SGPC News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਣਕਾਰੀ ਦਿੱਤੀ ਹੈ ਕਿ 7 ਮੈਂਬਰੀ ਕਮੇਟੀ ਦੀ ਅੱਜ ਹੋਣ ਵਾਲੀ ਇਕੱਤਰਤਾ ਹੁਣ 13 ਫਰਵਰੀ ਨੂੰ ਚੰਡੀਗੜ੍ਹ ਵਿਖੇ ਹੋਵੇਗੀ।
Trending Photos
SGPC News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਣਕਾਰੀ ਦਿੱਤੀ ਹੈ ਕਿ 7 ਮੈਂਬਰੀ ਕਮੇਟੀ ਦੀ ਅੱਜ ਹੋਣ ਵਾਲੀ ਇਕੱਤਰਤਾ ਹੁਣ 13 ਫਰਵਰੀ ਨੂੰ ਚੰਡੀਗੜ੍ਹ ਵਿਖੇ ਹੋਵੇਗੀ। ਉਨ੍ਹਾਂ ਨੇ ਦੱਸਿਆ ਹੈ ਕਿ ਇਹ ਇਕੱਤਰਤਾ 11 ਫਰਵਰੀ ਨੂੰ ਪਟਿਆਲਾ ਵਿਖੇ ਰੱਖੀ ਗਈ ਸੀ, ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਐਕਟਿੰਗ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਸੱਦਿਆ ਗਿਆ ਸੀ। ਪਰੰਤੂ ਸ. ਭੂੰਦੜ ਦੇ ਸ. ਸੁਖਬੀਰ ਸਿੰਘ ਬਾਦਲ ਦੀ ਬੇਟੀ ਦੇ ਵਿਆਹ ਸਮਾਗਮ ਵਿੱਚ ਸ਼ਾਮਿਲ ਹੋਣ ਦੇ ਰੁਝੇਵੇਂ ਕਾਰਨ ਇਕੱਤਰਤਾ ਦਾ ਸਮਾਂ ਤਬਦੀਲ ਕੀਤਾ ਗਿਆ ਹੈ। ਹੁਣ ਇਹ ਇਕੱਤਰਤਾ 13 ਫਰਵਰੀ ਨੂੰ ਚੰਡੀਗੜ੍ਹ ਸਥਿਤ ਸ਼੍ਰੋਮਣੀ ਕਮੇਟੀ ਦੇ ਉਪ ਦਫਤਰ ਵਿਖੇ ਹੋਵੇਗੀ।
ਕਾਬਿਲੇਗੌਰ ਹੈ ਕਿ ਬੀਤੇ ਦਿਨੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਕਾਰਜਕਾਰਨੀ ਦੀ ਮੀਟਿੰਗ ਵਿੱਚ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਸਮਾਪਤ ਕਰ ਦਿੱਤੀਆਂ ਗਈਆਂ ਸਨ। ਗਿਆਨੀ ਜਗਤਾਰ ਸਿੰਘ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਦਾ ਕਾਰਜਕਾਰੀ ਜਥੇਦਾਰ ਬਣਾਇਆ ਗਿਆ ਹੈ।
ਇਹ ਮੀਟਿੰਗ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਅੰਮ੍ਰਿਤਸਰ ਵਿਖੇ ਤੇਜਾ ਸਿੰਘ ਮਰੀਨ ਹਾਲ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਸ਼੍ਰੋਮਣੀ ਕਮੇਟੀ ਦੇ ਪ੍ਰਿੰਸੀਪਲ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤੀ ਸੀ। ਮੀਟਿੰਗ ਵਿੱਚ ਗਿਆਨੀ ਹਰਪ੍ਰੀਤ ਸਿੰਘ ਦੀ ਜਾਂਚ ਕਰ ਰਹੀ ਕਮੇਟੀ ਦੀ ਰਿਪੋਰਟ ਪ੍ਰਵਾਨ ਕੀਤੀ ਗਈ ਸੀ। ਇਸ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖਤਮ ਕਰਨ ਦਾ ਫੈਸਲਾ ਲਿਆ ਗਿਆ ਸੀ। ਇਸ ਦੌਰਾਨ ਕੁਝ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਵੀ ਇਸ ਫੈਸਲੇ ਦਾ ਵਿਰੋਧ ਕੀਤਾ ਪਰ ਫੈਸਲਾ ਬਹੁਮਤ ਨਾਲ ਲਿਆ ਗਿਆ ਸੀ।
ਇਹ ਵੀ ਪੜ੍ਹੋ : ਸੁਖਮੀਤ ਡਿਪਟੀ ਤੇ ਨੰਗਲ ਅੰਬੀਆਂ ਕਤਲ ਮਾਮਲਾ, ਮੁਲਜ਼ਮਾਂ ਦੇ ਪੁਲਿਸ ਰਿਮਾਂਡ ਵਿੱਚ 18 ਫਰਵਰੀ ਤੱਕ ਵਾਧਾ
ਗਿਆਨੀ ਹਰਪ੍ਰੀਤ ਸਿੰਘ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਹੀ ਮੁਅੱਤਲ ਕਰ ਦਿੱਤਾ ਗਿਆ ਸੀ ਅਤੇ ਉਨ੍ਹਾਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਦੀ ਪ੍ਰਕਿਰਿਆ ਚੱਲ ਰਹੀ ਸੀ। ਸ਼੍ਰੋਮਣੀ ਕਮੇਟੀ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਡਿਊਟੀਆਂ ਦੀ ਕਥਿਤ ਉਲੰਘਣਾ ਅਤੇ ਪ੍ਰਬੰਧਕੀ ਬੇਨਿਯਮੀਆਂ ਦੀ ਜਾਂਚ ਲਈ ਇੱਕ ਜਾਂਚ ਕਮੇਟੀ ਦਾ ਗਠਨ ਕੀਤਾ ਸੀ।
ਇਹ ਵੀ ਪੜ੍ਹੋ : Supreme Court News: ਸੁਪਰੀਮ ਕੋਰਟ ਨੇ 1984 ਸਿੱਖ ਵਿਰੋਧੀ ਦੰਗਿਆਂ ਨੂੰ ਲੈ ਕੇ ਦਿੱਲੀ ਪੁਲਿਸ ਨੂੰ ਲਗਾਈ ਫਟਕਾਰ