Tarn Taran News: ਨਿਹੰਗਾਂ ਵੱਲੋਂ ਦੁਕਾਨਦਾਰਾਂ ਦੀ ਹੱਤਿਆ ਕਰਨ ਦੇ ਮਾਮਲੇ ਵਿੱਚ ਪਰਿਵਾਰ ਅਤੇ ਪੱਟੀ ਦੇ ਦੁਕਾਨਦਾਰਾਂ ਨੇ ਸਾਰੀਆਂ ਦੁਕਾਨਾਂ ਬੰਦ ਕਰਕੇ ਧਰਨਾ ਲਾਇਆ।
Trending Photos
Tarn Taran News: ਤਰਨ ਤਾਰਨ ਦੇ ਕਸਬਾ ਪੱਟੀ ਵਿੱਚ ਨਿਹੰਗਾਂ ਵੱਲੋਂ ਦੁਕਾਨਦਾਰਾਂ ਦੀ ਹੱਤਿਆ ਕਰਨ ਦੇ ਮਾਮਲੇ ਵਿੱਚ ਪਰਿਵਾਰ ਅਤੇ ਪੱਟੀ ਦੇ ਦੁਕਾਨਦਾਰਾਂ ਨੇ ਸਾਰੀਆਂ ਦੁਕਾਨਾਂ ਬੰਦ ਕਰਕੇ ਧਰਨਾ ਲਾਇਆ। ਧਰਨਾਕਾਰੀਆਂ ਨੇ ਹਮਲਾਵਰਾਂ ਦੀ ਗ੍ਰਿਫ਼ਤਾਰੀ ਅਤੇ ਪੱਟੀ ਵਿੱਚ ਵਧ ਰਹੇ ਅਪਰਾਧ ਨੂੰ ਰੋਕਣ ਦੀ ਮੰਗ ਕੀਤੀ।
ਇਸ ਧਰਨੇ ਵਿੱਚ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਅਤੇ ਕਾਂਗਰਸ ਦੇ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਵੀ ਸ਼ਾਮਲ ਹੋਏ। ਜਿਨ੍ਹਾਂ ਨੇ ਸਰਕਾਰ ਉਤੇ ਸਵਾਲ ਖੜ੍ਹੇ ਕੀਤੇ। ਪੁਲਿਸ ਵੱਲੋਂ ਮੁਲਜ਼ਮਾਂ ਦੀ ਗ੍ਰਿਫਤਾਰੀ ਦੇ ਭਰੋਸੇ ਤੋਂ ਬਾਅਦ ਧਰਨਾ ਸਮਾਪਤ ਹੋਇਆ। ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਨਿਹੰਗ ਜਥੇਬੰਦੀਆਂ ਨੂੰ ਅਪੀਲ ਕੀਤੀ ਉਹ ਆਪਣੇ ਜਥੇਬੰਦੀਆਂ ਵਿੱਚ ਸ਼ਾਮਿਲ ਯੋਧਿਆਂ ਨੂੰ ਹਦਾਇਤ ਦੇਣ ਕਿ ਕਿਸ ਵੀ ਤਰ੍ਹਾਂ ਦੀਆਂ ਗਲਤ ਹਰਕਤਾਂ ਨਾ ਕਰਨ।
ਨਿਹੰਗ ਬਾਣੇ ਵਿੱਚ ਆਏ ਪੰਜ ਵਿਅਕਤੀਆਂ ਨੇ ਘਰ ਵਿੱਚ ਵੜ ਕੇ ਪਿਓ-ਪੁੱਤਰ ਉਤੇ ਤਲਵਾਰਾਂ ਨਾਲ ਜਾਨਲੇਵਾ ਹਮਲਾ ਕਰ ਦਿੱਤਾ ਸੀ। ਇਸ ਹਮਲੇ ਵਿੱਚ ਪਿਓ ਦੀ ਮੌਤ ਹੋ ਗਈ ਸੀ। ਨਿਹੰਗਾਂ ਨੇ ਤਲਵਾਰਾਂ ਨਾਲ ਹਮਲਾ ਕਰਕੇ ਇੱਕ ਵਿਅਕਤੀ ਦੀਆਂ ਉਂਗਲਾਂ ਤੇ ਬਾਂਹ ਵੱਢ ਦਿੱਤੀ। ਹਮਲਾ ਕਰਕੇ ਨੌਜਵਾਨ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਸੀ। ਮ੍ਰਿਤਕ ਦੀ ਪਛਾਣ ਸ਼ੰਮੀ ਦੇ ਰੂਪ ਵਿੱਚ ਹੋਈ ਹੈ ਜਦਕਿ ਉਸ ਦਾ ਪੁੱਤਰ ਕਰਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਸੀ।
ਜ਼ਖਮੀਆਂ ਅਨੁਸਾਰ ਹਮਲਾਵਰ ਉਨ੍ਹਾਂ ਤੋਂ 2 ਲੱਖ ਰੁਪਏ ਦੀ ਮੰਗ ਕਰ ਰਹੇ ਸਨ ਅਤੇ ਨਾ ਦੇਣ 'ਤੇ ਉਨ੍ਹਾਂ ਨੇ ਘਟਨਾ ਨੂੰ ਅੰਜਾਮ ਦਿੱਤਾ। ਮੌਕੇ 'ਤੇ ਪਹੁੰਚੇ ਡੀਐੱਸਪੀ ਕਮਲਪ੍ਰੀਤ ਸਿੰਘ ਨੇ ਦੱਸਿਆ ਸੀ ਕਿ ਹਮਲਾਵਰਾਂ ਦੀ ਪਛਾਣ ਹੋ ਗਈ ਹੈ। ਨਿਹੰਗ ਬਾਣਾ ਪਹਿਨੇ ਕੁਝ ਸਿੱਖ ਇੱਕ ਘਰ ਵਿੱਚ ਦਾਖਲ ਹੋਏ ਅਤੇ ਪਰਿਵਾਰ ਦੇ ਸਾਹਮਣੇ ਤਿੰਨਾਂ ਉਪਰ ਤਲਵਾਰਾਂ ਨਾਲ ਹਮਲਾ ਕਰ ਦਿੱਤਾ ਸੀ।
ਦੋ ਜਣਿਆਂ ਨੂੰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ, ਜਿੱਥੇ ਪਿਓ ਦੀ ਮੌਤ ਹੋ ਗਈ ਸੀ। ਇਹ ਘਟਨਾ ਪੱਟੀ ਦੇ ਵਾਰਡ ਨੰਬਰ 6 ਦੀ ਹੈ। ਸ਼ੰਮੀ ਕਰਿਆਨੇ ਦੀ ਕਰਿਆਨੇ ਦੀ ਦੁਕਾਨ ਚਲਾਉਂਦਾ ਸੀ ਅਤੇ ਇਸ ਹਮਲੇ ਕਾਰਨ ਉਸ ਦੀ ਮੌਤ ਹੋ ਗਈ ਹੈ ਜਦਕਿ ਉਸ ਦਾ ਪੁੱਤਰ ਕਰਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਸੀ।