Fazilka News: ਫਾਜ਼ਿਲਕਾ ਤੋਂ ਪ੍ਰਯਾਗਰਾਜ ਜਾ ਰਹੇ ਸ਼ਰਧਾਲੂਆਂ ਨਾਲ ਇੱਕ ਹਾਦਸਾ ਵਾਪਰਿਆ। ਟੈਂਪੋ ਟਰੈਵਲਜ਼ ਇੱਕ ਟਰੱਕ ਨਾਲ ਟਕਰਾ ਗਈ, ਜਿਸ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ।
Trending Photos
Fazilka News: ਫਾਜ਼ਿਲਕਾ ਤੋਂ ਪ੍ਰਯਾਗਰਾਜ ਅਤੇ ਅਯੁੱਧਿਆ ਗਏ ਸ਼ਰਧਾਲੂਆਂ ਦੇ ਵਾਹਨ ਦਾ ਹਾਦਸਾ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਇੱਕ ਟੈਂਪੂ ਟ੍ਰੈਵਲ ਵਿੱਚ ਸਵਾਰ ਲਗਭਗ 14 ਸ਼ਰਧਾਲੂ ਪ੍ਰਯਾਗਰਾਜ ਮਹਾਕੁੰਭ ਵਿੱਚ ਇਸ਼ਨਾਨ ਕਰਕੇ ਅਯੁੱਧਿਆ ਮੰਦਰ ਪਹੁੰਚੇ ਸਨ। ਉੱਥੋਂ ਵਾਪਸ ਆਉਂਦੇ ਸਮੇਂ ਉਨ੍ਹਾਂ ਦੀ ਟੱਕਰ ਇੱਕ ਟਰੱਕ ਨਾਲ ਹੋ ਗਈ। ਜਿਸ ਵਿੱਚ ਦੋ ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ। ਜਦੋਂ ਕਿ ਹੋਰ ਜ਼ਖਮੀ ਹੋ ਗਏ ਹਨ।
ਇਹ ਵੀ ਪੜ੍ਹੋ: ਪੰਜਾਬ ਅਤੇ ਚੰਡੀਗੜ੍ਹ ਵਿੱਚ ਅਗਲੇ ਕਈ ਦਿਨਾਂ ਤੱਕ ਮੌਸਮ ਰਹੇਗਾ ਖੁਸ਼ਕ, ਮੀਂਹ ਦੀ ਕੋਈ ਸੰਭਾਵਨਾ ਨਹੀਂ
ਹਾਦਸੇ ਦੌਰਾਨ ਗੱਡੀ ਵਿੱਚ ਮੌਜੂਦ ਇੱਕ ਸ਼ਰਧਾਲੂ ਰਾਜ ਕੁਮਾਰ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਫਾਜ਼ਿਲਕਾ ਤੋਂ ਇੱਕ ਟੈਂਪੂ ਟਰੈਵਲ ਵਿੱਚ ਲਗਭਗ 14 ਸ਼ਰਧਾਲੂ ਧਾਰਮਿਕ ਸਥਾਨਾਂ ਲਈ ਰਵਾਨਾ ਹੋਏ ਸਨ, ਜੋ ਪ੍ਰਯਾਗਰਾਜ ਮਹਾਕੁੰਭ ਦੌਰਾਨ ਇਸ਼ਨਾਨ ਕਰਨ ਤੋਂ ਬਾਅਦ ਅਯੁੱਧਿਆ ਮੰਦਰ ਪਹੁੰਚੇ ਸਨ। ਜਿੱਥੋਂ ਉਹ ਅੱਜ ਵਾਪਸ ਆ ਰਹੇ ਸਨ। ਦੇਰ ਰਾਤ ਟੈਂਪੂ ਟਰੈਵਲ ਇੱਕ ਟਰੱਕ ਨਾਲ ਟਕਰਾ ਗਿਆ।
ਜਿਸ ਵਿੱਚ ਟੈਂਪੂ ਟਰੈਵਲ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਹੈ। ਜਦੋਂ ਕਿ ਇਸ ਹਾਦਸੇ ਵਿੱਚ ਲਗਭਗ 2 ਲੋਕਾਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਜਿਨ੍ਹਾਂ ਵਿੱਚੋਂ ਕੁਝ ਦੀ ਮੌਤ ਹੋ ਗਈ ਹੈ। ਹਾਲਾਂਕਿ, ਦੱਸਿਆ ਜਾ ਰਿਹਾ ਹੈ ਕਿ ਇਸ ਗੱਡੀ ਵਿੱਚ ਸਵਾਰ 10 ਦੇ ਕਰੀਬ ਲੋਕ ਫਾਜ਼ਿਲਕਾ ਦੇ ਨਯਾ ਆਬਾਦੀ, ਬਾਦਲ ਕਲੋਨੀ ਅਤੇ ਨਹਿਰੂ ਨਗਰ ਦੇ ਵਸਨੀਕ ਸਨ। ਜਦੋਂ ਕਿ ਬਾਕੀ ਸ੍ਰੀ ਮੁਕਤਸਰ ਸਾਹਿਬ ਦੇ ਵਸਨੀਕ ਦੱਸੇ ਜਾ ਰਹੇ ਹਨ। ਹਾਲਾਂਕਿ, ਇਸ ਦੌਰਾਨ ਦੋ ਦੀ ਮੌਤ ਹੋ ਗਈ ਹੈ ਅਤੇ ਹੋਰਾਂ ਨੂੰ ਵੀ ਸੱਟਾਂ ਲੱਗੀਆਂ ਹਨ।
ਗੱਡੀ ਵਿੱਚ ਕੁੱਲ 14 ਲੋਕ ਸਵਾਰ ਸਨ। ਹਾਦਸੇ ਵਿੱਚ ਤਰਕਸ਼ੀਲ ਸਿੰਘ ਪੁੱਤਰ ਹਰਪਾਲ ਸਿੰਘ ਵਾਸੀ ਪੱਕਾ ਚਿਸ਼ਤੀ ਤਹਿਸੀਲ ਫਾਜ਼ਿਲਕਾ ਅਤੇ ਹਰਦਿਆਲ ਚੰਦ ਪੁੱਤਰ ਰਾਮਰੱਖਾ ਵਾਸੀ ਫਾਜ਼ਿਲਕਾ ਦੀ ਮੌਕੇ 'ਤੇ ਹੀ ਮੌਤ ਹੋ ਗਈ। 9 ਲੋਕ ਗੰਭੀਰ ਜ਼ਖਮੀ ਹਨ ਅਤੇ 3 ਲੋਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਸਾਰੇ ਜ਼ਖਮੀਆਂ ਨੂੰ ਤੁਰੰਤ ਇਲਾਜ ਲਈ ਜੌਨਪੁਰ ਜ਼ਿਲ੍ਹਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਮ੍ਰਿਤਕਾਂ ਦੇ ਘਰਾਂ ਨੂੰ ਜਾਣਕਾਰੀ ਦੇ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਵਿਜੀਲੈਂਸ ਵੱਲੋਂ ਮਹਿਲਾ ਏਐਸਆਈ ਤੇ ਉਸ ਦਾ ਸਾਥੀ ਨੂੰ 40,000 ਰੁਪਏ ਰਿਸ਼ਵਤ ਲੈਂਦੇ ਕਾਬੂ