Punjab toll plaza free news: ਪੰਜਾਬ ਸਰਕਾਰ ਵੱਲੋਂ ਮੰਗਾਂ ਨਾ ਮੰਨੇ ਜਾਣ ਨੂੰ ਲੈ ਕੇ ਕਿਸਾਨਾਂ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਕੱਲ੍ਹ ਤੋਂ ਪੂਰੇ ਸੂਬੇ ਭਰ ਵਿਚ ਟੋਲ ਫਰੀ ਰਹੇਗਾ। ਇਸ ਦੌਰਾਨ ਕਿਹਾ ਜਾ ਰਿਹਾ ਹੈ ਕਿ ਜੇਕਰ ਸਰਕਾਰ ਨੇ ਮੰਗਾਂ ਨਾ ਮੰਨਿਆ ਤਾਂ 15 ਜਨਵਰੀ ਤੱਕ ਟੋਲ ਪਲਾਜ਼ੇ ਮੁਕੰਮਲ ਤੌਰ 'ਤੇ ਫਰੀ ਰਹਿਣਗੇ।
Trending Photos
ਚੰਡੀਗੜ੍ਹ: ਕਿਸਾਨ ਮਜ਼ਦੂਰ ਜਥੇਬੰਦੀ ਵੱਲੋਂ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨ ਦੇ ਪਰਿਵਾਰ ਨੂੰ ਮੁਆਵਜਾ ਨਾ ਦੇਣ 'ਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਤੇ 15 ਦਸੰਬਰ ਨੂੰ ਪੰਜਾਬ ਨੂੰ (Punjab toll plaza) ਟੋਲ ਮੁਕਤ ਕਰਨ ਦਾ ਐਲਾਨ ਕੀਤਾ ਹੈ। ਇਸ ਐਲਾਨ ਤਹਿਤ ਕੱਲ੍ਹ ਸਵੇਰੇ 10 ਵੱਜੇ ਤੋਂ ਇੱਕ ਮਹੀਨੇ ਲਈ ਪੂਰੇ ਸੂਬੇ ਭਰ ਵਿਚ ਟੋਲ ਫਰੀ ਰਹੇਗਾ। ਕਿਸਾਨਾਂ ਨੇ ਅੱਗੇ ਕਿਹਾ ਕਿ ਗੱਲਬਾਤ ਕਰਨ ਲਈ ਸਰਕਾਰ ਨਾਲ ਅਸੀਂ ਤਿਆਰ ਪਰ ਸਰਕਾਰ ਤੋਂ ਕੋਈ ਉਮੀਦ ਨਹੀਂ।
ਦੱਸ ਦੇਈਏ ਕਿ ਬੀਤੀ 26 ਨਵੰਬਰ ਤੋਂ ਪੱਧਰੀ ਡੀ ਸੀ ਦਫਤਰਾਂ ਵਿੱਚ ਚੱਲ ਰਿਹਾ ਪੱਕਾ ਮੋਰਚਾ ਅੱਜ ਉੱਨੀਵੇਂ ਦਿਨ ਵਿੱਚ ਪਹੁੰਚ ਗਿਆ ਹੈ ਜਿੱਥੇ ਪੰਜਾਬ ਤੇ ਕੇਂਦਰ ਸਰਕਾਰ ਟੱਸ ਤੋਂ ਮੱਸ ਨਹੀਂ ਹੋ ਰਹੀ ਉਥੇ ਕਿਸਾਨ ਵੀ ਐਕਸ਼ਨ ਮੋੜ ਵਿੱਚ ਆ ਰਹੇ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੂਬਾ ਆਗੂ ਰਾਣਾ ਰਣਬੀਰ ਸਿੰਘ ਠੱਠਾ ਨੇ ਦੱਸਿਆ ਕੇ ਚੱਲ ਰਹੇ ਅੰਦੋਲਨ ਦੌਰਾਨ 7 ਦਸੰਬਰ ਨੂੰ ਕਿਸਾਨ ਬਲਵਿੰਦਰ ਸਿੰਘ ਪਿੰਡ ਗਿੱਲ ਵੜੈਚ ਜਿਲ੍ਹਾ ਤਰਨਤਾਰਨ ਸ਼ਹੀਦ ਹੋ ਗਿਆ ਸੀ ਜਿਸਦੇ ਪਰਿਵਾਰ ਕੋਲ ਘਰ ਚਲਾਉਣ ਲਈ ਕੋਈ ਰੁਜ਼ਗਾਰ ਨਹੀਂ ਹੈ। ਇਸ ਦੌਰਾਨ ਜਥੇਬੰਦੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਸੀ ਕਿ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਤੇ ਦੱਸ ਲੱਖ ਦਾ ਮੁਆਵਜਾ ਦਿੱਤਾ ਜਾਵੇ ਪਰ ਅੱਠ ਦਿਨ ਬੀਤਣ ਦੇ ਬਾਵਜੂਦ ਵੀ ਪੰਜਾਬ ਸਰਕਾਰ ਵੱਲੋਂ ਨਾ ਤਾਂ ਕੋਈ ਦੋ ਲਫਜ ਅਫਸੋਸ ਦੇ ਬੋਲੇ ਗਏ ਤੇ ਨਾ ਹੀ ਸਰਕਾਰ ਮੁਆਵਜਾ ਦੇਣ ਲਈ ਤਿਆਰ ਹੋਈ ਹੈ।
ਇਹ ਵੀ ਪੜ੍ਹੋ: Sidhu Moosewala case: ਮੂਸੇਵਾਲਾ ਕੇਸ ਨੂੰ ਸੁਲਝਾਉਣ ਵਾਲੇ ਅਧਿਕਾਰੀਆਂ ਦੀ ਵਧਾ ਦਿੱਤੀ ਗਈ ਸੁਰੱਖਿਆ, ਮਿਲੀ ਇਹ ਸ਼੍ਰੇਣੀ
ਸਰਕਾਰ ਦੇ ਇਸ ਰਵੱਈਏ ਤੋਂ ਤੰਗ ਆ ਕੇ ਅੱਜ ਤਰਨਤਾਰਨ ਜ਼ਿਲ੍ਹੇ ਦੇ ਡੀ ਸੀ ਕੰਪਲੈਕਸ ਦੇ ਚਾਰੇ ਗੇਟ ਬੰਦ ਕਰਕੇ ਰੋਸ ਮੁਜ਼ਾਹਰਾ ਕੀਤਾ ਜਾ ਰਿਹਾ ਹੈ। ਇਸ ਦਾ ਸਮੱਰਥਨ ਪੰਜਾਬ ਸਰਕਾਰ ਦੇ ਪੁਤਲੇ ਫੂਕ ਕੇ ਕੀਤਾ ਜਾ ਰਿਹਾ ਹੈ। ਜੇਕਰ ਸਰਕਾਰ ਦੇ ਰਵੱਈਏ ਵਿੱਚ ਤਬਦੀਲੀ ਨਾ ਆਈ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਪਰਿਵਾਰ ਦੇ ਇੱਕ ਜੀਅ ਨੂੰ ਦੱਸ ਲੱਖ ਰੁਪਏ ਮੁਆਵਜਾ ਹਰ ਹਾਲਤ ਵਿੱਚ ਲੈ ਕੇ ਦਿੱਤਾ ਜਾਵੇਗਾ । ਕਿਸਾਨ ਆਗੂਆਂ ਨੇ ਵੱਡਾ ਐਲਾਨ ਕਰਦਿਆਂ ਕੱਲ੍ਹ 15 ਦਸੰਬਰ ਨੂੰ ਪੰਜਾਬ ਦੇ ਟੋਲ ਪਲਾਜ਼ੇ (Punjab toll plaza) ਮੁਕੰਮਲ ਤੌਰ 'ਤੇ ਫਰੀ ਕਰ ਦਿੱਤੇ ਜਾਣਗੇ।
(ਨਵਦੀਪ ਸਿੰਘ ਦੀ ਰਿਪੋਰਟ)