ਼ ਕੀਤੀ ਗਈ ਸੀ ਤੇ ਬੀਤੇ ਤਿੰਨ ਦਿਨ ਤੋਂ 2 ਉਮੀ

ETT Teachers Protest: ਅਧਿਆਪਕ ਯੂਨੀਅਨ ਵੱਲੋਂ ਸਿੱਖਿਆ ਮੰਤਰੀ ਬੈਂਸ ਦੀ ਰਿਹਾਇਸ਼ ਦਾ ਘਿਰਾਓ; ਧਰਨਾ 9ਵੇਂ ਦਿਨ ਜਾਰੀ

ETT Teachers Protest (ਬਿਮਲ ਸ਼ਰਮਾ): ਈਟੀਟੀ ਟੈਟ ਪਾਸ ਬੇਰੁਜ਼ਗਾਰ 5994 ਅਧਿਆਪਕ ਯੂਨੀਅਨ ਪੰਜਾਬ ਦੀਆਂ ਮਹਿਲਾ ਉਮੀਦਵਾਰਾਂ ਨੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਨਿੱਜੀ ਰਿਹਾਇਸ਼ ਦਾ ਘਿਰਾਓ ਕਰਦੇ ਹੋਏ ਜਮ ਕੇ ਰੋਸ ਪ੍ਰਦਰਸ਼ਨ ਕੀਤਾ। ਦੱਸ ਦਈਏ ਕਿ ਕੱਲ੍ਹ ਵੀ ਇੱਕ ਉਮੀਦਵਾਰ ਵੱਲੋਂ ਖੁਦ ਨੂੰ ਅੱਗ ਲਗਾਉਣ ਦੀ ਕੋਸ਼ਿਸ਼ ਕੀਤੀ ਗਈ ਸੀ ਤੇ ਬੀਤੇ ਤਿੰਨ ਦਿਨ ਤੋਂ 2 ਉਮੀਦਵਾਰ ਆਪਣੇ ਕੋਲ ਪੈਟਰੋਲ ਦੀਆਂ ਬੋਤਲਾਂ ਲੈ ਕੇ ਟੈਂਕੀ ਉਤੇ ਚੜ੍ਹੇ ਹੋਏ ਹਨ।

ਟੈਂਕੀ 'ਤੇ ਚੜ੍ਹੇ ਦੋ ਨੌਜਵਾਨਾਂ ਤੇ ਟੈਂਕੀ ਦੇ ਹੇਠਾਂ ਧਰਨਾ ਦੇ ਰਹੇ ਸਮੁੱਚੇ ਕਾਡਰ ਦਾ ਰੋਸ ਦਿਨ ਪ੍ਰਤੀ ਦਿਨ ਵਧਦਾ ਜਾ ਰਿਹਾ ਹੈ।

ਇਹ ਵੀ ਪੜ੍ਹੋ : Punjab Breaking Live Updates: ਖਰੀਦ ਦੇ ਮੁੱਦੇ 'ਤੇ CM ਭਗਵੰਤ ਮਾਨ ਨੇ ਬੁਲਾਈ ਮੀਟਿੰਗ, 'ਆਪ' ਸੰਸਦ ਮੈਂਬਰ ਦੇ ਘਰ 'ਤੇ ਈਡੀ ਨੇ ਛਾਪਾ ਮਾਰਿਆ

ਜ਼ਿਕਰਯੋਗ ਹੈ ਕਿ ਧਰਨਾ ਦੇ ਰਹੇ ਨੌਜਵਾਨਾਂ ਦਾ ਭਰਤੀ ਪ੍ਰੋਸੈਸ 90 ਫ਼ੀਸਦੀ ਤੱਕ ਪੂਰਾ ਹੋ ਚੁੱਕਿਆ ਹੈ ਤੇ ਹੁਣ ਸਿਰਫ਼ ਤੇ ਸਿਰਫ਼ ਸਟੇਸ਼ਨ ਚੋਣ ਕਰਵਾ ਕੇ ਇਨ੍ਹਾਂ ਨੂੰ ਸਕੂਲਾਂ ਵਿੱਚ ਜੁਆਇਨ ਕਰਵਾਉਣਾ ਹੀ ਬਾਕੀ ਰਹਿ ਗਿਆ ਹੈ। ਜਿਸ ਨੂੰ ਲੈ ਕੇ ਇਹ ਉਮੀਦਵਾਰ ਪ੍ਰਦਰਸ਼ਨ ਕਰ ਰਹੇ ਹਨ। ਉਕਤ ਭਰਤੀ 12 ਅਕਤੂਬਰ 2022 ਨੂੰ ਕੱਢੀ ਗਈ ਸੀ, ਜਿਸ ਨੂੰ ਅੱਜ ਲਗਭਗ ਦੋ ਸਾਲ ਦਾ ਸਮਾਂ ਬੀਤ ਚੁੱਕਿਆ ਹੈ।

ਇਹ ਵੀ ਪੜ੍ਹੋ : Punjab Vidhan Sabha: ਪੰਜਾਬ ਵਿਧਾਨ ਸਭਾ 'ਚ CM, ਵਿਧਾਇਕਾਂ ਦੀ ਸੁਰੱਖਿਆ ਨੂੰ ਲੈ ਕੇ ਹੋਈ ਮੌਕ ਡਰਿੱਲ, ਹੈਲੀਕਾਪਟਰ ਦੇ ਜ਼ਰੀਏ ਉਤਰੇ ਜਵਾਨ

Trending news