Taranjit Sandhu Joins BJP: ਅਮਰੀਕਾ ਵਿੱਚ ਭਾਰਤ ਦੇ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।
Trending Photos
Taranjit Sandhu Joins BJP: ਲੋਕ ਸਭਾ ਚੋਣਾਂ ਦਾ ਬਿਗੁਲ ਵੱਜਦੇ ਸਾਰ ਹੀ ਸਿਆਸੀ ਆਗੂਆਂ ਵੱਲੋਂ ਦਲ ਬਦਲੀ ਅਤੇ ਨਵੀਂ ਐਂਟਰੀ ਦੀ ਸ਼ੁਰੂਆਤ ਹੋ ਜਾਂਦੀ ਹੈ। ਇਸ ਦੇ ਨਾਲ ਭਾਜਪਾ ਦੇ ਬੇੜੇ ਵਿੱਚ ਇੱਕ ਹੋਰ ਸਾਬਕਾ ਡਿਪਲੋਮੈਟ ਸ਼ਾਮਲ ਹੋ ਗਿਆ ਹੈ। ਅਮਰੀਕਾ ਵਿੱਚ ਭਾਰਤ ਦੇ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਭਾਜਪਾ ਵਿੱਚ ਸ਼ਾਮਲ ਹੋਣ ਮਗਰੋਂ ਸੰਧੂ ਨੂੰ ਅੰਮ੍ਰਿਤਸਰ ਤੋਂ ਟਿਕਟ ਦੇਣ ਦੀਆਂ ਕਿਆਸਅਰਾਈਆਂ ਨੇ ਜ਼ੋਰ ਫੜ ਲਿਆ ਹੈ।
ਉਨ੍ਹਾਂ ਨੂੰ ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਚੋਣ ਮੈਦਾਨ ਵਿੱਚ ਉਤਾਰੇ ਜਾਣ ਦੀ ਸੰਭਾਵਨਾ ਹੈ। ਅੰਮ੍ਰਿਤਸਰ ਤੋਂ ਪਿਛੋਕੜ ਰੱਖਣ ਵਾਲੇ ਸੰਧੂ ਦਾ ਪੰਥਕ ਪਿਛੋਕੜ ਹੈ। ਤਰਨਜੀਤ ਸਿੰਘ ਸੰਧੂ ਦੇ ਦਾਦਾ ਤੇਜਾ ਸਿੰਘ ਸਮੁੰਦਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੰਸਥਾਪਕਾਂ 'ਚੋਂ ਇਕ ਸਨ, ਜਦਕਿ ਉਨ੍ਹਾਂ ਦੇ ਪਿਤਾ ਬਿਸ਼ਨ ਸਿੰਘ ਸਮੁੰਦਰੀ ਜੀਐਨਡੀਯੂ ਦੇ ਸਾਬਕਾ ਵਾਈਸ-ਚਾਂਸਲਰ ਹਨ।
ਗੌਰਤਲਬ ਹੈ ਕਿ ਤਰਨਜੀਤ ਸੰਧੂ ਨੇ ਸਰਹੱਦੀ ਖੇਤਰ ਦੇ ਕਿਸਾਨਾਂ ਨਾਲ ਗੱਲਬਾਤ ਕਰਕੇ ਪਹਿਲਾਂ ਹੀ ਸਿਆਸੀ ਸਰਗਰਮੀ ਤੇਜ਼ ਕਰ ਦਿੱਤੀ ਸੀ। ਪਿਛਲੇ ਦਿਨਾਂ ਵਿਚ ਉਨ੍ਹਾਂ ਨੇ ਸ਼ਹਿਰ ਦੇ ਉੱਦਮੀਆਂ, ਪੇਸ਼ੇਵਰਾਂ ਅਤੇ ਡਾਕਟਰਾਂ ਨਾਲ ਮੀਟਿੰਗਾਂ ਕੀਤੀਆਂ। ਉਹ ਮੰਦਰਾਂ, ਗੁਰਦੁਆਰਿਆਂ ਅਤੇ ਪ੍ਰਸਿੱਧ ਖਾਣ-ਪੀਣ ਵਾਲੀਆਂ ਥਾਵਾਂ 'ਤੇ ਵੀ ਜਾ ਰਹੇ ਹਨ।
ਐਤਵਾਰ ਨੂੰ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ਨਾਲ ਕੀਤੀ ਸੀ ਮੁਲਾਕਾਤ
ਕਾਬਿਲੇਗੌਰ ਹੈ ਕਿ ਭਾਜਪਾ ਦੇ ਅੰਮ੍ਰਿਤਸਰ ਸੰਸਦੀ ਸੀਟ ਤੋਂ ਸੰਭਾਵੀ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਐਤਵਾਰ ਨੂੰ ਨਵੀਂ ਦਿੱਲੀ 'ਚ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ਨਾਲ ਮੁਲਾਕਾਤ ਕੀਤੀ ਸੀ। ਉਨ੍ਹਾਂ ਕਿਹਾ ਸੀ ਕਿ ਛੇਤੀ ਹੀ ਅੰਮ੍ਰਿਤਸਰ 'ਚ ਅਮਰੀਕੀ ਵਣਜ ਦੂਤਘਰ ਖੁੱਲ੍ਹਵਾਇਆ ਜਾਵੇਗਾ। ਉਨ੍ਹਾਂ ਕਿਹਾ ਸੀ ਕਿ ਅਮਰੀਕੀ ਸਰਕਾਰ ਵੱਲੋਂ ਭਾਰਤ ਵਿੱਚ ਦੋ ਹੋਰ ਨਵੇਂ ਵਣਜ ਦੂਤਘਰ ਖੋਲ੍ਹੇ ਜਾਣੇ ਹਨ।
ਇਹ ਵੀ ਪੜ੍ਹੋ : Lok sabha election 2024: CEO ਵੱਲੋਂ ਸਿਆਸੀ ਪਾਰਟੀਆਂ ਨਾਲ ਮੀਟਿੰਗ, ਚੋਣ ਪ੍ਰਕਿਰਿਆ ਬਾਰੇ ਕਰਵਾਇਆ ਜਾਣੂ
ਇਨ੍ਹਾਂ ਵਿੱਚੋਂ ਇੱਕ ਅੰਮ੍ਰਿਤਸਰ 'ਚ ਖੋਲ੍ਹੇ ਜਾਣ ਲਈ ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੇ ਭਰੋਸਾ ਦਿੱਤਾ ਹੈ। ਸੰਧੂ ਨੇ ਕਿਹਾ ਸੀ ਕਿ ਅੰਮ੍ਰਿਤਸਰ ਵਿੱਚ ਅਮਰੀਕੀ ਵਣਜ ਦੂਤਘਰ ਖੁੱਲ੍ਹਣ ਨਾਲ ਸਰਹੱਦੀ ਖੇਤਰ ਦੇ ਲੋਕਾਂ ਨੂੰ ਇਥੋਂ ਵੀਜ਼ਾ ਲੈਣ, ਵਪਾਰੀਆਂ ਨੂੰ ਆਪਣਾ ਕਾਰੋਬਾਰ ਵਧਾਉਣ ਤੇ ਦੋਵਾਂ ਦੇਸ਼ਾਂ ਦੇ ਲੋਕਾਂ ਨੂੰ ਇਕ-ਦੂਜੇ ਨਾਲ ਜੁੜਨ ਵਿੱਚ ਸਹੂਲਤ ਮਿਲੇਗੀ।
ਇਹ ਵੀ ਪੜ੍ਹੋ : Chandigarh Lok Sabha Elections 2024: ਚੰਡੀਗੜ੍ਹ ਦੇ BJP ਪ੍ਰਧਾਨ ਜਿਤੇਂਦਰ ਮਲਹੋਤਰਾ ਨੂੰ ਪ੍ਰਸਾਸ਼ਨ ਵੱਲੋਂ ਨੋਟਿਸ ਜਾਰੀ