Ferozpur News: ਫ਼ਿਰੋਜ਼ਪੁਰ ਦੇ ਪਿੰਡ ਹਜ਼ਾਰਾ ਵਿੱਚ ਰਹਿੰਦੇ ਇੱਕ ਵਿਅਕਤੀ ਨੇ ਪ੍ਰਸ਼ਾਸਨ ਨੂੰ ਸ਼ਿਕਾਇਤ ਦਿੱਤੀ ਹੈ। ਕਿ ਭਾਰਤ-ਪਾਕਿਸਤਾਨ ਸਰਹੱਦ ਦੇ ਨੇੜੇ ਨਾਜਾਇਜ਼ ਮਾਈਨਿੰਗ ਦਾ ਧੰਦਾ ਵੀ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ।
Trending Photos
Ferozpur News(ਕਮਲਦੀਪ ਸਿੰਘ): ਭਾਰਤ ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਨੇੜੇ ਗੈਰ-ਕਾਨੂੰਨੀ ਮਾਈਨਿੰਗ ਰੋਕਣ ਅਤੇ ਕਾਨੂੰਨੀ ਮਾਈਨਿੰਗ ਨੂੰ ਲੈ ਕੇ ਇੱਕ ਪਾਸੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਚੱਲ ਰਹੀ ਹੈ। ਦੂਜੇ ਪਾਸੇ ਭਾਰਤ-ਪਾਕਿਸਤਾਨ ਸਰਹੱਦ ਦੇ ਨੇੜੇ ਪੈਂਦੇ ਫ਼ਿਰੋਜ਼ਪੁਰ ਦੇ ਪਿੰਡ ਹਜ਼ਾਰਾ ਵਿੱਚ ਮਾਈਨਿੰਗ ਦੀਆਂ ਤਸਵੀਰਾਂ ਸਾਫ ਬਿਆਨ ਕਰ ਰਹੀਆਂ ਹਨ ਕਿ ਇੱਥੇ ਨਾਜਾਇਜ਼ ਮਾਈਨਿੰਗ ਦਾ ਧੰਦਾ ਵੀ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ। ਜ਼ੀ ਮੀਡੀਆ ਦੀ ਟੀਮ ਵੱਲੋਂ ਵੀ ਘਟਨਾ ਵਾਲੀ ਥਾਂ 'ਤੇ ਜਾਕੇ ਜਾਇਜ਼ਾ ਲਿਆ ਹੈ। ਪੁਲਿਸ ਪ੍ਰਸ਼ਾਸਨ ਵੱਲੋਂ ਵੀ ਮਾਈਨਿੰਗ ਦੇ ਮਾਮਲੇ ਸਬੰਧੀ ਐਫਆਈਆਰ ਅਤੇ ਵਾਹਨਾਂ ਜਬਤ ਕਰ ਦੀ ਗੱਲ ਆਖ ਰਿਹਾ ਹੈ।
ਫ਼ਿਰੋਜ਼ਪੁਰ ਦੇ ਪਿੰਡ ਹਜ਼ਾਰਾ ਵਿੱਚ ਰਹਿੰਦੇ ਇੱਕ ਵਿਅਕਤੀ ਨੇ ਪ੍ਰਸ਼ਾਸਨ ਨੂੰ ਸ਼ਿਕਾਇਤ ਦਿੱਤੀ ਹੈ। ਕਿ ਭਾਰਤ-ਪਾਕਿਸਤਾਨ ਸਰਹੱਦ ਦੇ ਨੇੜੇ ਨਾਜਾਇਜ਼ ਮਾਈਨਿੰਗ ਦਾ ਧੰਦਾ ਵੀ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ ਅਤੇ ਕਿਸੇ ਵੀ ਪ੍ਰਸ਼ਾਸਨਿਕ ਅਧਿਕਾਰੀ ਜਾਂ ਹੋਰ ਵਿਅਕਤੀ ਨੂੰ ਇਸ ਦੀ ਜਾਣਕਾਰੀ ਨਹੀਂ ਹੈ, ਲੋਕ ਦਿਨ-ਰਾਤ ਵੱਡੇ-ਵੱਡੇ ਟਿੱਪਰਾਂ ਅਤੇ ਟਰੈਕਟਰਾਂ 'ਤੇ ਇੱਥੇ ਮਾਈਨਿੰਗ ਕਰਨ ਲਈ ਆਉਂਦੇ ਹਨ।
ਜ਼ੀ ਮੀਡੀਆ ਵੱਲੋਂ ਸ਼ਿਕਾਇਤਕਰਤਾ ਦੁਆਰਾ ਲਗਾਏ ਜਾ ਰਹੇ ਦੋਸ਼ਾਂ ਦੀ ਜਾਂਚ ਕਰਨ ਲਈ ਹਜ਼ਾਰਾ ਪਿੰਡ ਦੇ ਬਿਲਕੁਲ ਨਾਲ ਵਾਲੀ ਜਗ੍ਹਾ 'ਤੇ ਪਹੁੰਚੇ ਅਤੇ ਦੇਖਿਆ ਕਿ ਜਿੱਥੇ ਮਾਈਨਿੰਗ ਦੇ ਦੋਸ਼ ਲਗਾਏ ਜਾ ਰਹੇ ਸਨ, ਉੱਥੇ ਕੋਈ ਵੀ ਵਿਅਕਤੀ ਮੌਜੂਦ ਨਹੀਂ ਸੀ। ਨਾ ਹੀ ਉਸ ਥਾਂ 'ਤੇ ਕੋਈ ਟਰੈਕਟਰ ਟਰਾਲੀ ਤਾਂ ਨਜ਼ਰ ਨਹੀਂ ਆਈ ਪਰ ਉਸ ਥਾਂ ’ਤੇ ਰੇਤ ਦੇ ਵੱਡੇ-ਵੱਡੇ ਟਿੱਬੇ ਜ਼ਰੂਰ ਨਜ਼ਰ ਆਏ। ਜਿਸ ਤੋਂ ਇਹ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਇਸ ਥਾਂ 'ਤੇ ਮਾਈਨਿੰਗ ਜ਼ਰੂਰ ਹੋਈ ਹੈ।
ਇਸ ਮਾਮਲੇ ਸਬੰਧੀ ਜਦੋਂ ਪੁਲੀਸ ਪ੍ਰਸ਼ਾਸਨ ਤੋਂ ਨਾਜਾਇਜ਼ ਮਾਈਨਿੰਗ ਬਾਰੇ ਪੁੱਛਿਆ ਗਿਆ ਤਾਂ ਪੁਲਿਸ ਪ੍ਰਸ਼ਾਸਨ ਨੇ ਕਿਹਾ ਕਿ ਨਾਜਾਇਜ਼ ਮਾਈਨਿੰਗ ਨੂੰ ਰੋਕਣ ਲਈ ਪੁਲਿਸ ਨੇ ਹੁਣ ਤੱਕ 138 ਐਫਆਈਆਰ ਦਰਜ ਕਰਕੇ 186 ਵਾਹਨਾਂ ਨੂੰ ਗ੍ਰਿਫ਼ਤਾਰ ਕਰਕੇ ਜ਼ਬਤ ਕੀਤਾ ਹੈ। ਜਦੋਂ ਕਿ ਤੁਸੀਂ ਹਜ਼ਾਰਾ ਪਿੰਡ ਵਿੱਚ ਮਾਈਨਿੰਗ ਦਾ ਮਾਮਲਾ ਸਾਡੇ ਧਿਆਨ ਵਿੱਚ ਲਿਆਂਦਾ ਹੈ, ਅਸੀਂ ਇਸ 'ਤੇ ਕਾਰਵਾਈ ਕਰਾਂਗੇ, ਕਿਉਂਕਿ ਇਹ ਕਾਰਵਾਈ ਮਾਈਨਿੰਗ ਵਿਭਾਗ ਦੇ ਸਹਿਯੋਗ ਨਾਲ ਕੀਤੀ ਗਈ ਹੈ, ਇਸ ਲਈ ਅਸੀਂ ਇਸਦੀ ਜਾਂਚ ਕਰਕੇ ਜਲਦੀ ਤੋਂ ਜਲਦੀ ਕਾਰਵਾਈ ਕਰਾਂਗੇ।