Faridkot News: ਵਿਜੇ ਸਾਂਪਲਾ ਨੇ ਕਿਹਾ ਕਿ ਐਸਐਸਪੀ ਅਤੇ ਡਿਪਟੀ ਕਮਿਸ਼ਨਰ ਨਾਲ ਹੋਈ ਗੱਲਬਾਤ ਵਿਚ ਉਹ ਕਿਤੇ ਵੀ ਦਲਿਤਾਂ ਖਿਲਾਫ ਕੀਤੀ ਗਈ ਕਾਰਵਾਈ ਨੂੰ ਜਾਇਜ ਨਹੀਂ ਠਹਿਰਾ ਸਕੇ। ਉਹਨਾਂ ਕਿਹਾ ਕਿ ਇਹ ਇਕ ਗਿਣੀ ਮਿਥੀ ਸਾਜਿਸ ਤਹਿਤ ਕੀਤਾ ਗਿਆ ਵਰਤਾਰਾ ਲਗਦਾ ਹੈ।
Trending Photos
Faridkot News: ਫ਼ਰੀਦਕੋਟ ਜਿਲ੍ਹੇ ਦੇ ਪਿੰਡ ਚੰਦਭਾਨ ਵਿਚ ਵਾਪਰੇ ਵਰਤਾਰੇ ਦਾ ਨੋਟਿਸ ਲੈਂਦਿਆਂ ਬੀਜੇਪੀ ਦੇ ਸੀਨੀਅਰ ਦਲਿਤ ਆਗੂ ਅਤੇ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਵਿਜੈ ਸ਼ਾਂਪਲਾ ਨੇ ਜਿੱਥੇ ਅੱਜ ਪਿੰਡ ਚੰਦਭਾਨ ਵਿਖੇ ਪਹੁੰਚ ਕੇ ਪੀੜਤ ਪਰਿਵਾਰਾਂ ਦਾ ਹਾਲ ਜਾਣਿਆਂ ਅਤੇ ਪੂਰੇ ਮਾਮਲੇ ਦਾ ਜਇਜਾ ਲਿਆ ਉਥੇ ਹੀ ਉਹਨਾਂ ਵੱਲੋਂ ਇਸ ਪੂਰੇ ਮਾਮਲੇ ਬਾਰੇ ਡਿਪਟੀ ਕਮਿਸ਼ਨਰ ਫਰੀਦਕੋਟ ਅਤੇ ਐਸਐਸਪੀ ਫਰੀਦਕੋਟ ਨਾਲ ਮਿਲ ਕੇ ਇਸ ਪੂਰੇ ਮਾਮਲੇ ਬਾਰੇ ਕਰੀਬ 1 ਘੰਟੇ ਤਕੱ ਵਿਚਾਰ ਚਰਚਾ ਕੀਤੀ।
ਮੀਡੀਆ ਨਾਲ ਗੱਲਬਾਤ ਕਰਦਿਆਂ ਵਿਜੇ ਸਾਂਪਲਾ ਨੇ ਕਿਹਾ ਕਿ ਐਸਐਸਪੀ ਅਤੇ ਡਿਪਟੀ ਕਮਿਸ਼ਨਰ ਨਾਲ ਹੋਈ ਗੱਲਬਾਤ ਵਿਚ ਉਹ ਕਿਤੇ ਵੀ ਦਲਿਤਾਂ ਖਿਲਾਫ ਕੀਤੀ ਗਈ ਕਾਰਵਾਈ ਨੂੰ ਜਾਇਜ ਨਹੀਂ ਠਹਿਰਾ ਸਕੇ। ਉਹਨਾਂ ਕਿਹਾ ਕਿ ਇਹ ਇਕ ਗਿਣੀ ਮਿਥੀ ਸਾਜਿਸ ਤਹਿਤ ਕੀਤਾ ਗਿਆ ਵਰਤਾਰਾ ਲਗਦਾ ਹੈ।
ਉਹਨਾਂ ਕਿਹਾ ਕਿ ਇਹ ਇੱਡਾ ਵੱਡਾ ਮਸਲਾ ਨਹੀਂ ਸੀ ਜਿੱਡਾ ਇਸ ਨੂੰ ਬਣਾ ਕੇ ਪੁਲਿਸ ਪ੍ਰਸ਼ਾਂਸਨ ਨੇ ਗਰੀਬ ਮਜਦੂਰਾਂ ਖਿਲਾਫ ਕਾਰਵਾਈ ਕੀਤੀ ਹੈ। ਉਹਨਾਂ ਕਿਹਾ ਕਿ ਇਸ ਪੂਰੇ ਮਾਮਲੇ ਨੂੰ ਉਹਨਾਂ ਵੱਲੋਂ ਕੌਮੀਂ ਅਨੁਸੂਚਿਤ ਜਾਤੀ ਕਮਿਸ਼ਨ ਦੇ ਧਿਆਨ ਵਿਚ ਲਿਆ ਕੇ ਉਹ ਪੀੜਤ ਪਰਿਵਾਰਾਂ ਲਈ ਇਨਸਾਫ ਦੀ ਮੰਗ ਕਰਨਗੇ ਅਤੇ ਦੋਸੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕਰਨਗੇ। ਉਹਨਾਂ ਕਿਹਾ ਕਿ ਸਾਰੀਆਂ ਵੀਡੀਓ ਵੇਖਣ ਤੋਂ ਬਾਅਦ ਉਹਨਾਂ ਨੂੰ ਲਗਦਾ ਹੈ ਕਿ ਪੁਲਿਸ ਨੇ ਇਕ ਪਾਸੜ ਕਾਰਵਾਈ ਕੀਤੀ ਹੈ ਜੋ ਜਮਹੂਰੀ ਹੱਕਾਂ ਦੀ ਉਲੰਘਣਾਂ ਹੈ।
ਦੂਸਰੇ ਪਾਸੇ ਇਸ ਪੂਰੇ ਮਾਮਲੇ ਸੰਬੰਧੀ ਅਤੇ ਸਾਬਕਾ ਚੇਅਰਮੈਨ ਨਾਲ ਹੋਈ ਗੱਲਬਾਤ ਸੰਬੰਧੀ ਜਦ ਪ੍ਰਸ਼ਾਂਸਨਿਕ ਅਧਿਕਾਰੀਆਂ ਦਾ ਪੱਖ ਜਾਨਣ ਲਈ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਫਰੀਦਕੋਟ ਨਾਲ ਸੰਪਰਕ ਕੀਤਾ ਗਿਆ ਤਾਂ ਉਹਨਾਂ ਡਿਪਟੀ ਕਮਿਸ਼ਅਨਰ ਦੇ ਪੀਏ ਰਾਹੀਂ ਮੀਡੀਆ ਨਾਲ ਗੱਲਬਾਤ ਕਰਨ ਤੋਂ ਮਨ੍ਹਾਂ ਕਰ ਦਿੱਤਾ।