Eid Ul Adha 2024: ਅੱਜ ਦੇਸ਼ ਭਰ 'ਚ ਬਕਰੀਦ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਮੁਸਲਿਮ ਧਰਮ ਵਿੱਚ ਬਕਰੀਦ ਦੇ ਤਿਉਹਾਰ ਦਾ ਬਹੁਤ ਮਹੱਤਵ ਹੈ।
Trending Photos
Eid Ul Adha 2024: ਅੱਜ ਦੇਸ਼ ਭਰ 'ਚ ਬਕਰੀਦ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਮੁਸਲਿਮ ਧਰਮ (Muslim Religion) ਵਿੱਚ ਬਕਰੀਦ ਦੇ ਤਿਉਹਾਰ ਦਾ ਬਹੁਤ ਮਹੱਤਵ ਹੈ। ਇਸ ਤਿਉਹਾਰ ਨੂੰ ਈਦ-ਉਲ-ਅਜ਼ਹਾ ਜਾਂ ਕੁਰਬਾਨੀ ਦਾ ਤਿਉਹਾਰ ਵੀ ਕਿਹਾ ਜਾਂਦਾ ਹੈ। ਬਕਰੀਦ ਦਾ ਤਿਉਹਾਰ ਰਮਜ਼ਾਨ ਦੇ ਪਵਿੱਤਰ ਮਹੀਨੇ ਤੋਂ ਠੀਕ 70 ਦਿਨਾਂ ਬਾਅਦ ਮਨਾਇਆ ਜਾਂਦਾ ਹੈ। ਭਾਵੇਂ ਬਕਰੀਦ ਦੀ ਤਰੀਕ ਚੰਦਰਮਾ ਦਿਖਣ ਤੋਂ ਤੈਅ ਹੁੰਦੀ ਹੈ, ਪੂਰੇ ਭਾਰਤ ਵਿੱਚ ਅੱਜ ਬਕਰੀਦ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ।
ਈਦ ਉਲ ਅਜ਼ਹਾ ਜਾਂ ਬਕਰੀਦ ਇਸਲਾਮ ਦਾ ਦੂਜਾ ਸਭ ਤੋਂ ਵੱਡਾ ਤਿਉਹਾਰ ਹੈ, ਜਿਸ ਨੂੰ ਮੁਸਲਿਮ ਭਾਈਚਾਰੇ ਦੇ ਲੋਕ ਪੂਰੇ ਉਤਸ਼ਾਹ ਨਾਲ ਮਨਾਉਂਦੇ ਹਨ। ਬਕਰੀਦ ਦਾ ਤਿਉਹਾਰ ਇਸਲਾਮੀ ਕੈਲੰਡਰ ਦੇ ਅਨੁਸਾਰ 12ਵੇਂ ਮਹੀਨੇ ਵਿੱਚ ਮਨਾਇਆ ਜਾਂਦਾ ਹੈ। ਇਹ ਰਮਜ਼ਾਨ ਦੇ ਮਹੀਨੇ ਦੇ ਅੰਤ ਤੋਂ 70 ਦਿਨਾਂ ਬਾਅਦ ਮਨਾਇਆ ਜਾਂਦਾ ਹੈ।
ਇਸ ਦਿਨ ਨਮਾਜ਼ ਅਦਾ ਕਰਨ ਤੋਂ ਬਾਅਦ ਕੁਰਬਾਨੀਆਂ ਕੀਤੀਆਂ ਜਾਂਦੀਆਂ ਹਨ। ਬਕਰੀਦ ਦੇ ਤਿਉਹਾਰ ਨੂੰ ਬਕਰੀਦ, ਈਦ ਕੁਰਬਾਨ, ਈਦ-ਉਲ-ਅਧਾ ਜਾਂ ਕੁਰਬਾਨ ਬੈਰਾਮੀ ਵੀ ਕਿਹਾ ਜਾਂਦਾ ਹੈ। ਇਸ ਮੌਕੇ ਦਿੱਲੀ ਦੀ ਜਾਮਾ ਮਸਜਿਦ ਵਿੱਚ ਨਮਾਜ਼ ਅਦਾ ਕੀਤੀ ਗਈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਨਮਾਜ਼ੀ ਪਹੁੰਚੇ ਪੰਜਾਬ ਦੇ ਵੱਖ-ਵੱਖ ਇਲਾਕਿਆ ਵਿੱਚ ਮੁਸਲਮ ਭਾਈਚਾਰੇ ਵੱਲੋਂ ਨਮਾਜ਼ ਅਦਾ ਕੀਤੀ ਗਈ। ਅਤੇ ਇੱਕ ਦੂਜੇ ਨੂੰ ਬਕਰੀਦ ਦੀਆਂ ਵਧਾਈ ਦਿੱਤੀ।
ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨੂੰ ਬਕਰੀਦ ਦੀ ਵਧਾਈ ਦਿੱਤੀ...ਮੁੱਖ ਮੰਤਰੀ ਨੇ ਐਕਸ ਤੇ ਪੋਸਟ ਕਰਦਿਆ ਲਿਖਿਆ
ਸਮੂਹ ਦੇਸ਼ ਵਾਸੀਆਂ ਨੂੰ ਈਦ ਉੱਲ ਅਜ਼ਹਾ (ਬਕਰੀਦ) ਦੀਆਂ ਬਹੁਤ-ਬਹੁਤ ਮੁਬਾਰਕਾਂ... ਆਓ ਏਕਤਾ ਦੇ ਪ੍ਰਤੀਕ ਇਸ ਪਵਿੱਤਰ ਤਿਓਹਾਰ ਮੌਕੇ ਆਪਸੀ ਭਾਈਚਾਰਕ ਸਾਂਝ ਨੂੰ ਹਮੇਸ਼ਾ ਕਾਇਮ ਰੱਖਣ ਦਾ ਪ੍ਰਣ ਕਰੀਏ... pic.twitter.com/ATRGhQPXuq
— Bhagwant Mann (@BhagwantMann) June 17, 2024
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁਬਾਰਕਬਾਦ ਦਿੱਤੀ
ਈਦ-ਉੱਲ-ਅਧਾ ਦੇ ਪਵਿੱਤਰ ਤਿਉਹਾਰ ਦੀਆਂ ਸਮੂਹ ਮੁਸਲਮਾਨ ਭਾਈਚਾਰੇ ਨੂੰ ਸ਼ੁਭਕਾਮਨਾਵਾਂ । ਇਸ ਪਵਿੱਤਰ ਤਿਉਹਾਰ ਮੌਕੇ ਭਾਈਚਾਰਕ ਸਾਂਝ, ਖੁਸ਼ਹਾਲੀ ਅਤੇ ਤਰੱਕੀ ਦੀ ਕਾਮਨਾ ਕਰਦੇ ਹਾਂ ਅਤੇ ਪਰਮਾਤਮਾ ਤੁਹਾਨੂੰ ਸਭ ਨੂੰ ਤੰਦਰੁਸਤ ਤੇ ਖੁਸ਼ ਰੱਖਣ । #EidMubarak #EidUlAdha pic.twitter.com/kceOf3PLja
— Sukhbir Singh Badal (@officeofssbadal) June 17, 2024