Mansa News: ਨਹਿਰੀ ਪਾਣੀ ਦੇ ਮੋਘੇ ਛੋਟੇ ਕਰਨ ਦੇ ਰੋਸ ਚਾਰ ਪਿੰਡਾਂ ਦੇ ਕਿਸਾਨਾਂ ਵੱਲੋਂ ਨਹਿਰੀ ਵਿਭਾਗ ਦੇ ਐਕਸੀਅਨ ਦਫ਼ਤਰ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਗਿਆ।
Trending Photos
Mansa News: ਨਹਿਰੀ ਪਾਣੀ ਦੇ ਮੋਘੇ ਛੋਟੇ ਕਰਨ ਦੇ ਰੋਸ ਚਾਰ ਪਿੰਡਾਂ ਦੇ ਕਿਸਾਨਾਂ ਵੱਲੋਂ ਨਹਿਰੀ ਵਿਭਾਗ ਦੇ ਐਕਸੀਅਨ ਦਫ਼ਤਰ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਗਿਆ। ਕਿਸਾਨਾਂ ਨੇ ਕਿਹਾ ਕਿ ਜੇਕਰ ਜਲਦ ਹੀ ਵਿਭਾਗ ਵੱਲੋਂ ਉਨ੍ਹਾਂ ਦੇ ਪਹਿਲਾਂ ਦੀ ਤਰ੍ਹਾਂ ਚੱਲਦੇ ਮੋਘਿਆਂ ਨੂੰ ਚਾਲੂ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਅਣਮਿਥੇ ਸਮੇਂ ਲਈ ਐਕਸੀਅਨ ਦਫ਼ਤਰ ਦੇ ਬਾਹਰ ਧਰਨਾ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਵਾਂਗੇ।
ਮਾਨਸਾ ਜ਼ਿਲ੍ਹੇ ਦੇ ਪਿੰਡ ਅੱਕਾਂਵਾਲੀ ਲਖਮੀਰ ਵਾਲਾ ਜੋਈਆਂ ਆਦਿ ਪਿੰਡਾਂ ਦੇ ਕਿਸਾਨਾਂ ਵੱਲੋਂ ਨਹਿਰੀ ਪਾਣੀ ਦੇ ਮੋਘੇ ਛੋਟੇ ਕਰਨ ਦੇ ਵਿਰੋਧ ਵਿਚ ਐਕਸੀਅਨ ਦਫਤਰ ਜਵਾਹਰਕੇ ਕੋਠੀ ਵਿਖੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਕਿਸਾਨ ਆਗੂਆਂ ਨੇ ਕਿਹਾ ਕਿ ਇੱਕ ਪਾਸੇ ਸਰਕਾਰ ਕਿਸਾਨਾਂ ਨੂੰ ਨਹਿਰੀ ਪਾਣੀ ਤੇ ਫਸਲਾਂ ਦੀ ਸਿੰਚਾਈ ਕਰਨ ਦੇ ਦਾਅਵੇ ਕਰਦੀ ਹੈ ਪਰ ਦੂਸਰੇ ਪਾਸੇ ਨਹਿਰੀ ਵਿਭਾਗ ਵੱਲੋਂ ਕਿਸਾਨਾਂ ਦੇ ਖੇਤਾਂ ਤੱਕ ਪਹੁੰਚਣ ਵਾਲੇ ਨਹਿਰੀ ਪਾਣੀ ਦੇ ਮੋਘਿਆਂ ਨੂੰ ਛੋਟਾ ਕਰ ਦਿੱਤਾ ਗਿਆ ਹੈ।
ਇਸ ਕਾਰਨ ਹੁਣ ਉਨ੍ਹਾਂ ਦੇ ਖੇਤਾਂ ਵਿੱਚ ਪੂਰਾ ਨਹਿਰੀ ਪਾਣੀ ਨਹੀਂ ਪਹੁੰਚਦਾ। ਉਨ੍ਹਾਂ ਨੇ ਕਿਹਾ ਕਿ ਧਰਤੀ ਹੇਠਲਾ ਪਾਣੀ ਖਾਰਾ ਹੋਣ ਦੇ ਕਾਰਨ ਜ਼ਮੀਨਾਂ ਬੰਜਰ ਹੋ ਰਹੀਆਂ ਹਨ ਪਰ ਦੂਜੇ ਪਾਸੇ ਕਿਸਾਨਾਂ ਦੇ ਖੇਤਾਂ ਵਿੱਚ ਪਹਿਲਾਂ ਤੋਂ ਆ ਰਹੇ ਨਹਿਰੀ ਪਾਣੀ ਨੂੰ ਹੁਣ ਘਟਾ ਦਿੱਤਾ ਗਿਆ ਹੈ। ਇਸ ਕਾਰਨ ਉਨ੍ਹਾਂ ਦੀ ਫ਼ਸਲ ਦੀ ਪੂਰੀ ਸਿੰਚਾਈ ਨਹੀਂ ਹੋ ਰਹੀ ਤੇ ਉਨ੍ਹਾਂ ਨੂੰ ਮਜਬੂਰੀ ਵੱਸ ਧਰਤੀ ਹੇਠਲੇ ਪਾਣੀ ਦੀ ਵਰਤੋਂ ਕਰਨੀ ਪੈ ਰਹੀ ਹੈ।
ਇਹ ਵੀ ਪੜ੍ਹੋ : Assistant Professor Recruitment: ਹਾਈ ਕੋਰਟ ਨੇ 1158 ਅਸਿਸਟੈਂਟ ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨਾਂ ਦੀ ਭਰਤੀ ਪ੍ਰਕਿਰਿਆ ਨੂੰ ਦਿੱਤੀ ਹਰੀ ਝੰਡੀ
ਉਨ੍ਹਾਂ ਨੇ ਕਿਹਾ ਕਿ ਜੇ ਨਹਿਰੀ ਵਿਭਾਗ ਵੱਲੋਂ ਜਲਦ ਹੀ ਉਨ੍ਹਾਂ ਦੇ ਮੋਘਿਆਂ ਨੂੰ ਪਹਿਲਾਂ ਦੀ ਤਰ੍ਹਾਂ ਚਾਲੂ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਅਣਮਿਥੇ ਸਮੇਂ ਲਈ ਧਰਨਾ ਪ੍ਰਦਰਸ਼ਨ ਕਰਨ ਲਈ ਕਿਸਾਨ ਮਜਬੂਰ ਹੋਣਗੇ। ਉਧਰ ਨਹਿਰੀ ਵਿਭਾਗ ਦੇ ਐਸਡੀਓ ਅਮਰਜੀਤ ਸਿੰਘ ਨੇ ਕਿਹਾ ਕਿ ਕਿਸਾਨਾਂ ਵੱਲੋਂ ਮੋਘਿਆਂ ਦੇ ਮਾਮਲੇ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਜਦੋਂ ਹੀ ਨਹਿਰੀ ਪਾਣੀ ਦੀ ਬੰਦੀ ਆਵੇਗੀ ਤਾਂ ਮੋਘੇ ਨੂੰ ਚੈੱਕ ਕਰਕੇ ਕਿਸਾਨਾਂ ਦੀ ਸਮੱਸਿਆ ਦਾ ਹੱਲ ਕਰ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : Ropar Accident: ਰੋਪੜ ਵਿਖੇ ਵਾਪਰਿਆ ਵੱਡਾ ਹਾਦਸਾ! ਸਕੂਲ ਲਈ ਜਾ ਰਹੇ ਬੱਚਿਆਂ ਦਾ ਪਲਟਿਆ ਆਟੋ, ਲੱਗੀਆਂ ਸੱਟਾਂ