Tarn Taran Encounter: ਆਮ ਆਦਮੀ ਪਾਰਟੀ ਦੇ ਨੇਤਾ ਗੁਰਪ੍ਰੀਤ ਸਿੰਘ ਗੋਪੀ ਦੀ ਹੱਤਿਆ ਮਾਮਲੇ ਵਿੱਚ ਲੋੜੀਂਦੇ ਸ਼ੂਟਰ ਅਤੇ ਤਰਨਤਾਰਨ ਪੁਲਿਸ ਵਿਚਾਲੇ ਫਾਇਰਿੰਗ ਹੋਈ।
Trending Photos
Tarn Taran Encounter: ਆਮ ਆਦਮੀ ਪਾਰਟੀ ਦੇ ਨੇਤਾ ਗੁਰਪ੍ਰੀਤ ਸਿੰਘ ਗੋਪੀ ਦੀ ਹੱਤਿਆ ਮਾਮਲੇ ਵਿੱਚ ਲੋੜੀਂਦੇ ਸ਼ੂਟਰ ਬਿਕਰਮਜੀਤ ਉਰਫ਼ ਵਿੱਕੀ ਅਤੇ ਤਰਨਤਾਰਨ ਪੁਲਿਸ ਵਿਚਾਲੇ ਫਾਇਰਿੰਗ ਹੋਈ। ਇਹ ਵਾਰਦਾਤ ਦੇਰ ਰਾਤ ਵਾਪਰੀ ਜਿਸ ਵਿੱਚ ਵਿੱਚ ਸ਼ੂਟਰ ਵਿੱਕੀ ਜ਼ਖ਼ਮੀ ਹੋ ਗਿਆ ਹੈ। ਤਿੰਨ ਦਿਨ ਪਹਿਲਾ ਏਜੰਟੀਐਫ ਨੇ ਸ਼ੂਟਰ ਬਿਕਰਮਜੀਤ ਨੂੰ ਲਖਨਊ ਤੋਂ ਗ੍ਰਿਫਤਾਰ ਕੀਤਾ ਸੀ।
ਤਰਨਤਾਰਨ ਪੁਲਿਸ ਸ਼ੂਟਰ ਵਿੱਕੀ ਨੂੰ ਪ੍ਰੋਡਕਸ਼ਨ ਵਾਰੰਟ ਉਤੇ ਲਿਆਈ ਸੀ। ਘਟਨਾ ਉਸ ਸਮੇਂ ਵਾਪਰੀ ਜਦੋਂ ਵਿੱਕੀ ਕੋਲੋਂ ਪੁੱਛ-ਪੜਤਾਲ ਕਰਨ ਉਪਰੰਤ ਉਸ ਨੂੰ ਗੋਇੰਦਵਾਲ ਸਾਹਿਬ ਨਾਲ ਲੈ ਕੇ ਹਥਿਆਰਾਂ ਦੀ ਬਰਾਮਦਗੀ ਲਈ ਪੁੱਜੀ ਸੀ। ਇਸ ਦੌਰਾਨ ਪੁਲਿਸ ਨੇ 32 ਬੋਰ ਦਾ ਪਿਸਤੌਲ ਬਰਾਮਦ ਕੀਤਾ ਗਿਆ, ਜਿਸ ਨੂੰ ਲੈ ਕੇ ਵਿੱਕੀ ਨੇ ਪੁਲਿਸ 'ਤੇ ਗੋਲੀ ਚਲਾ ਕੇ ਭੱਜਣ ਦੀ ਕੋਸ਼ਿਸ਼ ਕੀਤੀ।
ਇਹ ਵੀ ਪੜ੍ਹੋ : Amritsar Pollution: ਅੰਮ੍ਰਿਤਸਰ ਦੇਸ਼ ਦੇ ਸਭ ਤੋਂ ਪ੍ਰਦੂਸ਼ਿਤ ਸ਼ਹਿਰਾਂ 'ਚ ਸ਼ਾਮਿਲ; ਹਵਾ ਗੁਣਵੱਤਾ 339 ਉਤੇ ਪੁੱਜੀ
ਪੁਲਿਸ ਵੱਲੋਂ ਕੀਤੀ ਜਵਾਬੀ ਗੋਲੀਬਾਰੀ ਵਿੱਚ ਉਸ ਦੀ ਲੱਤ ਵਿੱਚ ਗੋਲੀ ਲੱਗ ਗਈ ਅਤੇ ਉਹ ਜ਼ਖ਼ਮੀ ਹੋ ਗਿਆ। ਇਸ ਘਟਨਾ ਨੂੰ ਲੈ ਕੇ ਪੁਲਿਸ 'ਤੇ ਸਵਾਲ ਉੱਠਣੇ ਸ਼ੁਰੂ ਹੋ ਗਏ ਹਨ ਕਿਉਂਕਿ ਇਸ ਘਟਨਾ 'ਚ ਪੁਲਿਸ ਦੀ ਵੱਡੀ ਲਾਪ੍ਰਵਾਹੀ ਦੇਖਣ ਨੂੰ ਮਿਲੀ, ਜਦੋਂ ਪਤਾ ਲੱਗਾ ਕਿ ਮੁਲਜ਼ਮ ਬਦਨਾਮ ਸ਼ੂਟਰ ਹੈ ਤੇ ਦਰਜਨਾਂ ਮਾਮਲੇ ਦਰਜ ਹਨ, ਅਜਿਹੇ 'ਚ ਪੁਲਿਸ ਨੇ ਰਾਤ ਨੂੰ ਉਸ ਨੂੰ ਦਰਿਆ ਇਲਾਕੇ ਦੇ ਇਕ ਖਾਲੀ ਥਾਂ 'ਤੇ ਲੈ ਗਈ। ਬਿਨਾਂ ਕਿਸੇ ਅਹਿਤਿਆਤ ਦੇ ਪੁਲਿਸ ਨੇ ਪਿਸਤੌਲ ਵਿੱਕੀ ਦੇ ਹੱਥ ਵਿਚ ਆਉਣ ਦਾ ਮੌਕਾ ਦਿੱਤਾ। ਫਿਲਹਾਲ ਵਿੱਕੀ ਦਾ ਇਲਾਜ ਚੱਲ ਰਿਹਾ ਹੈ।
ਜਾਣਕਾਰੀ ਮੁਤਾਬਕ ਬੀਤੀ 1 ਮਾਰਚ ਨੂੰ ਫ਼ਤਿਹਾਬਾਦ ਰੇਲਵੇ ਫਾਟਕ ਉੱਪਰ ਗੁਰਪ੍ਰੀਤ ਸਿੰਘ ਉਰਫ ਗੋਪੀ ਨਿਵਾਸੀ ਕਸਬਾ ਚੋਹਲਾ ਸਾਹਿਬ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ਵਿਚ AGTF ਪੁਲਸ ਵੱਲੋਂ ਬਿਕਰਮਜੀਤ ਸਿੰਘ ਵਿੱਕੀ ਨੂੰ ਗ੍ਰਿਫ਼ਤਾਰ ਕਰ ਕੇ ਜੇਲ੍ਹ ਭੇਜ ਦਿੱਤਾ ਗਿਆ ਸੀ। ਤਰਨਤਾਰਨ ਪੁਲਸ ਉਸ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆਈ ਸੀ ਤੇ ਹਥਿਆਰ ਦੀ ਬਰਾਮਦਗੀ ਲਈ ਲੈ ਕੇ ਗਈ ਸੀ। ਇਸ ਦੌਰਾਨ ਵਿੱਕੀ ਨੇ ਮੌਕਾ ਵੇਖ ਕੇ ਪੁਲਸ 'ਤੇ ਫ਼ਾਇਰਿੰਗ ਕਰ ਦਿੱਤੀ।
ਇਹ ਵੀ ਪੜ੍ਹੋ : Ludhiana News: ਸ਼ਿਵ ਸੈਨਾ ਆਗੂ ਦੇ ਘਰ ਬਾਈਕ ਸਵਾਰ ਬਦਮਾਸ਼ਾਂ ਨੇ ਸੁੱਟਿਆ ਪੈਟਰੋਲ ਬੰਬ; ਦਹਿਸ਼ਤ ਦਾ ਮਾਹੌਲ