SGPC News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਮੀਟਿੰਗ ਅੱਜ ਬੁਲਾਈ ਗਈ ਹੈ। ਇਹ ਮੀਟਿੰਗ ਸਵੇਰੇ 10 ਵਜੇ ਗੁਰਦੁਆਰਾ ਕਟਾਣਾ ਸਾਹਿਬ ਲੁਧਿਆਣਾ ਵਿੱਚ ਹੋਵੇਗੀ।
Trending Photos
SGPC News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਮੀਟਿੰਗ ਅੱਜ ਬੁਲਾਈ ਗਈ ਹੈ। ਇਹ ਮੀਟਿੰਗ ਸਵੇਰੇ 10 ਵਜੇ ਗੁਰਦੁਆਰਾ ਕਟਾਣਾ ਸਾਹਿਬ ਲੁਧਿਆਣਾ ਵਿੱਚ ਹੋਵੇਗੀ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਕਾਰਜਕਾਲ ਵਿੱਚ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਪਹਿਲੀ ਵਾਰ ਅੰਮ੍ਰਿਤਸਰ ਤੋਂ ਬਾਹਰ ਹੋ ਰਹੀ ਹੈ।
ਇਸ ਮੀਟਿੰਗ ਵਿੱਚ ਅਹਿਮ ਮੁੱਦਿਆਂ ਉਤੇ ਚਰਚਾ ਹੋਵੇਗੀ। ਦੱਸਣਯੋਗ ਹੈ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਬੀਬੀ ਜਗੀਰ ਕੌਰ ਅਤੇ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਵਿਰਸਾ ਸਿੰਘ ਵਲਟੋਹਾ ਸਬੰਧੀ ਬੋਲੇ ਅਪਸ਼ਬਦਾਂ ਦੀ ਵਾਇਰਲ ਆਡੀਓ ਵੀਡੀਓ ਨੇ ਧਾਰਮਿਕ ਤੇ ਪੰਥਕ ਸਖਸ਼ੀਅਤਾਂ ਦੀ ਸਖਸ਼ੀਅਤ ਉਤੇ ਸਵਾਲੀਆ ਚਿੰਨ੍ਹ ਖੜ੍ਹੇ ਕਰ ਦਿੱਤੇ ਹਨ।
ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਬੁੱਧਵਾਰ ਸ਼ਾਮ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਉਨ੍ਹਾਂ ਦੀ ਰਿਹਾਇਸ਼ ਵਿਖੇ ਬੰਦ ਕਮਰਾ ਮੁਲਾਕਾਤ ਕੀਤੀ।
ਇਹ ਵੀ ਪੜ੍ਹੋ : Punjab Breaking Live Updates: ਸ਼ੰਭੂ ਬਾਰਡਰ ਖੋਲ੍ਹਣ 'ਤੇ ਅੱਜ SC 'ਚ ਸੁਣਵਾਈ, ਰੇਲਾਂ ਦੇ ਚੱਕੇ ਜਾਮ, ਜਾਣੋ ਹੁਣ ਤੱਕ ਦੇ ਅਪਡੇਟਸ
ਚਰਚਾ ਹੈ ਕਿ ਬਲਵਿੰਦਰ ਸਿੰਘ ਭੂੰਦੜ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਹਰਜਿੰਦਰ ਸਿੰਘ ਧਾਮੀ ਤੇ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਬੋਲੇ ਅਪਸ਼ਬਦਾਂ ਦੀ ਵਾਇਰਲ ਹੋਈ ਵੀਡਓ ਅਤੇ ਬਣੇ ਪੰਥਕ ਹਾਲਾਤ ਉਤੇ ਵਿਚਾਰ ਹੋਈ ਹੈ ਤਾਂ ਜੋ ਇਸ ਮਾਮਲੇ ਨੂੰ ਵੀਰਵਾਰ ਸਵੇਰੇ 11 ਵਜੇ ਹੋਣ ਵਾਲੀ ਅੰਤ੍ਰਿੰਗ ਕਮੇਟੀ ਵੱਲੋਂ ਵਿਚਾਰਿਆ ਜਾ ਸਕੇ।
ਕਾਬਿਲੇਗੌਰ ਹੈ ਕਿ ਬੀਤੇ ਦਿਨ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਸੋਸ਼ਲ ਮੀਡੀਆ ਉਤੇ ਵੀਡੀਓ ਵਾਇਰਲ ਹੋਣ ਤੋਂ ਬਾਅਦ ਮਾਮਲਾ ਭਖ ਗਿਆ ਸੀ। ਗਿਆਨੀ ਹਰਪ੍ਰੀਤ ਸਿੰਘ ਦੇ ਅਸਤੀਫੇ ਦੀ ਚਰਚਾ ਛਿੜਨ ਮਗਰੋਂ ਉਹ ਮੀਡੀਆ ਸਾਹਮਣੇ ਆਏ ਸਨ। ਉਨ੍ਹਾਂ ਨੇ ਕਿਹਾ ਸੀ ਕਿ ਕੁਝ ਏਜੰਟ ਉਨ੍ਹਾਂ ਦੀ ਲਗਾਤਾਰ ਕਿਰਦਾਰਕੁਸ਼ੀ ਕਰ ਰਹੇ ਹਨ। ਉਨ੍ਹਾਂ ਕਿਹਾ ਸੀ ਕਿ ਸਿਰਫ਼ 27 ਸੈਕਿੰਡ ਦੀ ਵੀਡੀਓ ਜਾਰੀ ਕੀਤੀ ਗਈ ਹੈ ਇਹ ਵੀਡੀਓ ਸਿਰਫ਼ ਤਾਂ ਸਿਰਫ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਕੋਲ ਸੀ। ਉਨ੍ਹਾਂ ਨੂੰ ਨਹੀਂ ਪਤਾ ਕਿ ਇਹ ਵੀਡੀਓ ਬਾਹਰ ਕਿਸ ਤਰ੍ਹਾਂ ਆਈ ਹੈ। ਉਨ੍ਹਾਂ ਕਿਹਾ ਸੀ ਕਿ ਇਹ ਪੂਰੀ ਵੀਡੀਓ ਡੇਢ ਘੰਟੇ ਦੀ ਹੈ ਜਿਸ ਨੂੰ ਜਨਤਕ ਕਰਨਾ ਚਾਹੀਦਾ ਹੈ। ਸੰਗਤਾਂ ਜਦ ਇਸ ਵੀਡੀਓ ਨੂੰ ਸੁਣਨਗੀਆਂ ਤਾਂ ਇਹੋ ਹੀ ਕਹਿਣਗੀਆਂ ਕਿ ਵਿਰਸਾ ਸਿੰਘ ਵਲਟੋਹਾ ਖਿਲਾਫ਼ ਹੋਰ ਸਖਤ ਫੈਸਲਾ ਕਿਉਂ ਨਹੀਂ ਲਿਆ ਗਿਆ।
ਇਹ ਵੀ ਪੜ੍ਹੋ : Punjab Bandh News: ਕਿਸਾਨਾਂ ਵੱਲੋਂ 30 ਦਸੰਬਰ ਨੂੰ ਪੰਜਾਬ ਬੰਦ ਦਾ ਐਲਾਨ; ਤਿੰਨ ਘੰਟੇ ਰੇਲਗੱਡੀਆਂ ਦਾ ਕੀਤਾ ਚੱਕਾ ਜਾਮ