Bathinda News: ਜਾਣਕਾਰੀ ਦਿੰਦੇ ਹੋਏ ਥਾਣਾ ਸੰਗਤ ਦੇ ਐਸਐਚਓ ਪਰਮ ਪਾਰਸ ਸਿੰਘ ਚਾਹਲ ਨੇ ਦੱਸਿਆ ਹੈ ਕਿ ਸਾਨੂੰ ਸੂਚਨਾ ਪ੍ਰਾਪਤ ਹੋਈ ਸੀ ਕਿ ਇੱਕ ਨੌਜਵਾਨ ਦਾ ਉਸਦੇ ਪਿਤਾ ਵੱਲੋਂ ਗੋਲੀ ਮਾਰਕੇ ਕਤਲ ਕਰ ਦਿੱਤਾ ਗਿਆ ਹੈ।
Trending Photos
Bathinda News(ਕੁਲਬੀਰ ਬੀਰਾ): ਬਠਿੰਡਾ ਦੇ ਪਿੰਡ ਚੱਕ ਰੁਲਦੂ ਸਿੰਘ ਵਾਲਾ ਵਿਖੇ ਪਿਓ ਨੇ ਆਪਣੇ ਪੁੱਤ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਹੁਣ ਤੱਕ ਮਿਲੀ ਜਾਣਕਾਰੀ ਮੁਤਾਬਿਕ ਘਰ ਦੇ ਘਰੇਲੂ ਝਗੜੇ ਦੇ ਕਾਰਨ ਵਾਪਰੀ ਇਹ ਘਟਨਾ ਵਾਪਰੀ ਹੈ। ਫਿਲਹਾਲ ਇਸ ਮਾਮਲੇ ਬਾਰੇ ਪਰਿਵਾਰ ਕੁੱਝ ਵੀ ਬੋਲਣ ਤੋਂ ਇਨਕਾਰ ਕਰ ਰਿਹਾ ਹੈ। ਮ੍ਰਿਤਕ ਦੀ ਪਛਾਣ ਅਰਸ਼ਦੀਪ ਪੁੱਤਰ ਸੁਖਵਿੰਦਰ ਸਿੰਘ ਉਮਰ 35 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ।
ਜਾਣਕਾਰੀ ਦਿੰਦੇ ਹੋਏ ਥਾਣਾ ਸੰਗਤ ਦੇ ਐਸਐਚਓ ਪਰਮ ਪਾਰਸ ਸਿੰਘ ਚਾਹਲ ਨੇ ਦੱਸਿਆ ਹੈ ਕਿ ਸਾਨੂੰ ਸੂਚਨਾ ਪ੍ਰਾਪਤ ਹੋਈ ਸੀ ਕਿ ਇੱਕ ਨੌਜਵਾਨ ਦਾ ਉਸਦੇ ਪਿਤਾ ਵੱਲੋਂ ਗੋਲੀ ਮਾਰਕੇ ਕਤਲ ਕਰ ਦਿੱਤਾ ਗਿਆ ਹੈ। ਜਦੋਂ ਪੁਲਿਸ ਦੀ ਟੀਮ ਵੱਲੋਂ ਮੌਕੇ 'ਤੇ ਜਾ ਕੇ ਦੇਖਿਆ ਤਾਂ ਪਿਉ ਨੇ ਆਪਣੇ ਪੁੱਤ ਨੂੰ 12 ਬੋਰ ਦੀ ਬੰਦੂਕ ਨਾਲ ਫਾਇਰ ਮਾਰੇ ਕੇ ਜਖਮੀ ਕਰ ਦਿੱਤਾ। ਜਿਸ ਨੂੰ ਬਠਿੰਡਾ ਦੇ ਨਿੱਜੀ ਹਸਪਤਾਲ ਵਿਖੇ ਦਾਖਲ ਕਰਾਇਆ ਅਤੇ ਉਸਦੀ ਮੌਤ ਹੋ ਗਈ। ਪੁਲਿਸ ਵੱਲੋਂ ਵੱਖ-ਵੱਖ ਧਾਰਾ ਤਹਿਤ ਮਾਮਲਾ ਦਰਜ ਕਰ ਜਾਂਚ ਪੜਤਾਲ ਸ਼ੁਰੂ ਕੀਤੀ ਜਾ ਰਹੀ ਹੈ।
ਜ਼ੀ ਮੀਡੀਆ ਦੇ ਵੱਲੋਂ ਇਸ ਪੂਰੀ ਘਟਨਾ ਉੱਤੇ ਪਰਿਵਾਰਿਕ ਮੈਂਬਰਾਂ ਨੇ ਕੈਮਰੇ ਸਾਹਮਣੇ ਬੋਲਣ ਤੋਂ ਕੀਤਾ ਇਨਕਾਰ।