Tarn Taran News: ਕਤਲ ਦੇ ਮਾਮਲੇ ਵਿੱਚ ਤਰਨਤਾਰਨ ਪੁਲਿਸ ਲੋੜੀਂਦੇ ਹੱਤਿਆ ਦੇ ਮੁਲਜ਼ਮ ਲੱਲਾ ਦੇ ਘਰ ਛਾਪੇਮਾਰੀ ਕਰਨ ਗਈ ਸੀ।
Trending Photos
Tarn Taran News: ਕਤਲ ਦੇ ਮਾਮਲੇ ਵਿੱਚ ਤਰਨਤਾਰਨ ਪੁਲਿਸ ਲੋੜੀਂਦੇ ਹੱਤਿਆ ਦੇ ਮੁਲਜ਼ਮ ਲੱਲਾ ਦੇ ਘਰ ਛਾਪੇਮਾਰੀ ਕਰਨ ਗਈ ਸੀ। ਇਸ ਦੌਰਾਨ ਪੁਲਿਸ ਉਤੇ ਮੁਲਜ਼ਮ ਲੱਲਾ ਅਤੇ ਉਸ ਭਰਾ ਨੇ ਫਾਇਰਿੰਗ ਸ਼ਰੂ ਕਰ ਦਿੱਤੀ। ਪੁਲਿਸ ਨੇ ਜਵਾਬ ਵਿੱਚ ਫਾਇਰਿੰਗ ਕੀਤੀ। ਇਸ ਘਟਨਾ ਵਿੱਚ ਪੁਲਿਸ ਦਾ ਇੱਕ ਏਐਸਆਈ ਜ਼ਖ਼ਮੀ ਹੋ ਗਿਆ ਹੈ ਤੇ ਪੁਲਿਸ ਦੀ ਫਾਇਰਿੰਗ ਵਿੱਚ ਮੁਲਜ਼ਮ ਦਾ ਭਰਾ ਵੀ ਜ਼ਖ਼ਮੀ ਹੋ ਗਿਆ ਹੈ। ਮੌਕੇ ਦਾ ਫਾਇਦਾ ਚੁੱਕਦੇ ਹੋਏ ਮੁਲਜ਼ਮ ਲੱਲਾ ਫਰਾਰ ਹੋ ਗਿਆ।
ਇਸ ਮੁਕਾਬਲੇ ’ਚ ਜਿੱਥੇ ਥਾਣਾ ਸਿਟੀ ਦਾ ਇਕ ਥਾਣੇਦਾਰ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਿਆ ਹੈ, ਉਥੇ ਹੀ ਇਕ ਮੁਲਜ਼ਮ ਵੀ ਲੱਤ ’ਚ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਿਆ, ਜਿਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਜ਼ਿਲ੍ਹੇ ਦੇ ਉੱਚ ਪੁਲਿਸ ਅਧਿਕਾਰੀ ਮੌਕੇ ’ਤੇ ਪੁੱਜ ਗਏ ਅਤੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ।
ਜਾਣਕਾਰੀ ਮੁਤਾਬਕ ਥਾਣਾ ਸਿਟੀ ਤਰਨਤਾਰਨ ਦੀ ਪੁਲਿਸ ਨੂੰ ਲੋੜੀਂਦੇ ਮੁਲਜ਼ਮ ਲੱਲਾ ਸਿੰਘ ਪੁੱਤਰ ਮੰਗਾ ਸਿੰਘ ਨਿਵਾਸੀ ਮੁਰਾਦਪੁਰਾ, ਜੋ ਵੱਖ-ਵੱਖ ਮਾਮਲਿਆਂ ’ਚ ਪੁਲਿਸ ਨੂੰ ਲੋੜੀਂਦਾ ਸੀ, ਬਾਰੇ ਸੂਚਨਾ ਮਿਲੀ ਕਿ ਉਹ ਆਪਣੇ ਘਰ ਮੁਰਾਦਪੁਰਾ ਵਿਖੇ ਸਾਥੀਆਂ ਸਮੇਤ ਘੁੰਮ ਰਿਹਾ ਹੈ। ਇਸ ਦੌਰਾਨ ਥਾਣਾ ਸਿਟੀ ਤਰਨਤਾਰਨ ਦੇ ਏ.ਐੱਸ.ਆਈ. ਬਲਦੇਵ ਸਿੰਘ ਸਮੇਤ ਪੁਲਸ ਪਾਰਟੀ ਜਦੋਂ ਮੁਰਾਦਪੁਰਾ ਵਿਖੇ ਪੁੱਜੇ ਤਾਂ ਗਲੀ ’ਚ ਖੜ੍ਹੇ ਮੁਲਜ਼ਮ ਲੱਲਾ ਸਿੰਘ ਅਤੇ ਉਸਦੇ ਕਰੀਬ 5 ਸਾਥੀਆਂ ਵੱਲੋਂ ਪੁਲਿਸ ਪਾਰਟੀ ’ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ।
ਇਹ ਵੀ ਪੜ੍ਹੋ : Delhi Stampede: CM ਭਗਵੰਤ ਮਾਨ ਵੱਲੋਂ ਨਵੀਂ ਦਿੱਲੀ ਰੇਲਵੇ ਸਟੇਸ਼ਨ 'ਤੇ ਮਚੀ ਭਗਦੜ ਵਿੱਚ ਯਾਤਰੀਆਂ ਦੀ ਮੌਤ ਉਤੇ ਦੁੱਖ ਜ਼ਾਹਿਰ
ਇਸ ਦੌਰਾਨ ਏ.ਐੱਸ.ਆਈ. ਬਲਦੇਵ ਸਿੰਘ ਸੱਜੇ ਹੱਥ ਉਤੇ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਿਆ। ਪੁਲਿਸ ਵੱਲੋਂ ਕੀਤੀ ਜਵਾਬੀ ਕਾਰਵਾਈ ਦੌਰਾਨ ਇੱਕ ਮੁਲਜ਼ਮ ਲੱਤ ’ਚ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਿਆ। ਪੁਲਿਸ ਪਾਰਟੀ ਨੇ ਮੁਸਤੈਦੀ ਨਾਲ ਉਸ ਨੂੰ ਪਿਸਤੌਲ ਸਮੇਤ ਗ੍ਰਿਫਤਾਰ ਕਰ ਲਿਆ, ਜਦਕਿ ਥਾਣਾ ਸਿਟੀ ਦੇ ਏ.ਐੱਸ.ਆਈ. ਬਲਦੇਵ ਸਿੰਘ ਨੂੰ ਜ਼ਖਮੀ ਹਾਲਤ ’ਚ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾ ਦਿੱਤਾ ਗਿਆ ਹੈ। ਪੁਲਿਸ ਫ਼ਰਾਰ ਮੁਲਜ਼ਮ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕਰ ਰਹੀ ਹੈ।
ਇਹ ਵੀ ਪੜ੍ਹੋ : Delhi Stampede: ਨਵੀਂ ਦਿੱਲੀ ਰੇਲਵੇ ਸਟੇਸ਼ਨ ਉਤੇ ਮਚੀ ਭਗਦੜ; 18 ਲੋਕਾਂ ਦੀ ਮੌਤ