High Court News: ਖੰਨਾ ਨਗਰ ਕੌਂਸਲ ਚੋਣਾਂ ਦੌਰਾਨ ਈਵੀਐਮ ਤੋੜਨ ਦੇ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਨੂੰ ਲੈ ਕੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ।
Trending Photos
High Court News: ਖੰਨਾ ਨਗਰ ਕੌਂਸਲ ਚੋਣਾਂ ਦੌਰਾਨ ਈਵੀਐਮ ਤੋੜਨ ਦੇ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਨੂੰ ਲੈ ਕੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ। ਹਾਈ ਕੋਰਟ ਨੇ ਇਸ ਪਟੀਸ਼ਨ 'ਤੇ ਪੰਜਾਬ ਸਰਕਾਰ ਤੋਂ ਜਵਾਬ ਤਲਬ ਕੀਤਾ ਹੈ। ਦੱਸ ਦੇਈਏ ਕਿ ਕਾਂਗਰਸੀ ਕੌਂਸਲਰ ਸਤਨਾਮ ਸਿੰਘ ਨੇ ਇਹ ਪਟੀਸ਼ਨ ਦਾਇਰ ਕੀਤੀ ਹੈ।
ਦੱਸ ਦਈਏ ਕਿ 21 ਦਸੰਬਰ ਨੂੰ ਖੰਨਾ ਨਗਰ ਕੌਂਸਲ ਦੀਆਂ ਚੋਣਾਂ ਤੋਂ ਬਾਅਦ ਜਦੋਂ ਵੋਟਾਂ ਦੀ ਗਿਣਤੀ ਹੋ ਰਹੀ ਸੀ ਤਾਂ ਇਕ ਈਵੀਐੱਮ ਤੋੜ ਦਿੱਤੀ ਗਈ ਸੀ। ਇਸ ਸਬੰਧੀ ਅਣਪਛਾਤੇ ਲੋਕਾਂ ਖਿਲਾਫ ਐਫਆਈਆਰ ਦਰਜ ਕਰਵਾਈ ਗਈ ਸੀ ਪਰ ਕਿਸੇ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਸੀ, ਦੋਸ਼ ਹੈ ਕਿ ‘ਆਪ’ ਦੇ ਇੱਕ ਉਮੀਦਵਾਰ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਇਸ ਈਵੀਐਮ ਮਸ਼ੀਨ ਨੂੰ ਤੋੜਿਆ ਕਿਉਂਕਿ ਚਾਰ ਵਿੱਚੋਂ ਤਿੰਨ ਗੇੜਾਂ ਵਿੱਚ ਵੋਟਾਂ ਦੀ ਗਿਣਤੀ ਪੂਰੀ ਹੋ ਗਈ ਸੀ, ਜਿਸ ਵਿੱਚ ਕਾਂਗਰਸੀ ਉਮੀਦਵਾਰ ਅੱਗੇ ਚੱਲ ਰਿਹਾ ਸੀ।
ਇਸ ਤੋਂ ਬਾਅਦ 23 ਦਸੰਬਰ ਨੂੰ ਮੁੜ ਚੋਣਾਂ ਕਰਵਾਈਆਂ ਗਈਆਂ। ਜਿਸ ਵਿੱਚ ਕਾਂਗਰਸੀ ਉਮੀਦਵਾਰ ਜੋ ਕਿ ਪਟੀਸ਼ਨਰ ਹਨ, ਉਨ੍ਹਾਂ ਨੇ ਮੁੜ ਜਿੱਤ ਹਾਸਲ ਕੀਤੀ ਸੀ। ਇਸ ਲਈ ਹੁਣ ਸਤਨਾਮ ਸਿੰਘ ਨੇ ਈਵੀਐਮ ਤੋੜਨ ਦੇ ਮਾਮਲੇ ਵਿੱਚ ਦਰਜ ਐਫਆਈਆਰ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ ਕਿਉਂਕਿ ਸਰਕਾਰ ਜਾਣਬੁੱਝ ਕੇ ਇਸ ਮਾਮਲੇ ਦੀ ਜਾਂਚ ਨਹੀਂ ਕਰ ਰਹੀ ਹੈ। ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਇਸ ਪਟੀਸ਼ਨ 'ਤੇ 7 ਮਾਰਚ ਤੱਕ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ।
ਖੰਨਾ ਨਗਰ ਕੌਂਸਲ ਦੇ ਵਾਰਡ ਨੰਬਰ 2 ਵਿੱਚ ਜ਼ਿਮਨੀ ਚੋਣ ਦੀਆਂ ਵੋਟਾਂ ਦੀ ਗਿਣਤੀ ਦੌਰਾਨ ਭਾਰੀ ਹੰਗਾਮਾ ਹੋਇਆ ਸੀ। ਵੋਟਾਂ ਦੀ ਗਿਣਤੀ ਦੌਰਾਨ ਇੱਕ ਈਵੀਐਮ ਦੀ ਵੀ ਭੰਨਤੋੜ ਕੀਤੀ ਗਈ ਸੀ। ਜਿਸ ਤੋਂ ਬਾਅਦ ਕਾਂਗਰਸ ਨੇ ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ ਦੀ ਅਗਵਾਈ ਹੇਠ ਰਾਤ 2 ਵਜੇ ਤੱਕ ਚੱਕਾ ਜਾਮ ਕੀਤਾ ਗਿਆ ਸੀ। ਸਥਿਤੀ ਨੂੰ ਦੇਖਦੇ ਹੋਏ, ਨਤੀਜਾ ਰੋਕ ਦਿੱਤਾ ਗਿਆ ਸੀ।
ਖੰਨਾ ਦੇ ਚੋਣ ਡਿਊਟੀ ਮੈਜਿਸਟਰੇਟ ਪ੍ਰਦੀਪ ਬੈਂਸ ਨੇ ਦੱਸਿਆ ਕਿ ਸਹਾਇਕ ਰਿਟਰਨਿੰਗ ਅਫ਼ਸਰ ਨੇ ਰਿਪੋਰਟ ਬਣਾ ਦਿੱਤੀ ਹੈ। ਫਿਲਹਾਲ ਤਿੰਨ ਬੂਥਾਂ ਤੱਕ ਨਤੀਜੇ ਆ ਚੁੱਕੇ ਹਨ। ਜਿਹੜੀ ਮਸ਼ੀਨ ਖਰਾਬ ਜਾਂ ਟੁੱਟ ਗਈ ਸੀ, ਉਸ ਨੂੰ ਸੀਲ ਕਰਕੇ ਚੋਣ ਕਮਿਸ਼ਨ ਨੂੰ ਭੇਜ ਦਿੱਤਾ ਗਿਆ ਸੀ। ਇਸ ਤੋਂ ਬਾਅਦ ਉਥੇ ਦੁਬਾਰਾ ਚੋਣਾਂ ਕਰਵਾਈਆਂ ਗਈਆਂ ਸਨ।
ਇਹ ਵੀ ਪੜ੍ਹੋ : Punjab Education News: ਪੰਜਾਬ ਦੇ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਪ੍ਰਿੰਸੀਪਲਾਂ ਦੀਆਂ 44 ਫ਼ੀਸਦੀ ਅਸਾਮੀਆਂ ਖ਼ਾਲੀ