Punjab News: ਪੰਜਾਬ ਦੇ ਵਿੱਤ, ਆਬਕਾਰੀ ਤੇ ਕਰ ਅਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕੇਂਦਰੀ ਜੇਲ੍ਹ ਪਟਿਆਲਾ ਦੇ ਬਾਹਰ ਬਣਾਇਆ ਗਿਆ ਇੰਡੀਅਨ ਆਇਲ ਕਾਰਪੋਰੇਸ਼ਨ (ਆਈ.ਓ.ਸੀ) ਦਾ ਪੈਟਰੋਲ ਪੰਪ ਲੋਕਾਂ ਨੂੰ ਸਮਰਪਿਤ ਕੀਤਾ ਹੈ।
Trending Photos
Punjab News: ਪੰਜਾਬ ਦੇ ਵਿੱਤ, ਆਬਕਾਰੀ ਤੇ ਕਰ ਅਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕੇਂਦਰੀ ਜੇਲ੍ਹ ਪਟਿਆਲਾ ਦੇ ਬਾਹਰ ਬਣਾਇਆ ਗਿਆ ਇੰਡੀਅਨ ਆਇਲ ਕਾਰਪੋਰੇਸ਼ਨ (ਆਈ.ਓ.ਸੀ) ਦਾ ਪੈਟਰੋਲ ਪੰਪ ਲੋਕਾਂ ਨੂੰ ਸਮਰਪਿਤ ਕੀਤਾ ਹੈ। ਇਸ ਮੌਕੇ ਏਡੀਜੀਪੀ ਜੇਲ੍ਹਾਂ ਅਰੁਨਪਾਲ ਸਿੰਘ, ਆਈਜੀ ਜੇਲ੍ਹਾਂ ਰੂਪ ਕੁਮਾਰ ਅਰੋੜਾ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਤੇ ਆਈਓਸੀ ਦੇ ਸੀਜੇਐਮ ਪਿਊਸ਼ ਮਿੱਤਲ ਮੌਜੂਦ ਸਨ।
ਇਸ ਮੌਕੇ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ ਤੇ ਇਸੇ ਲੜੀ ਤਹਿਤ ਪੰਜਾਬ ਦੀਆਂ ਜੇਲ੍ਹਾਂ ਅੰਦਰ ਜਿਥੇ ਕੈਦੀਆਂ ਦੇ ਕੰਮ ਕਰਨ ਲਈ ਨਵੀਂ ਮਸ਼ੀਨਰੀ ਲਗਾਉਣ ਦਾ ਕੰਮ ਜਾਰੀ ਹੈ, ਉਥੇ ਹੀ ਸੂਬੇ ਅੰਦਰ ਜੇਲ੍ਹਾਂ ਦੇ ਬਾਹਰ 12 ਪੈਟਰੋਲ ਪੰਪ ਵੀ ਲਗਾਏ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਹੁਣ ਤੱਕ ਲੁਧਿਆਣਾ, ਰੂਪਨਗਰ, ਹੁਸ਼ਿਆਰਪੁਰ ਤੇ ਫਿਰੋਜ਼ਪੁਰ ਵਿੱਚ 4 ਪੈਟਰੋਲ ਪੰਪ ਲਗਾਏ ਜਾ ਚੁੱਕੇ ਹਨ ਤੇ ਅੱਜ 5ਵਾਂ ਪੈਟਰੋਲ ਪੰਪ ਪਟਿਆਲਾ ਵਾਸੀਆਂ ਨੂੰ ਸਮਰਪਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੈਟਰੋਲ ਪੰਪ ਲੱਗਣ ਨਾਲ ਜੇਲ੍ਹ ਵਿਭਾਗ ਦੇ ਰੈਵੇਨਿਊ ਵਿੱਚ ਵਾਧਾ ਹੋਵੇਗਾ ਤੇ ਇਹ ਪੈਸੇ ਜੇਲ੍ਹ ਵਿਭਾਗ ਦੇ ਸੁਧਾਰ ਲਈ ਹੀ ਖ਼ਰਚੇ ਜਾਣਗੇ।
ਉਨ੍ਹਾਂ ਕਿਹਾ ਕਿ ਪੰਜਾਬ ਜੇਲ੍ਹ ਵਿਕਾਸ ਬੋਰਡ ਤੇ ਆਈਓਸੀ ਵੱਲੋਂ ਚਲਾਏ ਜਾਣ ਵਾਲੇ ਇਸ ਪੈਟਰੋਲ ਪੰਪ (ਉਜਾਲਾ ਫਿਊਲਜ਼) ਨੂੰ ਚੰਗੇ ਆਚਰਣ ਵਾਲੇ ਕੈਦੀਆਂ ਵੱਲੋਂ ਵੀ ਸੰਚਾਲਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੋ ਵਿਅਕਤੀ ਕਿਸੇ ਨਾ ਕਿਸੇ ਕਾਰਨ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਹਨ, ਉਨ੍ਹਾਂ ਨੂੰ ਜੇਲ੍ਹ ਦੇ ਅੰਦਰ ਰਹਿ ਕੇ ਆਪਣੇ ਵਿੱਚ ਸੁਧਾਰ ਲਿਆਉਣ ਦੇ ਨਾਲ ਨਾਲ ਹੁਣ ਜੇਲ੍ਹ ਵਿਭਾਗ ਦੇ ਉਪਰਾਲੇ ਸਦਕਾ ਜੇਲ੍ਹ ਤੋਂ ਬਾਹਰ ਵੀ ਡਿਊਟੀ ਨਿਭਾਉਣ ਦਾ ਮੌਕਾ ਮਿਲੇਗਾ।
ਇਹ ਵੀ ਪੜ੍ਹੋ : Punjab News: ਗੁਰਦਾਸਪੁਰ ਨੂੰ ਅੱਜ ਵੱਡਾ ਤੋਹਫਾ ਦੇਣਗੇ ਕੇਜਰੀਵਾਲ ਤੇ CM ਮਾਨ, ਅੰਤਰਰਾਜੀ ਬੱਸ ਟਰਮੀਨਲ ਦਾ ਕਰਨਗੇ ਉਦਘਾਟਨ
ਉਨ੍ਹਾਂ ਕਿਹਾ ਕਿ ਇਸ ਨਾਲ ਕੈਦੀ ਆਪਣੇ ਆਪ ਨੂੰ ਮਾਨਸਿਕ ਤੇ ਸਰੀਰਕ ਤੌਰ ਉਤੇ ਤੰਦਰੁਸਤ ਰੱਖ ਸਕਣਗੇ ਅਤੇ ਨਾਲ ਹੀ ਉਨ੍ਹਾਂ ਨੂੰ ਆਮਦਨ ਵੀ ਹੋਵੇਗੀ। ਇਸ ਦੌਰਾਨ ਚੀਮਾ ਨੇ ਕਿਹਾ ਕਿ ਜੇਲ੍ਹਾਂ ਵਿੱਚ ਕੈਦੀਆਂ ਦੇ ਸਿਹਤ ਵਿੱਚ ਸੁਧਾਰ ਲਈ ਵੀ ਕੰਮ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : Punjab News: ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ 5 ਬਕਾਇਆ ਬਿੱਲਾਂ ਵਿੱਚੋਂ ਇੱਕ ਬਿੱਲ ਨੂੰ ਦਿੱਤੀ ਮਨਜ਼ੂਰੀ