ਨਾਜਾਇਜ਼ ਮਾਈਨਿੰਗ ਦੇ ਦੋਸ਼ ਵਿਚ ਕਾਂਗਰਸ ਦੇ ਸਾਬਕਾ ਵਿਧਾਇਕ ਜੋਗਿੰਦਰਪਾਲ ਗ੍ਰਿਫ਼ਤਾਰ
Advertisement
Article Detail0/zeephh/zeephh1224003

ਨਾਜਾਇਜ਼ ਮਾਈਨਿੰਗ ਦੇ ਦੋਸ਼ ਵਿਚ ਕਾਂਗਰਸ ਦੇ ਸਾਬਕਾ ਵਿਧਾਇਕ ਜੋਗਿੰਦਰਪਾਲ ਗ੍ਰਿਫ਼ਤਾਰ

ਸਾਬਕਾ ਵਿਧਾਇਕ ਜੋਗਿੰਦਰ ਪਾਲ ਖਿਲਾਫ ਇਹ ਕਾਰਵਾਈ ਮੁੱਖ ਮੰਤਰੀ ਮਾਨ ਦੇ ਉਸ ਬਿਆਨ ਤੋਂ ਬਾਅਦ ਹੋਈ ਹੈ, ਜਿਸ 'ਚ ਉਨ੍ਹਾਂ ਕਿਹਾ ਸੀ ਕਿ ਭ੍ਰਿਸ਼ਟ ਸਾਬਕਾ ਮੰਤਰੀਆਂ ਅਤੇ ਨੇਤਾਵਾਂ ਦੀ ਸੂਚੀ ਤਿਆਰ ਕੀਤੀ ਗਈ ਹੈ। ਸਾਰਿਆਂ ਨੂੰ ਜੇਲ੍ਹ ਭੇਜ ਦਿੱਤਾ ਜਾਵੇਗਾ।

ਨਾਜਾਇਜ਼ ਮਾਈਨਿੰਗ ਦੇ ਦੋਸ਼ ਵਿਚ ਕਾਂਗਰਸ ਦੇ ਸਾਬਕਾ ਵਿਧਾਇਕ ਜੋਗਿੰਦਰਪਾਲ ਗ੍ਰਿਫ਼ਤਾਰ

ਚੰਡੀਗੜ: ਪੰਜਾਬ ਦੇ ਭੋਆ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੂੰ ਗੈਰ-ਕਾਨੂੰਨੀ ਮਾਈਨਿੰਗ 'ਚ ਸ਼ਾਮਲ ਹੋਣ ਦੇ ਦੋਸ਼ 'ਚ ਗ੍ਰਿਫਤਾਰ ਕੀਤਾ ਗਿਆ ਹੈ। ਜੋਗਿੰਦਰ ਪਾਲ ਨੂੰ ਪਠਾਨਕੋਟ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਪਠਾਨਕੋਟ ਦੇ ਸੀਨੀਅਰ ਪੁਲਿਸ ਕਪਤਾਨ ਅਰੁਣ ਸੈਣੀ ਨੇ ਦੱਸਿਆ ਕਿ ਭਰੋਸੇਯੋਗ ਸੂਚਨਾ ਦੇ ਆਧਾਰ 'ਤੇ ਪੁਲਿਸ ਟੀਮ ਨੂੰ 8 ਜੂਨ 2022 ਨੂੰ ਪਿੰਡ ਮੈਰਾ ਕਲਾਂ ਨੇੜੇ ਇਕ ਕਰੱਸ਼ਰ ਵਾਲੀ ਜਗ੍ਹਾ 'ਤੇ ਭੇਜਿਆ ਗਿਆ ਸੀ, ਜਿੱਥੇ ਕੁਝ ਲੋਕ ਨਾਜਾਇਜ਼ ਮਾਈਨਿੰਗ ਕਰਦੇ ਪਾਏ ਗਏ ਸਨ, ਜਾਂਚ ਦੌਰਾਨ ਪਤਾ ਲੱਗਿਆ ਕਿ ਕ੍ਰਿਸ਼ਨਾ ਵਾਸ਼ ਸਟੋਨ ਕਰੱਸ਼ਰ ਵਿਚ ਸਾਬਕਾ ਵਿਧਾਇਕ ਜੋਗਿੰਦਰ ਪਾਲ ਦੀ 50 ਫੀਸਦੀ ਹਿੱਸੇਦਾਰੀ ਹੈ।

 

ਕਾਂਗਰਸ ਨੇ ਕਰਾਰ ਦਿੱਤੀ ਸਿਆਸੀ ਬਦਲਾਖੋਰੀ

ਕਾਂਗਰਸ ਨੇ ਆਪਣੇ ਸਾਬਕਾ ਵਿਧਾਇਕ ਦੀ ਗ੍ਰਿਫਤਾਰੀ ਨੂੰ ਸਿਆਸੀ ਬਦਲਾਖੋਰੀ ਦਾ ਸਪੱਸ਼ਟ ਮਾਮਲਾ ਕਰਾਰ ਦਿੱਤਾ ਹੈ। ਪੰਜਾਬ ਸਰਕਾਰ ਦੇ ਬਿਆਨ ਵਿਚ ਪਠਾਨਕੋਟ ਦੇ ਸੀਨੀਅਰ ਪੁਲਿਸ ਕਪਤਾਨ ਅਰੁਣ ਸੈਣੀ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਭਰੋਸੇਯੋਗ ਸੂਚਨਾ 'ਤੇ ਕਾਰਵਾਈ ਕਰਦਿਆਂ, ਇੱਕ ਪੁਲਿਸ ਟੀਮ 8 ਜੂਨ ਨੂੰ ਪਿੰਡ ਮੈਰਾ ਕਲਾਂ ਨੇੜੇ ਇੱਕ ਕਰੱਸ਼ਰ ਵਾਲੀ ਥਾਂ 'ਤੇ ਭੇਜੀ ਗਈ ਸੀ, ਜਿੱਥੇ ਕੁਝ ਲੋਕ ਗੈਰ-ਕਾਨੂੰਨੀ ਤੌਰ 'ਤੇ ਮਾਈਨਿੰਗ ਕਰਦੇ ਸਨ। ਕਾਂਗਰਸ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਦੇ ਸਾਬਕਾ ਵਿਧਾਇਕ ਦੀ ਮਨਮਾਨੀ ਗ੍ਰਿਫਤਾਰੀ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਹ ਸਿਆਸੀ ਬਦਲਾਖੋਰੀ ਦਾ ਸਪੱਸ਼ਟ ਮਾਮਲਾ ਹੈ।

 

 

ਮਸ਼ੀਨ ਅਤੇ ਟਰੈਕਟਰ-ਟਰਾਲੀ ਬਰਾਮਦ

ਉਨ੍ਹਾਂ ਦੱਸਿਆ ਕਿ ਪੁਲੀਸ ਟੀਮਾਂ ਨੇ ਮੌਕੇ ਤੋਂ ਭਾਰੀ ਮਸ਼ੀਨ ਅਤੇ ਇਕ ਟਰੈਕਟਰ-ਟਰਾਲੀ ਬਰਾਮਦ ਕਰ ਲਿਆ। ਹਾਲਾਂਕਿ ਇਸ ਦਾ ਸੰਚਾਲਕ ਅਤੇ ਇਕ ਹੋਰ ਵਿਅਕਤੀ ਮੌਕੇ ਤੋਂ ਭੱਜਣ ਵਿੱਚ ਕਾਮਯਾਬ ਹੋ ਗਏ। 8 ਜੂਨ ਨੂੰ ਤਾਰਾਗੜ ਥਾਣੇ ਵਿਚ ਮਾਈਨਿੰਗ ਐਂਡ ਮਿਨਰਲਜ਼ ਐਕਟ ਦੀਆਂ ਧਾਰਾਵਾਂ ਤਹਿਤ ਐਫ. ਆਈ. ਆਰ. ਦਰਜ ਕੀਤੀ ਗਈ ਸੀ।

 

CM ਮਾਨ ਨੇ ਕਿਹਾ ਸੀ, ਭ੍ਰਿਸ਼ਟ ਨੇਤਾਵਾਂ ਦੀ ਸੂਚੀ ਤਿਆਰ

ਜੋਗਿੰਦਰ ਪਾਲ ਖਿਲਾਫ ਇਹ ਕਾਰਵਾਈ ਮੁੱਖ ਮੰਤਰੀ ਮਾਨ ਦੇ ਉਸ ਬਿਆਨ ਤੋਂ ਬਾਅਦ ਹੋਈ ਹੈ, ਜਿਸ 'ਚ ਉਨ੍ਹਾਂ ਕਿਹਾ ਸੀ ਕਿ ਭ੍ਰਿਸ਼ਟ ਸਾਬਕਾ ਮੰਤਰੀਆਂ ਅਤੇ ਨੇਤਾਵਾਂ ਦੀ ਸੂਚੀ ਤਿਆਰ ਕੀਤੀ ਗਈ ਹੈ। ਸਾਰਿਆਂ ਨੂੰ ਜੇਲ੍ਹ ਭੇਜ ਦਿੱਤਾ ਜਾਵੇਗਾ। ਉਨ੍ਹਾਂ 'ਤੇ ਅਜਿਹੀਆਂ ਧਾਰਾਵਾਂ ਲਗਾਈਆਂ ਜਾਣਗੀਆਂ ਕਿ ਉਨ੍ਹਾਂ ਨੂੰ ਜ਼ਮਾਨਤ ਵੀ ਨਹੀਂ ਮਿਲੇਗੀ।

Trending news