Ferozepur News: ਫਿਰੋਜ਼ਪੁਰ ਤੋਂ ਆਮ ਆਦਮੀ ਪਾਰਟੀ ਨੇ ਜਗਦੀਪ ਸਿੰਘ ਕਾਕਾ ਬਰਾੜ, ਸ਼੍ਰੋਮਣੀ ਅਕਾਲੀ ਦਲ ਨੇ ਨਰਦੇਵ ਸਿੰਘ ਮਾਨ ਉਰਫ ਬੋਬੀ ਮਾਨ, ਬੀਜੇਪੀ ਨੇ ਰਾਣਾ ਗੁਰਮੀਤ ਸਿੰਘ ਸੋਢੀ ,ਬਸਪਾ ਨੇ ਸੁਰਿੰਦਰ ਕੰਬੋਜ ਅਤੇ ਕਾਂਗਰਸ ਨੇ ਸ਼ੇਰ ਸਿੰਘ ਘੁਬਾਇਆ ਨੂੰ ਫਿਰੋਜ਼ਪੁਰ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਹੈ।
Trending Photos
Ferozepur News: ਲੋਕ ਸਭਾ ਚੋਣਾਂ ਦੇ ਚਲਦਿਆਂ ਫਿਰੋਜ਼ਪੁਰ ਵਿੱਚ ਭਾਜਪਾ ਦੇ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਅੱਜ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ। ਪਰ ਉਸ ਤੋਂ ਪਹਿਲਾਂ ਹੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਅਤੇ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਰਾਣਾ ਗੁਰਮੀਤ ਸਿੰਘ ਸੋਢੀ ਦਾ ਵਿਰੋਧ ਕੀਤਾ ਗਿਆ ਅਤੇ ਬੀਜੇਪੀ ਦੇ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ।
ਪੁਲਿਸ ਨੇ ਕਿਸਾਨਾਂ ਨੂੰ ਰਾਣਾ ਗੁਰਮੀਤ ਸੋਢੀ ਦੇ ਰਾਹ ਤੋਂ ਵੱਖ ਕੀਤਾ ਅਤੇ ਉਸ ਤੋਂ ਬਾਅਦ ਉਹ ਆਪਣੀ ਨਾਮਜ਼ਦਗੀ ਪੱਤਰ ਦਾਖਲ ਕਰ ਦੇ ਲਈ ਫਿਰੋਜ਼ਪੁਰ ਡੀਸੀ ਦਫ਼ਤਰ ਤੱਕ ਪਹੁੰਚ ਸਕੇ। ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣੀ ਨਾਮਜ਼ਦਗੀ ਪੱਤਰ ਦਾਖਲ ਕੀਤੇ।
ਇਸ ਦੌਰਾਨ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨੀ ਅੰਦੋਲਨ ਦੌਰਾਨ ਬੀਜੇਪੀ ਨੇ ਜੋ ਵਾਅਦੇ ਕੀਤੇ ਸੀ। ਉਨ੍ਹਾਂ ਵਿਚੋਂ ਇੱਕ ਵੀ ਵਾਅਦਾ ਪੂਰਾ ਨਹੀਂ ਹੋਇਆ ਹਾਲੇ ਤੱਕ ਨਾ ਲਖੀਮਪੁਰ ਖੀਰੀ ਦਾ ਇਨਸਾਫ ਮਿਲਿਆ ਅਤੇ ਨਾ ਐਮ ਐਸ ਪੀ ਕਾਨੂੰਨ ਲਾਗੂ ਕੀਤਾ ਅਤੇ ਹੋਰ ਵੀ ਜੋ ਉਨ੍ਹਾਂ ਦੀਆਂ ਜਾਇਜ ਮੰਗਾਂ ਨੇ ਉਨ੍ਹਾਂ ਨੂੰ ਲੈਕੇ ਅੱਜ ਬੀਜੇਪੀ ਦਾ ਵਿਰੋਧ ਕੀਤਾ ਜਾ ਰਿਹਾ ਹੈ। ਅਤੇ ਅੱਗੇ ਵੀ ਪਿੰਡਾਂ ਵਿੱਚ ਇਸੇ ਤਰ੍ਹਾਂ ਕੀਤਾ ਜਾਵੇਗਾ।
ਇਹ ਵੀ ਪੜ੍ਹੋ: Charanjit Singh Channi News: ਚੰਨੀ ਨੂੰ ਬੀਬੀ ਜਗੀਰ ਕੌਰ ਦੀ ਠੋਡੀ ਥੱਲੇ ਹੱਥ ਲਗਾਉਣਾ ਪਿਆ ਮਹਿੰਗਾ; ਮਹਿਲਾ ਕਮਿਸ਼ਨ ਦਾ ਐਕਸ਼ਨ
ਦੱਸ ਦਈਏ ਕਿ ਸੰਯੁਕਤ ਕਿਸਾਨ ਮੋਰਚੇ ਨੇ ਲੋਕ ਸਭਾ ਚੋਣਾਂ ਦੀ ਚੱਲ ਰਹੀ ਪ੍ਰਕਿਰਿਆ ਦੌਰਾਨ ਭਾਜਾਪਾ ਖ਼ਿਲਾਫ਼ ਵਿਰੋਧ ਤੇਜ਼ ਕਰਨ ਦਾ ਸੱਦਾ ਦਿੱਤਾ ਹੈ। ਇਸ ਲਈ ਬਕਾਇਦਾ ਰਣਨੀਤੀ ਘੜੀ ਜਾ ਰਹੀ ਹੈ ਅਤੇ ਜਗਰਾਉਂ ’ਚ ਹੋਣ ਵਾਲੀ 21 ਮਈ ਦੀ ਕਿਸਾਨ ਮਹਾਪੰਚਾਇਤ ’ਚ ਵੱਡੇ ਤੇ ਅਹਿਮ ਐਲਾਨ ਕੀਤਾ ਜਾਣਗੇ। ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਦਾਅਵਾ ਕੀਤਾ ਕਿ ਇਹ ਕਿਸਾਨ ਮਹਾਪੰਚਾਇਤ ਲਾਮਿਸਾਲ ਹੋਵੇਗੀ।
ਫਿਰੋਜ਼ਪੁਰ ਤੋਂ ਆਮ ਆਦਮੀ ਪਾਰਟੀ ਨੇ ਜਗਦੀਪ ਸਿੰਘ ਕਾਕਾ ਬਰਾੜ, ਸ਼੍ਰੋਮਣੀ ਅਕਾਲੀ ਦਲ ਨੇ ਨਰਦੇਵ ਸਿੰਘ ਮਾਨ ਉਰਫ ਬੋਬੀ ਮਾਨ, ਬੀਜੇਪੀ ਨੇ ਰਾਣਾ ਗੁਰਮੀਤ ਸਿੰਘ ਸੋਢੀ ,ਬਸਪਾ ਨੇ ਸੁਰਿੰਦਰ ਕੰਬੋਜ ਅਤੇ ਕਾਂਗਰਸ ਨੇ ਸ਼ੇਰ ਸਿੰਘ ਘੁਬਾਇਆ ਨੂੰ ਫਿਰੋਜ਼ਪੁਰ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਹੈ।