ਫਿਰੋਜ਼ਪੁਰ ਸੜਕ ਹਾਦਸੇ ਵਿੱਚ 12 ਲੋਕਾਂ, ਮ੍ਰਿਤਕਾਂ ਤੇ ਜ਼ਖ਼ਮੀਆਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ
Advertisement
Article Detail0/zeephh/zeephh2625276

ਫਿਰੋਜ਼ਪੁਰ ਸੜਕ ਹਾਦਸੇ ਵਿੱਚ 12 ਲੋਕਾਂ, ਮ੍ਰਿਤਕਾਂ ਤੇ ਜ਼ਖ਼ਮੀਆਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ

Ferozepur Road Accident Update: ਪੰਜਾਬ ਸਰਕਾਰ ਵਲੋਂ ਇਸ ਹਾਦਸੇ ਦੌਰਾਨ ਜਾਨ ਗੁਆਉਣ ਵਾਲੇ ਲੋਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦੀ ਰਕਮ ਦੇਣ ਦਾ ਐਲਾਨ ਕੀਤਾ ਹੈ।

ਫਿਰੋਜ਼ਪੁਰ ਸੜਕ ਹਾਦਸੇ ਵਿੱਚ 12 ਲੋਕਾਂ, ਮ੍ਰਿਤਕਾਂ ਤੇ ਜ਼ਖ਼ਮੀਆਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ

Ferozepur Road accident Update (ਰਾਜੇਸ਼ ਕਟਾਰੀਆ): ਫਿਰੋਜ਼ਪੁਰ-ਫਾਜ਼ਿਲਕਾ ਰੋਡ 'ਤੇ ਗੁਰੂਹਰਸਹਾਏ ਨੇੜੇ ਕੈਂਟਰ ਅਤੇ ਪਿੱਕਅਪ ਗੱਡੀ ਦੀ ਟੱਕਰ ਦੌਰਾਨ 12 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 16 ਲੋਕਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਜ਼ਖਮੀਆਂ ਨੂੰ ਫਰੀਦਕੋਟ ਅਤੇ ਜਲਾਲਾਬਾਦ ਦੇ ਹਸਪਤਾਲਾਂ 'ਚ ਦਾਖ਼ਲ ਕਰਵਾਇਆ ਗਿਆ ਹੈ। ਮਾਰੇ ਗਏ ਲੋਕ ਹਲਵਾਈ ਅਤੇ ਵੇਟਰ ਦਾ ਕੰਮ ਕਰਦੇ ਸਨ। ਉਹ ਇਕ ਵਿਆਹ ਵਿਚ ਸ਼ਾਮਲ ਹੋਣ ਲਈ ਜਾ ਰਹੇ ਸਨ। ਇਸ ਦੌਰਾਨ ਦੂਜੇ ਪਾਸੇ ਤੋਂ ਆ ਰਹੇ ਕੈਂਟਰ ਨਾਲ ਪਿਕਅੱਪ ਦੀ ਆਹਮੋ-ਸਾਹਮਣੇ ਟੱਕਰ ਹੋ ਗਈ, ਜਿਸ ਕਾਰਨ ਇਹ ਹਾਦਸਾ ਵਾਪਰ ਗਿਆ। ਇਸ ਹਾਦਸੇ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। 

ਮੁੱਖ ਮੰਤਰੀ ਨੇ ਐਕਸ 'ਤੇ ਪੋਸਟ ਕੀਤਾ

ਮੁੱਖ ਮੰਤਰੀ ਨੇ ਹਾਦਸੇ 'ਤੇ ਦੁੱਖ ਪ੍ਰਗਟਾਉਂਦੇ ਹੋਏ ਐਕਸ 'ਤੇ ਲਿਖਿਆ ਕਿ ਫਿਰੋਜ਼ਪੁਰ ਵਿਖੇ ਚੜ੍ਹਦੀ ਸਵੇਰ ਕੈਂਟਰ ਅਤੇ ਪਿੱਕਅਪ ਗੱਡੀ ਦੀ ਆਪਸੀ ਟੱਕਰ ਕਾਰਨ ਵਾਪਰੇ ਵੱਡੇ ਹਾਦਸੇ ਦੀ ਖ਼ਬਰ ਮਿਲੀ। ਜਿਸ 'ਚ ਵਿਆਹ ਸਮਾਗਮ ਲਈ ਜਾ ਰਹੇ ਵੇਟਰਾਂ ਦੀ ਦੁਖਦਾਈ ਮੌਤ ਦੀ ਖ਼ਬਰ ਮਿਲੀ ਹੈ ਅਤੇ ਕੁੱਝ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਮੈਂ ਪਰਮਾਤਮਾ ਅੱਗੇ ਵਿੱਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਅਤੇ ਜ਼ਖ਼ਮੀਆਂ ਦੀ ਜਲਦ ਸਿਹਤਯਾਬੀ ਲਈ ਅਰਦਾਸ ਕਰਦਾ ਹਾਂ। ਪੰਜਾਬ ਸਰਕਾਰ ਇਸ ਮੁਸ਼ਕਲ ਸਮੇਂ 'ਚ ਪੀੜਤ ਪਰਿਵਾਰਾਂ ਨਾਲ ਖੜ੍ਹੀ ਹੈ।

ਵਿਧਾਨ ਸਭਾ ਹਲਕਾ ਗੁਰੂਹਰਸਹਾਏ ਦੇ ਵਿਧਾਇਕ ਫ਼ੌਜਾ ਸਿੰਘ ਸਰਾਰੀ ਨੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਸਰਕਾਰ ਨੇ ਜ਼ਿਲ੍ਹਾ ਫ਼ਿਰੋਜ਼ਪੁਰ ਅਧੀਨ ਪੈਂਦੇ ਪਿੰਡ ਗੋਲੂ ਕਾ ਮੋੜ, (ਫ਼ਿਰੋਜ਼ਪੁਰ-ਫ਼ਾਜ਼ਿਲਕਾ ਮਾਰਗ) ਨੇੜੇ ਗੁਰੂਹਰਸਹਾਏ ਵਿਖੇ ਅੱਜ ਟਰੱਕ ਤੇ ਪਿਕਅੱਪ ਗੱਡੀ ਵਿਚਕਾਰ ਹੋਈ ਟੱਕਰ ਦੀ ਮੰਦਭਾਗੀ ਘਟਨਾ ‘ਚ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਇਸ ਹਾਦਸੇ ‘ਚ ਜ਼ਖਮੀ ਮਰੀਜ਼ਾਂ ਦਾ ਪੂਰਾ ਇਲਾਜ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ

Trending news