ਫਤਿਹਗੜ ’ਚ ਚੱਲੀਆਂ ਅੰਨ੍ਹੇਵਾਹ ਗੋਲੀਆਂ­, ਤਿੰਨ ਨੌਜਵਾਨ ਗੰਭੀਰ ਜਖਮੀ
Advertisement
Article Detail0/zeephh/zeephh2653461

ਫਤਿਹਗੜ ’ਚ ਚੱਲੀਆਂ ਅੰਨ੍ਹੇਵਾਹ ਗੋਲੀਆਂ­, ਤਿੰਨ ਨੌਜਵਾਨ ਗੰਭੀਰ ਜਖਮੀ

Fatehgarh News: ਫਤਿਹਗੜ੍ਹ ਚੂੜੀਆਂ ਦੇ ਪਿੰਡ ਅਵਾਨ ਵਿੱਚ ਅੰਨ੍ਹੇਵਾਹ ਗੋਲੀਬਾਰੀ ਕਾਰਨ 3 ਲੋਕਾਂ ਦੇ ਗੰਭੀਰ ਜ਼ਖਮੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।

 

ਫਤਿਹਗੜ ’ਚ ਚੱਲੀਆਂ ਅੰਨ੍ਹੇਵਾਹ ਗੋਲੀਆਂ­, ਤਿੰਨ ਨੌਜਵਾਨ ਗੰਭੀਰ ਜਖਮੀ

Fatehgarh News: ਫਤਿਹਗੜ੍ਹ ਚੂੜੀਆਂ ਤੋਂ 4 ਕਿਲੋਮੀਟਰ ਦੂਰ ਪਿੰਡ ਅਵਾਨ ਵਿੱਚ ਅੰਨ੍ਹੇਵਾਹ ਗੋਲੀਬਾਰੀ ਕਾਰਨ 3 ਵਿਅਕਤੀ ਗੰਭੀਰ ਜ਼ਖਮੀ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਗੋਲੀਬਾਰੀ ਕਾਰਨ ਲਵਜੋਤ ਸਿੰਘ (22 ਸਾਲ), ਗੁਰਪ੍ਰੀਤ ਸਿੰਘ (21 ਸਾਲ) ਅਤੇ ਕੁਲਦੀਪ ਸਿੰਘ (55 ਸਾਲ) ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਫਤਿਹਗੜ੍ਹ ਚੂੜੀਆਂ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਮੁੱਢਲੀ ਸਹਾਇਤਾ ਤੋਂ ਬਾਅਦ, ਡਾਕਟਰਾਂ ਨੇ ਉਨ੍ਹਾਂ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ। 

ਇਸ ਸਬੰਧੀ ਜ਼ਖਮੀ ਗੁਰਪ੍ਰੀਤ ਸਿੰਘ ਲਵਜੋਤ ਸਿੰਘ ਅਤੇ ਜ਼ਖਮੀ ਕੁਲਦੀਪ ਸਿੰਘ ਪੁੱਤਰ ਰਾਜਬੀਰ ਸਿੰਘ ਨੇ ਦੱਸਿਆ ਕਿ ਅਸੀਂ ਆਪਣੇ ਘਰ ਦੇ ਬਾਹਰ ਖੜ੍ਹੇ ਸੀ ਕਿ ਪਿੰਡ ਦਾ ਸਰਪੰਚ ਮਨਾ, ਉਸਦਾ ਭਰਾ, ਇੱਕ ਸਾਬਕਾ ਪੁਲਿਸ ਅਧਿਕਾਰੀ ਅਤੇ ਉਨ੍ਹਾਂ ਦੇ ਸਾਥੀ ਪਿੰਡ ਦੀ ਇੱਕ ਸੜਕ 'ਤੇ ਹਥਿਆਰਾਂ ਨਾਲ ਲੈਸ ਹੋ ਕੇ ਆਏ ਅਤੇ ਜਿਵੇਂ ਹੀ ਉਹ ਪਹੁੰਚੇ, ਉਨ੍ਹਾਂ ਨੇ ਸਾਡੇ 'ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਸਾਡੇ 3 ਵਿਅਕਤੀਆਂ ਦੇ ਸਰੀਰ ਦੇ ਪਿਛਲੇ ਹਿੱਸੇ ਵਿੱਚ ਸੱਟਾਂ ਲੱਗੀਆਂ।

ਇਸ ਸਬੰਧੀ ਫਤਿਹਗੜ੍ਹ ਚੂੜੀਆਂ ਦੇ ਡਿਊਟੀ 'ਤੇ ਮੌਜੂਦ ਡਾਕਟਰ ਰਿਸ਼ਬ ਨੇ ਦੱਸਿਆ ਕਿ ਪਿੰਡ ਅਵਾਨ ਤੋਂ 3 ਵਿਅਕਤੀ ਆਏ ਹਨ। ਜਿੰਨਾਂ ਦੇ ਪੱਟ ਵਿਚ ਗੋਲੀਆਂ ਲੱਗੀਆਂ ਅਤੇ ਉਨ੍ਹਾਂ ਨੂੰ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਇਲਾਜ ਲਈ ਭੇਜ ਦਿੱਤਾ ਹੈ।

ਘਟਨਾ ਦੀ ਸੂਚਨਾ ਮਿਲਦੇ ਹੀ ਫਤਿਹਗੜ੍ਹ ਚੂੜੀਆਂ ਦੇ ਐਸ.ਐਚ.ਓ. ਕਿਰਨਦੀਪ ਸਿੰਘ ਮੌਕੇ 'ਤੇ ਪਹੁੰਚ ਗਏ ਅਤੇ ਗੱਲਬਾਤ ਕਰਦਿਆਂ ਐਸ.ਐਚ.ਓ. ਨੇ ਕਿਹਾ ਕਿ ਪਿੰਡ ਅਵਾਨ 'ਚ ਗੋਲੀ ਲੱਗਣ 3 ਵਿੱਅਕਤੀ ਜ਼ਖਮੀ ਹੋਏ ਹਨ ਅਤੇ ਇਸ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Trending news