Gurdaspur News: ਸਰਹੱਦੀ ਕਸਬਾ ਕਲਾਨੌਰ ਦੀ ਪੁਲਿਸ ਚੌਂਕੀ ਬਕਸ਼ੀਵਾਲ ਉਤੇ 18 ਦਸੰਬਰ ਨੂੰ ਗ੍ਰੇਨੇਡ ਹਮਲਾ ਕਰਨ ਵਾਲੇ ਮੁਲਜ਼ਮਾਂ ਨੂੰ ਉੱਤਰ ਪ੍ਰਦੇਸ਼ ਦੇ ਪੀਲੀਭੀਤ ਵਿੱਚ ਮੁਕਾਬਲੇ ਵਿੱਚ ਢੇਰ ਕਰ ਦਿੱਤਾ ਹੈ।
Trending Photos
Gurdaspur News: ਸਰਹੱਦੀ ਕਸਬਾ ਕਲਾਨੌਰ ਦੀ ਪੁਲਿਸ ਚੌਂਕੀ ਬਕਸ਼ੀਵਾਲ ਉਤੇ 18 ਦਸੰਬਰ ਨੂੰ ਗ੍ਰੇਨੇਡ ਹਮਲਾ ਕਰਨ ਵਾਲੇ ਮੁਲਜ਼ਮਾਂ ਨੂੰ ਉੱਤਰ ਪ੍ਰਦੇਸ਼ ਦੇ ਪੀਲੀਭੀਤ ਵਿੱਚ ਮੁਕਾਬਲੇ ਵਿੱਚ ਢੇਰ ਕਰ ਦਿੱਤਾ ਹੈ। ਇਹ ਤਿੰਨੋਂ ਅੱਤਵਾਦੀ ਖ਼ਾਲਿਸਤਾਨੀ ਜਿੰਦਾਬਾਦ ਫੋਰਸ ਸੰਗਠਨ ਦੇ ਮੈਂਬਰ ਸਨ। ਇਸ ਵਿੱਚ ਜਸ਼ਨਪ੍ਰੀਤ ਸਿੰਘ ਉਰਫ ਪ੍ਰਤਾਪ ਸਿੰਘ ਉਮਰ ਕਰੀਬ 18 ਸਾਲ ਵਾਸੀ ਨਿੱਕਾ ਸੁਰ ਥਾਣਾ ਕਲਾਨੌਰ ਗੁਰਦਾਸਪੁਰ ਦਾ ਰਹਿਣ ਵਾਲਾ ਹੈ।
ਦੱਸਿਆ ਜਾ ਰਿਹਾ ਹੈ ਜਸ਼ਨਪ੍ਰੀਤ ਸਿੰਘ ਦੇ ਤਿੰਨ ਭਰਾ ਅਤੇ ਦੋ ਭੈਣਾਂ ਹਨ। ਘੱਟ ਜ਼ਮੀਨ ਹੋਣ ਕਾਰਨ ਸਾਰੇ ਮਿਹਨਤ ਮਜ਼ਦੂਰੀ ਕਰਦੇ ਹਨ। ਜਸ਼ਨ ਦਾ ਕਰੀਬ ਤਿੰਨ ਮਹੀਨੇ ਪਹਿਲਾਂ ਵਿਆਹ ਹੋਇਆ ਸੀ ਅਤੇ ਟਰੱਕ ਡਰਾਇਵਰੀ ਕਰਦਾ ਸੀ। ਉਹ 8 ਦਿਨ ਤੋਂ ਘਰ ਨਹੀਂ ਪਰਤਿਆ ਸੀ ਅਤੇ ਆਪਣੇ ਦੋਸਤ ਰਵੀ ਦੇ ਨਾਲ ਡਰਾਇਵਰੀ ਕਰਦਾ ਸੀ।
ਜਸ਼ਨਪ੍ਰੀਤ ਦੀ ਪਤਨੀ ਦਾ ਕਹਿਣਾ ਹੈ ਕਿ ਉਸ ਦਾ ਪਤੀ ਇਸ ਤਰ੍ਹਾਂ ਦਾ ਨਹੀਂ ਸੀ। ਉਨ੍ਹਾਂ ਨੇ ਇਨਸਾਫ਼ ਦੀ ਮੰਗ ਕੀਤੀ ਹੈ। ਇਸ ਤੋਂ ਇਲਾਵਾ ਮ੍ਰਿਤਕ ਦੀ ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਲੜਕਾ ਦਿਹਾੜੀ ਕਰਕੇ ਪਰਿਵਾਰ ਦਾ ਪਾਲਣ ਪੋਸ਼ਣ ਕਰਦਾ ਸੀ। ਬਾਅਦ ਵਿੱਚ ਉਹ ਡਰਾਇਵਰੀ ਲਈ ਚਲਾ ਗਿਆ।
ਇਹ ਵੀ ਪੜ੍ਹੋ : Pre Budget Meeting: ਪੰਜਾਬ ਨੇ ਸਰਹੱਦੀ ਇਲਾਕਿਆਂ 'ਚ ਸੁਰੱਖਿਆ ਦੀ ਮਜ਼ਬੂਤੀ ਲਈ ਕੇਂਦਰ ਤੋਂ ਸਹਾਇਤਾ ਮੰਗੀ
ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦਾ ਲੜਕਾ ਇੰਨਾ ਕਰਨ ਜੋਗਾ ਨਹੀਂ ਹੈ। ਉੱਤਰ ਪ੍ਰਦੇਸ਼ ਜਾਣ ਦਾ ਮਾਮਲਾ ਝੂਠ ਹੈ। ਇਸ ਤੋਂ ਇਲਾਵਾ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਜਸ਼ਨ ਅਜਿਹਾ ਲੜਕਾ ਨਹੀਂ ਸੀ। ਕਾਬਿਲੇਗੌਰ ਹੈ ਕਿ ਜਸ਼ਨਪ੍ਰੀਤ ਦਾ ਪਰਿਵਾਰ ਕਾਫੀ ਗਰੀਬ ਹੈ ਤੇ ਉਹ ਦਿਹਾੜੀ ਕਰਕੇ ਪਰਿਵਾਰ ਦਾ ਪਾਲਣ ਪੋਸ਼ਣ ਕਰ ਰਹੇ ਹਨ।
ਕਾਬਿਲੇਗੌਰ ਹੈ ਕਿ ਉੱਤਰ ਪ੍ਰਦੇਸ਼ ਪੁਲਿਸ ਅਤੇ ਪੰਜਾਬ ਪੁਲਿਸ ਦੀ ਸਾਂਝੀ ਟੀਮ ਨੇ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਇੱਕ ਪੁਲਿਸ ਚੌਕੀ 'ਤੇ ਗ੍ਰੇਨੇਡ ਸੁੱਟਣ ਵਾਲੇ 3 ਖਤਰਨਾਕ ਅਪਰਾਧੀਆਂ ਨਾਲ ਮੁਕਾਬਲਾ ਹੋਇਆ। ਮੁਲਜ਼ਮਾਂ ਦੀ ਪਛਾਣ ਗੁਰਵਿੰਦਰ ਸਿੰਘ ਪੁੱਤਰ ਗੁਰਦੇਵ ਸਿੰਘ (25) ਵਾਸੀ ਮੁਹੱਲਾ ਕਲਾਨੌਰ, ਥਾਣਾ ਕਲਾਨੌਰ ਜ਼ਿਲ੍ਹਾ ਗੁਰਦਾਸਪੁਰ, ਵਰਿੰਦਰ ਸਿੰਘ ਉਰਫ ਰਵੀ ਪੁੱਤਰ ਰਣਜੀਤ ਸਿੰਘ ਉਰਫ ਜੀਤਾ (23) ਵਾਸੀ ਪਿੰਡ ਅਗਵਾਨ ਥਾਣਾ ਕਲਾਨੌਰ ਜ਼ਿਲ੍ਹਾ ਗੁਰਦਾਸਪੁਰ, ਜਸਨਪ੍ਰੀਤ ਸਿੰਘ ਉਰਫ ਪ੍ਰਤਾਪ ਸਿੰਘ (18) ਵਾਸੀ ਪਿੰਡ ਨਿੱਕਾ ਸੂਰ, ਥਾਣਾ ਕਲਾਨੌਰ ਗੁਰਦਾਸਪੁਰ ਵਜੋਂ ਹੋਈ ਹੈ। 2 ਏਕੇ ਰਾਈਫਲਾਂ, 2 ਗਲੌਕ ਪਿਸਤੌਲ ਅਤੇ ਭਾਰੀ ਮਾਤਰਾ ਵਿੱਚ ਕਾਰਤੂਸ ਬਰਾਮਦ ਹੋਏ ਹਨ।
ਇਹ ਵੀ ਪੜ੍ਹੋ : Jagjit Dallewal: ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 28ਵੇਂ ਦਿਨ ਵਿੱਚ ਦਾਖ਼ਲ; ਕਿਸਾਨਾਂ ਦਾ ਵੱਡਾ ਐਲਾਨ