Fazilka News: ਫਾਜ਼ਿਲਕਾ 'ਚ ਔਰਤ ਨਾਲ ਜਬਰ ਜਨਾਹ, ਮਕਾਨ ਮਾਲਕ 'ਤੇ ਲਗਾਏ ਦੋਸ਼; ਮਾਮਲਾ ਦਰਜ
Advertisement
Article Detail0/zeephh/zeephh2588867

Fazilka News: ਫਾਜ਼ਿਲਕਾ 'ਚ ਔਰਤ ਨਾਲ ਜਬਰ ਜਨਾਹ, ਮਕਾਨ ਮਾਲਕ 'ਤੇ ਲਗਾਏ ਦੋਸ਼; ਮਾਮਲਾ ਦਰਜ

Fazilka News: ਕਿਰਾਏ ਦੇ ਘਰ ਵਿੱਚ ਰਹਿ ਰਹੀ ਔਰਤ ਨਾਲ ਉਸਦੇ ਮਕਾਨ ਮਾਲਕ ਨੇ ਉਸ ਨਾਲ ਜ਼ਬਰਦਸਤੀ ਕਰਨ ਦੀ ਕੋਸ਼ਿਸ਼ ਕੀਤੀ। 

 

Fazilka News: ਫਾਜ਼ਿਲਕਾ 'ਚ ਔਰਤ ਨਾਲ ਜਬਰ ਜਨਾਹ, ਮਕਾਨ ਮਾਲਕ 'ਤੇ ਲਗਾਏ ਦੋਸ਼; ਮਾਮਲਾ ਦਰਜ

Fazilka News: ਫਾਜ਼ਿਲਕਾ 'ਚ ਇੱਕ ਔਰਤ ਨਾਲ ਜਬਰ ਜਨਾਹ ਦੀ ਘਟਨਾ ਸਾਹਮਣੇ ਆਈ ਹੈ। ਪੀੜਤ ਔਰਤ ਨੇ ਦੋਸ਼ ਲਗਾਇਆ ਹੈ ਕਿ ਉਹ ਕਿਰਾਏ ਦੇ ਮਕਾਨ 'ਚ ਰਹਿ ਰਹੀ ਸੀ, ਜਿਥੇ ਮਕਾਨ ਮਾਲਕ ਨੇ ਉਸ ਨਾਲ ਜ਼ਬਰਦਸਤੀ ਕੀਤੀ।

ਮਹਿਲਾ ਨੇ ਦੱਸਿਆ ਕਿ ਉਸਦਾ ਆਪਣੀ ਸੱਸ ਨਾਲ ਝਗੜਾ ਰਹਿੰਦਾ ਸੀ, ਜਿਸ ਕਾਰਨ ਉਸਨੇ ਡੈੱਡ ਰੋਡ 'ਤੇ ਇਕ ਪ੍ਰਾਈਵੇਟ ਸਵੀਟ ਹਾਊਸ ਦੇ ਉੱਪਰ ਬਣੇ ਮਕਾਨ ਨੂੰ ਕਿਰਾਏ 'ਤੇ ਲਿਆ ਸੀ। 29 ਦਸੰਬਰ 2024 ਦੀ ਸ਼ਾਮ, ਜਦੋਂ ਉਹ ਘਰ 'ਚ ਇਕੱਲੀ ਸੀ, ਉਸ ਦਾ ਪਤੀ ਜ਼ਰੂਰੀ ਕੰਮ ਕਰਕੇ ਬਾਹਰ ਗਿਆ ਹੋਇਆ ਸੀ ਅਤੇ ਉਹ ਆਪਣੇ ਘਰ ਦੀ ਸਫਾਈ ਕਰ ਰਹੀ ਸੀ। ਇਸ ਦੌਰਾਨ ਮਕਾਨ ਮਾਲਕ ਘਰ ਵਿੱਚ ਆ ਗਿਆ ਅਤੇ ਕਮਰੇ ਦੀ ਅੰਦਰੋਂ ਕੁੰਡੀ ਲਗਾ ਕੇ ਉਸ ਨਾਲ ਜਬਰ ਜਨਾਹ ਕੀਤਾ।

ਔਰਤ ਨੇ ਕਿਹਾ ਕਿ ਉਸਨੇ ਬਹੁਤ ਰੌਲਾ ਵੀ ਪਾਇਆ ਪਰ ਕਿਸੇ ਨੇ ਨਹੀਂ ਸੁਣਿਆ। ਜਦ ਉਸ ਦਾ ਪਤੀ ਘਰ ਆਇਆ ਤਾਂ ਉਸ ਨੇ ਸਾਰੀ ਘਟਨਾ ਬਾਰੇ ਦੱਸਿਆ, ਜਿਸ ਤੋਂ ਬਾਅਦ ਉਸਦੇ ਪਤੀ ਨੇ ਔਰਤ ਨੂੰ ਸਰਕਾਰੀ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ ਅਤੇ ਪੁਲਿਸ ਨੂੰ ਜਾਣਕਾਰੀ ਦਿੱਤੀ। ਐਸਐਚਓ ਲੇਖ ਰਾਜ ਨੇ ਦੱਸਿਆ ਕਿ ਔਰਤ ਦੇ ਬਿਆਨਾਂ ਦੇ ਆਧਾਰ 'ਤੇ ਮਕਾਨ ਮਾਲਕ ਵਿਰੁੱਧ ਜਬਰ ਜਨਾਹ ਦਾ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਪੁਲਿਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ। ਪੀੜਤ ਔਰਤ ਨੇ ਇਨਸਾਫ਼ ਦੀ ਮੰਗ ਕੀਤੀ ਹੈ ਅਤੇ ਪੁਲਿਸ ਪ੍ਰਸ਼ਾਸਨ ਕੋਲੋਂ ਮੁਲਜ਼ਮ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ : Partap Singh Bajwa: ਬਾਜਵਾ ਨੇ ਡਾ. ਮਨਮੋਹਨ ਸਿੰਘ ਨੂੰ ਭਾਰਤ ਰਤਨ ਦੇਣ ਲਈ ਵਿਧਾਨ ਸਭਾ 'ਚ ਮਤਾ ਪਾਸ ਕਰਨ ਦੀ ਕੀਤੀ ਮੰਗ

ਦੂਜੇ ਪਾਸੇ ਥਾਣਾ ਮੁਖੀ ਇੰਸਪੈਕਟਰ ਨੇ ਦੱਸਿਆ ਕਿ ਔਰਤ ਦੇ ਬਿਆਨਾਂ ਦੇ ਆਧਾਰ 'ਤੇ ਪੁਲਸ ਨੇ ਦੋਸ਼ੀ ਮਕਾਨ ਮਾਲਕ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : IND vs AUS: ਸਿਡਨੀ ਟੈਸਟ ਮੈਚ 'ਚ ਭਾਰਤ ਦੀ ਹਾਰ; ਆਸਟ੍ਰੇਲੀਆ ਨੇ 10 ਸਾਲ ਬਾਅਦ ਜਿੱਤੀ ਬਾਰਡਰ-ਗਵਾਸਕਰ ਟ੍ਰਾਫੀ

Trending news