Faridkot News: ਅਦਾਲਤ ਨੇ ਗੁਰਪ੍ਰੀਤ ਕਤਲ ਕਾਂਡ 'ਚ ਫੜੇ ਆਰੋਪੀਆਂ ਦੇ ਪੁਲਿਸ ਰਿਮਾਂਡ 'ਚ ਵਾਧਾ ਕੀਤਾ
Advertisement
Article Detail0/zeephh/zeephh2480783

Faridkot News: ਅਦਾਲਤ ਨੇ ਗੁਰਪ੍ਰੀਤ ਕਤਲ ਕਾਂਡ 'ਚ ਫੜੇ ਆਰੋਪੀਆਂ ਦੇ ਪੁਲਿਸ ਰਿਮਾਂਡ 'ਚ ਵਾਧਾ ਕੀਤਾ

Faridkot News: ਫ਼ਰੀਦਕੋਟ ਪੁਲਿਸ ਵੱਲੋਂ ਦੋ ਸ਼ੂਟਰਾਂ ਦਾ ਸਕੈੱਚ ਜਾਰੀ ਕਰ ਉਨ੍ਹਾਂ ਸਬੰਧੀ ਲੋਕਾਂ ਕੋਲੋਂ ਜਾਣਕਾਰੀ ਮੰਗੀ ਗਈ ਹੈ ਅਤੇ ਕੁੱਝ ਮੋਬਾਈਲ ਨੰਬਰ ਜਾਰੀ ਕਰ ਇਨ੍ਹਾਂ ਦੀ ਸੂਚਨਾ ਦੇਣ ਦੀ ਅਪੀਲ ਕੀਤੀ ਗਈ ਹੈ।

Faridkot News: ਅਦਾਲਤ ਨੇ ਗੁਰਪ੍ਰੀਤ ਕਤਲ ਕਾਂਡ 'ਚ ਫੜੇ ਆਰੋਪੀਆਂ ਦੇ ਪੁਲਿਸ ਰਿਮਾਂਡ 'ਚ ਵਾਧਾ ਕੀਤਾ

Faridkot News: ਸਿੱਖ ਆਗੂ ਗੁਰਪ੍ਰੀਤ ਹਰਿਨੋਂ ਕਤਲ ਮਾਮਲੇ 'ਚ ਪੁਲਿਸ ਵੱਲੋਂ ਫੜੇ ਗਏ ਤਿੰਨ ਆਰੋਪੀ ਜਿਨ੍ਹਾਂ 'ਤੇ ਰੇਕੀ ਕਰਨ ਦੇ ਇਲਜ਼ਾਮ ਲੱਗੇ ਸਨ। ਉਨ੍ਹਾਂ ਨੂੰ ਅੱਜ ਪੰਜ ਦਿਨ ਦੇ ਪੁਲਿਸ ਰਿਮਾਂਡ ਖਤਮ ਹੋਣ ਤੋਂ ਬਾਅਦ ਮੁੜ ਫ਼ਰੀਦਕੋਟ ਦੀ ਅਦਾਲਤ 'ਚ ਪੇਸ਼ ਕੀਤਾ ਗਿਆ। ਇਸ ਮੌਕੇ ਪੁਲਿਸ ਨੇ ਮੁੜ ਇਸ ਮਾਮਲੇ 'ਚ ਹੋਰ ਪੁੱਛਗਿੱਛ ਕਰਨ ਲਈ ਪੰਜ ਦਿਨ ਦਾ ਹੋਰ ਰਿਮਾਂਡ ਮੰਗਿਆ ਗਿਆ ਸੀ ਪਰ ਮਾਨਯੋਗ ਅਦਾਲਤ ਵੱਲੋਂ ਤਿੰਨੋਂ ਆਰੋਪੀਆਂ ਦੇ ਪੁਲਿਸ ਰਿਮਾਂਡ 'ਚ ਤਿੰਨ ਦਿਨ ਦਾ ਹੋਰ ਵਾਧਾ ਕਰ ਦਿੱਤਾ ਗਿਆ। ਇਸ ਤੋਂ ਇਲਾਵਾ ਫ਼ਰੀਦਕੋਟ ਪੁਲਿਸ ਵੱਲੋਂ ਦੋ ਸ਼ੂਟਰਾਂ ਦਾ ਸਕੈੱਚ ਜਾਰੀ ਕਰ ਉਨ੍ਹਾਂ ਸਬੰਧੀ ਲੋਕਾਂ ਕੋਲੋਂ ਜਾਣਕਾਰੀ ਮੰਗੀ ਗਈ ਹੈ ਅਤੇ ਕੁੱਝ ਮੋਬਾਈਲ ਨੰਬਰ ਜਾਰੀ ਕਰ ਇਨ੍ਹਾਂ ਦੀ ਸੂਚਨਾ ਦੇਣ ਦੀ ਅਪੀਲ ਕੀਤੀ ਗਈ ਹੈ।

ਦੱਸ ਦਈਏ ਕਿ ਪੰਜਾਬ ਪੁਲਿਸ ਨੇ ਗੁਰਪ੍ਰੀਤ ਸਿੰਘ ਹਰੀਨੌ ਦੇ ਕਤਲ ਕਾਂਡ ਦੇ ਮਾਸਟਰਮਾਈਂਡ ਗੈਂਗਸਟਰ ਤੋਂ ਅਤਿਵਾਦੀ ਬਣੇ ਅਰਸ਼ਦੀਪ ਸਿੰਘ ਉਰਫ਼ ਅਰਸ਼ ਡੱਲਾ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਂਚ ਦੌਰਾਨ ਅਜਿਹੇ ਸਬੂਤ ਮਿਲੇ ਹਨ, ਜੋ ਕਤਲ ਦੀ ਸਾਜ਼ਿਸ਼ ਵਿੱਚ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਭੂਮਿਕਾ ਨੂੰ ਦਰਸਾਉਂਦੇ ਹਨ। ਇਸ ਤੋਂ ਬਾਅਦ ਅੱਜ ਪੁਲਿਸ ਨੇ ਇਸ ਕੇਸ ਵਿਚ ਅੰਮ੍ਰਿਤਪਾਲ ਸਿੰਘ ਨੂੰ ਨਾਮਜ਼ਦ ਕਰ ਲਿਆ ਹੈ।

ਪੰਜਾਬ ਦੇ ਡੀਜੀਪੀ ਨੇ ਕੱਲ੍ਹ ਆਖਿਆ ਸੀ ਕਿ ਜਾਂਚ ਦੌਰਾਨ ਦਰਜ ਕੀਤੇ ਗਏ ਕੁਝ ਬਿਆਨਾਂ ਅਨੁਸਾਰ ਇਹ ਕਤਲ ਅੰਮ੍ਰਿਤਪਾਲ ਸਿੰਘ ਦੇ ਇਸ਼ਾਰੇ ਉਤੇ ਕੀਤਾ ਗਿਆ ਸੀ। ਗੁਰਪ੍ਰੀਤ ਸਿੰਘ ਦਾ ਨੌਂ ਅਕਤੂਬਰ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਕਰਦਿਆਂ ਦੱਸਿਆ ਕਿ ਇਸ ਕਤਲ ਕਾਂਡ ਦੀ ਗੁੱਥੀ ਸੁਲਝਾ ਲਈ ਗਈ ਹੈ।

ਉਨ੍ਹਾਂ ਦੱਸਿਆ ਕਿ ਇਸ ਕਾਂਡ ਵਿਚ ਬਿਲਾਲ ਅਹਿਮਦ ਉਰਫ਼ ਫ਼ੌਜੀ, ਗੁਰਮਰਦੀਪ ਸਿੰਘ ਉਰਫ਼ ਪੋਂਟੂ ਅਤੇ ਅਰਸ਼ਦੀਪ ਸਿੰਘ ਉਰਫ਼ ਝੰਡੂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਗੁਰਪ੍ਰੀਤ ਸਿੰਘ ਦੇ ਕਤਲ ਦਾ ਮਾਸਟਰਮਾਈਂਡ ਵਿਦੇਸ਼ ਆਧਾਰਿਤ ਗੈਂਗਸਟਰ ਅਰਸ਼ ਡੱਲਾ ਤੇ ਹੋਰ ਵਿਅਕਤੀ ਹਨ।

ਕਤਲ ਨੂੰ ਅੰਜਾਮ ਦੇਣ ਲਈ ਵਿਦੇਸ਼ ਆਧਾਰਿਤ ਵੱਖ-ਵੱਖ ਸੰਚਾਲਕਾਂ ਦੇ ਵੱਖੋ-ਵੱਖਰੇ ਮਾਡਿਊਲਾਂ ਦੀ ਵਰਤੋਂ ਕੀਤੀ ਗਈ ਸੀ। ਅਪਰਾਧੀਆਂ ਵੱਲੋਂ ਸਾਜ਼ਿਸ਼ ਨੂੰ ਛੁਪਾਉਣ ਲਈ ਵੱਖੋ-ਵੱਖਰੇ ਮਾਡਿਊਲਾਂ ਨੂੰ ਵੱਖ-ਵੱਖ ਕੰਮ ਸੌਂਪੇ ਗਏ ਸਨ। ਗ੍ਰਿਫ਼ਤਾਰ ਕੀਤੇ ਤਿੰਨੋਂ ਵਿਅਕਤੀ ਰੇਕੀ ਕਰਨ ਵਾਲੇ ਮਾਡਿਊਲ ਦਾ ਹਿੱਸਾ ਸਨ, ਜਿਸ ਦਾ ਸੰਚਾਲਨ ਕੈਨੇਡਾ ਆਧਾਰਿਤ ਕਰਮਵੀਰ ਸਿੰਘ ਉਰਫ਼ ਗੋਰਾ ਵੱਲੋਂ ਕੀਤਾ ਜਾ ਰਿਹਾ ਸੀ। ਪੁਲਿਸ ਟੀਮਾਂ ਉਨ੍ਹਾਂ ਨੂੰ ਫੜਨ ਲਈ ਛਾਪੇ ਮਾਰ ਰਹੀਆਂ ਹਨ।

 

Trending news