Fatehgarh Sahib News: ਇਨਸਾਫ਼ ਦੀ ਮੰਗ ਕਰਦੇ ਹੋਏ ਵਕੀਲਾਂ ਨੇ ਕੀਤੀ ਹੜਤਾਲ, ਨਹੀਂ ਹੋ ਰਹੀ ਕਾਰਵਾਈ
Advertisement
Article Detail0/zeephh/zeephh2620609

Fatehgarh Sahib News: ਇਨਸਾਫ਼ ਦੀ ਮੰਗ ਕਰਦੇ ਹੋਏ ਵਕੀਲਾਂ ਨੇ ਕੀਤੀ ਹੜਤਾਲ, ਨਹੀਂ ਹੋ ਰਹੀ ਕਾਰਵਾਈ

Fatehgarh Sahib News: ਵੋਟਿੰਗ ਵਾਲੇ ਦਿਨ ਜਦੋਂ ਐਡਵੋਕੇਟ ਹਸਨ ਸਿੰਘ ਪੋਲਿੰਗ ਬੂਥ 'ਤੇ ਮੌਜੂਦ ਸਨ, ਤਾਂ ਅਮਲੋਹ ਤੋਂ 'ਆਪ' ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦੇ ਭਰਾ ਮਨੀ ਬੜਿੰਗ ਆਪਣੇ ਦੋਸਤਾਂ ਨਾਲ ਉੱਥੇ ਆਏ ਅਤੇ ਐਡਵੋਕੇਟ ਹਸਨ ਸਿੰਘ 'ਤੇ ਹਮਲਾ ਕਰ ਦਿੱਤਾ। 

 

Fatehgarh Sahib News: ਇਨਸਾਫ਼ ਦੀ ਮੰਗ ਕਰਦੇ ਹੋਏ ਵਕੀਲਾਂ ਨੇ ਕੀਤੀ ਹੜਤਾਲ, ਨਹੀਂ ਹੋ ਰਹੀ ਕਾਰਵਾਈ

Fatehgarh Sahib News: 21 ਦਸੰਬਰ, 2024 ਨੂੰ ਫਤਿਹਗੜ੍ਹ ਸਾਹਿਬ ਵਿਖੇ ਅਮਲੋਹ ਨਗਰ ਕੌਂਸਲ ਚੋਣਾਂ ਹੋਈਆਂ। ਜਿਸ ਦੌਰਾਨ ਆਪ ਵਿਧਾਇਕ ਦੇ ਭਰਾ ਨੇ ਹਮਲਾ ਕਰ ਦਿੱਤਾ। ਜਿਸ ਕਾਰਨ ਵਕੀਲ 'ਤੇ ਹੋਏ ਹਮਲੇ ਸਬੰਧੀ ਪੁਲਿਸ ਵੱਲੋ ਕੋਈ ਵੀ ਕਾਰਵਾਈ ਨਾ ਹੋਣ ਕਾਰਨ, 27 ਜਨਵਰੀ, 2025 ਨੂੰ ਲੁਧਿਆਣਾ ਵਿੱਚ ਇੱਕ ਮਤਾ ਪਾਸ ਕੀਤਾ ਗਿਆ ਸੀ, ਜਿਸ ਵਿੱਚ ਬਾਰ ਐਸੋਸੀਏਸ਼ਨ ਨੇ 28 ਅਤੇ 29 ਜਨਵਰੀ ਨੂੰ ਪੰਜਾਬ ਭਰ ਵਿੱਚ ਹੜਤਾਲ ਦਾ ਐਲਾਨ ਕੀਤਾ ਸੀ, ਜਿਸ ਤਹਿਤ ਬਾਰ ਐਸੋਸੀਏਸ਼ਨ ਫਤਿਹਗੜ੍ਹ ਸਾਹਿਬ ਨੇ ਅੱਜ ਹੜਤਾਲ ਕੀਤੀ ਅਤੇ ਫਤਿਹਗੜ੍ਹ ਸਾਹਿਬ ਅਦਾਲਤ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਗਿਆ। 

ਇਸ ਮੌਕੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਫਤਿਹਗੜ੍ਹ ਸਾਹਿਬ ਦੇ ਪ੍ਰਧਾਨ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਕਿਹਾ ਕਿ 21 ਦਸੰਬਰ ਨੂੰ ਨਗਰ ਕੌਂਸਲ ਅਮਲੋਹ ਦੀਆਂ ਚੋਣਾਂ ਦੌਰਾਨ ਵਿਧਾਇਕ ਦੇ ਭਰਾ ਵੱਲੋਂ ਐਡਵੋਕੇਟ ਹਸਨ ਸਿੰਘ ਦੀ ਕੁੱਟਮਾਰ ਕੀਤੀ ਗਈ ਸੀ। ਇਸ ਸਬੰਧੀ ਪੁਲਿਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਇਸ ਦੇ ਵਿਰੋਧ ਵਿੱਚ ਅੱਜ ਬਾਰ ਐਸੋਸੀਏਸ਼ਨ ਫਤਿਹਗੜ੍ਹ ਸਾਹਿਬ ਨੇ ਧਰਨਾ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਇਸ ਘਟਨਾ ਸਬੰਧੀ ਪੁਲਿਸ ਨੂੰ ਸਾਰੀ ਜਾਣਕਾਰੀ ਦੇ ਦਿੱਤੀ ਗਈ ਹੈ ਪਰ ਹੁਣ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਇਹ ਹੜਤਾਲ 29 ਜਨਵਰੀ ਤੱਕ ਜਾਰੀ ਰਹੇਗੀ। ਜੇਕਰ ਕੋਈ ਕਾਰਵਾਈ ਨਹੀਂ ਕੀਤੀ ਗਈ ਤਾਂ ਆਉਣ ਵਾਲੇ ਦਿਨਾਂ ਵਿੱਚ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਸਾਰੇ ਅਹੁਦੇਦਾਰਾਂ ਦੀ ਲੁਧਿਆਣਾ ਵਿੱਚ ਮੀਟਿੰਗ ਬੁਲਾਈ ਜਾਵੇਗੀ ਅਤੇ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।

ਖੰਨਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਤੇਜਪ੍ਰੀਤ ਸਿੰਘ ਅਟਵਾਲ ਅਤੇ ਸੀਨੀਅਰ ਵਕੀਲ ਜਗਜੀਤ ਸਿੰਘ ਔਜਲਾ ਨੇ ਦੱਸਿਆ ਕਿ ਐਡਵੋਕੇਟ ਹਸਨ ਸਿੰਘ ਦੀ ਭਰਜਾਈ ਨਗਰ ਕੌਂਸਲ ਚੋਣਾਂ ਵਿੱਚ ਉਮੀਦਵਾਰ ਸੀ। ਵੋਟਿੰਗ ਵਾਲੇ ਦਿਨ ਜਦੋਂ ਐਡਵੋਕੇਟ ਹਸਨ ਸਿੰਘ ਪੋਲਿੰਗ ਬੂਥ 'ਤੇ ਮੌਜੂਦ ਸਨ, ਤਾਂ ਅਮਲੋਹ ਤੋਂ 'ਆਪ' ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦੇ ਭਰਾ ਮਨੀ ਬੜਿੰਗ ਆਪਣੇ ਦੋਸਤਾਂ ਨਾਲ ਉੱਥੇ ਆਏ। ਐਡਵੋਕੇਟ ਹਸਨ ਸਿੰਘ 'ਤੇ ਹਮਲਾ ਕੀਤਾ ਗਿਆ।

ਰਿਵਾਲਵਰ ਦਾ ਬੱਟ ਐਡਵੋਕੇਟ ਦੇ ਸਿਰ 'ਤੇ ਮਾਰਿਆ ਗਿਆ। ਹਮਲਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਗਿਆ। ਜਿਸਤੋਂ ਬਾਅਦ ਐਡਵੋਕੇਟ ਹਸਨ ਸਿੰਘ ਨੂੰ ਹਸਪਤਾਲ ਦਾਖਲ ਕਰਾਇਆ ਗਿਆ। ਉਸਦੀ MLR ਕੱਟੀ ਗਈ। ਵਕੀਲਾਂ ਨੇ ਇਨਸਾਫ਼ ਲਈ ਹੜਤਾਲ ਕੀਤੀ ਪਰ ਫਤਿਹਗੜ੍ਹ ਸਾਹਿਬ ਦੀ ਪੁਲਿਸ ਨੇ ਸ਼ਹੀਦੀ ਸਭਾ ਵਿੱਚ ਰੁਝੇਵਿਆਂ ਦਾ ਹਵਾਲਾ ਦਿੰਦੇ ਹੋਏ ਇਸ 'ਤੇ ਕੋਈ ਕਾਰਵਾਈ ਨਹੀਂ ਕੀਤੀ।

ਇਸ ਸਬੰਧੀ ਡੀਜੀਪੀ ਪੰਜਾਬ ਨੂੰ ਵੀ ਪੱਤਰ ਲਿਖਿਆ ਗਿਆ ਸੀ। ਐਸਐਸਪੀ ਨਾਲ ਮੀਟਿੰਗ ਹੋਈ। ਐਸਐਸਪੀ ਨੇ ਦੋ-ਤਿੰਨ ਦਿਨਾਂ ਦਾ ਸਮਾਂ ਮੰਗਿਆ ਸੀ ਪਰ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ। ਪੁਲਿਸ ਰਾਜਨੀਤਿਕ ਦਬਾਅ ਕਾਰਨ ਕਾਰਵਾਈ ਨਹੀਂ ਕਰ ਰਹੀ। ਦੂਜੇ ਪਾਸੇ, ਵਿਧਾਇਕ ਅਤੇ ਉਨ੍ਹਾਂ ਦਾ ਭਰਾ ਇਨ੍ਹਾਂ ਦੋਸ਼ਾਂ ਨੂੰ ਬੇਬੁਨਿਆਦ ਦੱਸ ਰਹੇ ਹਨ ਅਤੇ ਇਸਨੂੰ ਰਾਜਨੀਤਿਕ ਸਾਜ਼ਿਸ਼ ਦੱਸ ਰਹੇ ਹਨ।

Trending news