Fazilka News: ਪੰਜ ਬੱਚਿਆਂ ਦੇ ਪਿਤਾ ਨੇ ਕੀਤੀ ਖੁਦਕੁਸ਼ੀ, ਮਾਨਸਿਕ ਤੌਰ 'ਤੇ ਸੀ ਪ੍ਰੇਸ਼ਾਨ
Advertisement
Article Detail0/zeephh/zeephh2498621

Fazilka News: ਪੰਜ ਬੱਚਿਆਂ ਦੇ ਪਿਤਾ ਨੇ ਕੀਤੀ ਖੁਦਕੁਸ਼ੀ, ਮਾਨਸਿਕ ਤੌਰ 'ਤੇ ਸੀ ਪ੍ਰੇਸ਼ਾਨ

Fazilka News: ਜਾਣਕਾਰੀ ਦਿੰਦੇ ਹੋਏ ਮ੍ਰਿਤਕ ਸਤਨਾਮ ਸਿੰਘ (55 ਸਾਲ) ਦੇ ਭਰਾ ਰਾਜਾ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਇੱਟਾਂ ਦੇ ਭੱਠੇ 'ਤੇ ਮਜ਼ਦੂਰੀ ਕਰਦਾ ਸੀ, ਜਿਸ ਕਾਰਨ ਉਸ ਦੀਆਂ ਤਿੰਨ ਲੜਕੀਆਂ ਅਤੇ ਦੋ ਲੜਕੇ ਹਨ

Fazilka News: ਪੰਜ ਬੱਚਿਆਂ ਦੇ ਪਿਤਾ ਨੇ ਕੀਤੀ ਖੁਦਕੁਸ਼ੀ, ਮਾਨਸਿਕ ਤੌਰ 'ਤੇ ਸੀ ਪ੍ਰੇਸ਼ਾਨ

Fazilka News: ਫਾਜ਼ਿਲਕਾ ਦੇ ਮੰਡੀ ਰੋਡਾਵਾਲੀ ਨੇੜੇ ਬੀਤੀ ਰਾਤ ਇੱਕ ਵਿਅਕਤੀ ਨੇ ਆਰਥਿਕ ਅਤੇ ਮਾਨਸਿਕ ਪ੍ਰੇਸ਼ਾਨੀ ਕਾਰਨ ਰੇਲਗੱਡੀ ਹੇਠਾਂ ਆ ਕੇ ਖੁਦਕੁਸ਼ੀ ਕਰ ਲਈ। ਜੀਆਰਪੀ ਪੁਲਿਸ ਨੇ ਨਰ ਸੇਵਾ ਨਰਾਇਣ ਸੇਵਾ ਸੰਮਤੀ ਦੇ ਸਹਿਯੋਗ ਨਾਲ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਮੁਰਦਾਘਰ ਵਿੱਚ ਰਖਵਾਇਆ ਹੈ। ਮ੍ਰਿਤਕ ਪੰਜ ਬੱਚਿਆਂ ਦਾ ਪਿਤਾ ਸੀ।

ਜਾਣਕਾਰੀ ਦਿੰਦੇ ਹੋਏ ਮ੍ਰਿਤਕ ਸਤਨਾਮ ਸਿੰਘ (55 ਸਾਲ) ਦੇ ਭਰਾ ਰਾਜਾ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਇੱਟਾਂ ਦੇ ਭੱਠੇ 'ਤੇ ਮਜ਼ਦੂਰੀ ਕਰਦਾ ਸੀ, ਜਿਸ ਕਾਰਨ ਉਸ ਦੀਆਂ ਤਿੰਨ ਲੜਕੀਆਂ ਅਤੇ ਦੋ ਲੜਕੇ ਹਨ ਦਿਹਾੜੀਦਾਰ ਆਪਣੇ ਆਪ ਨੂੰ ਆਰਥਿਕ ਤੌਰ 'ਤੇ ਕਮਜ਼ੋਰ ਸਮਝਦੇ ਹੋਏ ਇਸ ਪ੍ਰੇਸ਼ਾਨੀ ਦੇ ਚੱਲਦਿਆਂ ਮੰਡੀ ਰੋਡਾਵਾਲੀ ਨੇੜੇ ਲੰਘਦੀ ਰੇਲਗੱਡੀ ਹੇਠ ਆ ਕੇ ਖੁਦਕੁਸ਼ੀ ਕਰ ਲਈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਗਿਆ ਹੈ।

ਰੇਲਵੇ ਪੁਲੀਸ ਅਧਿਕਾਰੀ ਸੁਰਿੰਦਰ ਸਿੰਘ ਅਨੁਸਾਰ ਉਨ੍ਹਾਂ ਵੱਲੋਂ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਜਦਕਿ ਮ੍ਰਿਤਕ ਦੇ ਭਰਾ ਅਤੇ ਪੁੱਤਰ ਦੇ ਬਿਆਨਾਂ ਦੇ ਆਧਾਰ ’ਤੇ ਧਾਰਾ 194 ਤਹਿਤ ਕਾਰਵਾਈ ਕੀਤੀ ਜਾ ਰਹੀ ਹੈ।

Trending news