Mansa News: ਕਿਸਾਨ ਵੱਲੋਂ ਆਪਣੇ ਖੇਤ ਵਿੱਚ ਕਣਕ ਦੀ ਬਿਜਾਈ ਕਰਨ ਲਈ ਲਗਾਈ ਗਈ ਅੱਗ ਤੋਂ ਬਾਅਦ ਨੋਡਲ ਅਫਸਰ ਪਟਵਾਰੀ ਅਤੇ ਪੁਲਿਸ ਫੋਰਸ ਕਿਸਾਨ ਦਾ ਚਲਾਨ ਕੱਟਣ ਦੇ ਲਈ ਕਿਸਾਨ ਦੇ ਖੇਤ ਵਿੱਚ ਪਹੁੰਚ ਗਈ।
Trending Photos
Mansa News: ਮਾਨਸਾ ਜ਼ਿਲ੍ਹੇ ਦੇ ਪਿੰਡ ਘਰਾਗਣਾ ਵਿੱਚ ਇੱਕ ਛੋਟੇ ਕਿਸਾਨ ਵੱਲੋਂ ਆਪਣੇ ਖੇਤ ਵਿੱਚ ਕਣਕ ਦੀ ਬਿਜਾਈ ਕਰਨ ਲਈ ਲਗਾਈ ਗਈ ਅੱਗ ਤੋਂ ਬਾਅਦ ਨੋਡਲ ਅਫਸਰ ਪਟਵਾਰੀ ਅਤੇ ਪੁਲਿਸ ਫੋਰਸ ਕਿਸਾਨ ਦਾ ਚਲਾਨ ਕੱਟਣ ਦੇ ਲਈ ਕਿਸਾਨ ਦੇ ਖੇਤ ਵਿੱਚ ਪਹੁੰਚ ਗਈ। ਇਸ ਤੋਂ ਬਾਅਦ ਕਿਸਾਨ ਜਥੇਬੰਦੀ ਨੂੰ ਭਿਣਕ ਲੱਗਦਿਆਂ ਹੀ ਕਿਸਾਨ ਵੀ ਖੇਤ ਵਿੱਚ ਅਧਿਕਾਰੀਆਂ ਦਾ ਵਿਰੋਧ ਕਰਨ ਲਈ ਪਹੁੰਚ ਗਏ ਅਤੇ ਉਨ੍ਹਾਂ ਵੱਲੋਂ ਅਧਿਕਾਰੀਆਂ ਦਾ ਘਿਰਾਓ ਕਰਕੇ ਨਾਅਰੇਬਾਜ਼ੀ ਕੀਤੀ ਗਈ।
ਕਿਸਾਨ ਆਗੂਆਂ ਨੇ ਦੱਸਿਆ ਕਿ ਪਿੰਡ ਘਰਾਗਣਾ ਦੇ ਇੱਕ ਛੋਟੇ ਕਿਸਾਨ ਵੱਲੋਂ ਜਿਸ ਕੋਲ ਕੋਈ ਟਰੈਕਟਰ ਵੀ ਨਹੀਂ ਸੀ ਤੇ ਕਿਰਾਏ ਉਤੇ ਟਰੈਕਟਰ ਲਿਆ ਕੇ ਕਣਕ ਦੀ ਬਿਜਾਈ ਕਰਨ ਲੱਗ ਗਿਆ ਸੀ ਪਰ ਉਸ ਤੋਂ ਪਹਿਲਾਂ ਹੀ ਅਧਿਕਾਰੀਆਂ ਦੀ ਟੀਮ ਕਿਸਾਨ ਦਾ ਚਲਾਨ ਕੱਟਣ ਲਈ ਖੇਤ ਵਿੱਚ ਪਹੁੰਚ ਕੇ ਕਿਸਾਨ ਨੂੰ ਧਮਕਾਉਣ ਲੱਗੇ। ਉਨ੍ਹਾਂ ਨੇ ਕਿਹਾ ਕਿ ਜਦੋਂ ਹੀ ਇਸ ਦੀ ਭਿਣਕ ਕਿਸਾਨ ਜਥੇਬੰਦੀ ਨੂੰ ਲੱਗੀ ਤਾਂ ਕਿਸਾਨ ਜਥੇਬੰਦੀ ਵੱਲੋਂ ਆ ਕੇ ਇਨ੍ਹਾਂ ਅਧਿਕਾਰੀਆਂ ਦਾ ਘਿਰਾਓ ਕੀਤਾ ਗਿਆ ਹੈ।
ਉਨ੍ਹਾਂ ਨੇ ਕਿਹਾ ਕਿ ਜੇਕਰ ਛੋਟੇ ਕਿਸਾਨਾਂ ਨੂੰ ਇਸੇ ਤਰ੍ਹਾਂ ਖੇਤਾਂ ਵਿੱਚ ਪਹੁੰਚ ਕੇ ਪੁਲਿਸ ਅਧਿਕਾਰੀ ਤੇ ਹੋਰ ਨੋਡਲ ਅਫਸਰ ਧਮਕਾਉਣਗੇ ਤਾਂ ਉਨ੍ਹਾਂ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ। ਕਿਸਾਨ ਆਗੂਆਂ ਨੇ ਦੱਸਿਆ ਕਿ ਵਿਰੋਧ ਦੇ ਚੱਲਦਿਆਂ ਹੀ ਤਹਿਸੀਲਦਾਰ ਮੌਕੇ ਉਤੇ ਪਹੁੰਚੇ ਸਨ ਤੇ ਉਨ੍ਹਾਂ ਨੇ ਕਿਸਾਨ ਦੇ ਖੇਤ ਵਿੱਚ ਸਾਈਡਾਂ ਉਤੇ ਲੱਗੀ ਅੱਗ ਵੀ ਦੇਖੀ ਤੇ ਉਨ੍ਹਾਂ ਨੇ ਜਥੇਬੰਦੀ ਨੂੰ ਭਰੋਸਾ ਦਿੱਤਾ ਹੈ ਕਿ ਉਕਤ ਕਿਸਾਨ ਉਤੇ ਕੋਈ ਵੀ ਕਾਰਵਾਈ ਨਹੀਂ ਕੀਤੀ ਜਾਵੇਗੀ।
ਇਹ ਵੀ ਪੜ੍ਹੋ : Punjab By Elections: ਅੱਜ ਡੇਰਾ ਬਾਬਾ ਨਾਨਕ ਜਾਣਗੇ ਮੁੱਖ ਮੰਤਰੀ ਭਗਵੰਤ ਮਾਨ, ‘ਆਪ’ ਉਮੀਦਵਾਰ ਦੇ ਹੱਕ ‘ਚ ਚੋਣ ਰੈਲੀ ਨੂੰ ਕਰਨਗੇ ਸੰਬੋਧਨ
ਇਸ ਤੋਂ ਬਾਅਦ ਕਿਸਾਨ ਜਥੇਬੰਦੀ ਵੱਲੋਂ ਅਧਿਕਾਰੀਆਂ ਦਾ ਘਿਰਾਓ ਖਤਮ ਕੀਤਾ ਨਾਲ ਹੀ ਕਿਸਾਨ ਜਥੇਬੰਦੀਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਖੇਤਾਂ ਵਿੱਚ ਕਿਸਾਨਾਂ ਨੂੰ ਡਰਾਉਣ ਧਮਕਾਉਣ ਦੇ ਲਈ ਅਧਿਕਾਰੀ ਪਹੁੰਚ ਕੇ ਉਨ੍ਹਾਂ ਉਤੇ ਕਾਰਵਾਈ ਕਰਨਗੇ ਤਾਂ ਕਿਸਾਨ ਜਥੇਬੰਦੀ ਵੱਲੋਂ ਵੀ ਵਿਰੋਧ ਪ੍ਰਦਰਸ਼ਨ ਜਾਰੀ ਰਹਿਣਗੇ।
ਇਹ ਵੀ ਪੜ੍ਹੋ : Punjab Air quality: ਅੰਮ੍ਰਿਤਸਰ ਦੀ ਆਬੋ-ਹਵਾ ਦੇਸ਼ ਭਰ ਚੋਂ ਸਭ ਤੋਂ ਜ਼ਿਆਦਾ ਖਰਾਬ, ਚੰਡੀਗੜ੍ਹ ਵਿੱਚ AQI 277 ਪਹੁੰਚਿਆ