OP Soni in hospital: ਅਦਾਲਤ ਵਿੱਚ ਪੇਸ਼ੀ ਦੌਰਾਨ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਦੀ ਤਬੀਅਤ ਖਰਾਬ ਹੋ ਗਈ। ਇਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ।
Trending Photos
OP Soni in hospital: ਵਿਵਾਦਾਂ ਵਿੱਚ ਘਿਰੇ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਦੀ ਅਦਾਲਤ 'ਚ ਪੇਸ਼ੀ ਦੌਰਾਨ ਸਿਹਤ ਵਿਗੜ ਗਈ। ਓਪੀ ਸੋਨੀ ਦੀ ਖ਼ਰਾਬ ਤਬੀਅਤ ਦੇਖਦੇ ਹੋਏ ਉਨ੍ਹਾਂ ਨੂੰ ਫੋਰਟਿਸ ਐਸਕਾਰਟ ਹਸਪਤਾਲ ਦਾਖ਼ਲ ਕਰਵਾਇਆ ਗਿਆ। ਉਨ੍ਹਾਂ ਦੀ ਤਬੀਅਤ ਖਰਾਬ ਹੋਣ ਦੀ ਸੂਚਨਾ ਮਿਲਦੇ ਸਾਰ ਹੀ ਕਾਂਗਰਸ ਦੇ ਕਈ ਸੀਨੀਅਰ ਨੇ ਹਸਪਤਾਲ ਪੁੱਜ ਗਏ।
ਜਾਣਕਾਰੀ ਅਨੁਸਾਰ ਉਨ੍ਹਾਂ ਦੇ ਦਿਲ ਵਿੱਚ ਦਰਦ ਮਗਰੋਂ ਹਸਪਤਾਲ ਲਿਜਾਇਆ ਗਿਆ। ਜ਼ੇਰੇ ਇਲਾਜ ਓਮ ਪ੍ਰਕਾਸ਼ ਸੋਨੀ ਦਾ ਹਾਲ-ਚਾਲ ਜਾਣਨ ਲਈ ਸੀਐਲਪੀ ਆਗੂ ਪ੍ਰਤਾਪ ਸਿੰਘ ਬਾਜਵਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਸਾਬਕਾ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਪੁੱਜੇ। ਕਾਬਿਲੇਗੌਰ ਹੈ ਕਿ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੂੰ ਵਿਜੀਲੈਂਸ ਅਦਾਲਤ ਵਿੱਚ ਪੇਸ਼ ਕਰਕੇ ਇੱਕ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਹੈ।
ਦੂਜੇ ਪਾਸੇ ਇਸ ਨੂੰ ਸਿਆਸੀ ਰੰਜਿਸ਼ ਕਰਾਰ ਦਿੰਦਿਆਂ ਕਾਂਗਰਸੀਆਂ ਨੇ ਬਾਅਦ ਦੁਪਹਿਰ ਅੰਮ੍ਰਿਤਸਰ ਦੇ ਕਚਹਿਰੀ ਚੌਕ ਦਾ ਘਿਰਾਓ ਕਰਕੇ ਸਰਕਾਰ ਖ਼ਿਲਾਫ਼ ਭੜਾਸ ਕੱਢੀ। ਸਖ਼ਤ ਸੁਰੱਖਿਆ ਪ੍ਰਬੰਧਾਂ ਦਰਮਿਆਨ ਪੁਲਿਸ ਨੇ ਓਪੀ ਸੋਨੀ ਨੂੰ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਕੀਤਾ ਜਿੱਥੇ ਅਦਾਲਤ ਨੇ ਦੋ ਦਿਨ ਦਾ ਪੁਲਿਸ ਰਿਮਾਂਡ ਦੇ ਦਿੱਤਾ।
ਕਾਬਿਲੇਗੌਰ ਹੈ ਕਿ ਐਤਵਾਰ ਨੂੰ ਵਿਜੀਲੈਂਸ ਨੇ ਸਾਬਕਾ ਡਿਪਟੀ ਸੀਐਮ ਸੋਨੀ ਨੂੰ 8 ਮਹੀਨਿਆਂ ਦੀ ਪੁੱਛਗਿੱਛ ਤੋਂ ਬਾਅਦ ਉਨ੍ਹਾਂ ਦੇ ਘਰੋਂ ਗ੍ਰਿਫਤਾਰ ਕੀਤਾ ਸੀ। ਸੋਨੀ 'ਤੇ ਦੋਸ਼ ਹਨ ਕਿ ਉਨ੍ਹਾਂ ਦੇ ਖਰਚੇ ਉਨ੍ਹਾਂ ਦੀ ਕਮਾਈ ਤੋਂ ਕਈ ਗੁਣਾ ਜ਼ਿਆਦਾ ਹਨ। 1 ਅਪ੍ਰੈਲ 2016 ਤੋਂ 31 ਮਾਰਚ 2022 ਤੱਕ ਸੋਨੀ ਅਤੇ ਉਨ੍ਹਾਂ ਦੇ ਪਰਿਵਾਰ ਦੀ ਆਮਦਨ 4.52 ਕਰੋੜ ਰੁਪਏ ਸੀ, ਜਦਕਿ ਖਰਚਾ 12.48 ਕਰੋੜ ਰੁਪਏ ਸੀ।
ਇਹ ਖਰਚਾ ਅਣਪਛਾਤੇ ਸਰੋਤਾਂ ਤੋਂ ਹੋਈ ਆਮਦਨ ਨਾਲੋਂ 7.96 ਕਰੋੜ ਰੁਪਏ ਵੱਧ ਸੀ। ਇਸ ਦੌਰਾਨ ਸੋਨੀ ਨੇ ਆਪਣੀ ਪਤਨੀ ਸੁਮਨ ਸੋਨੀ ਅਤੇ ਬੇਟੇ ਰਾਘਵ ਸੋਨੀ ਦੇ ਨਾਂ 'ਤੇ ਜਾਇਦਾਦਾਂ ਖਰੀਦੀਆਂ। ਸੀਐਲਪੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪ੍ਰੈੱਸ ਕਾਨਫਰੰਸ ਕਰਕੇ ਇਸ ਦੀ ਕੜੀ ਨਿੰਦਾ ਕੀਤੀ। ਉਨ੍ਹਾਂ ਨਾਲ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ, ਜੁਗਲ ਕਿਸ਼ੋਰ ਸ਼ਰਮਾ, ਸਾਬਕਾ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸਾਬਕਾ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ, ਸਾਬਕਾ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ, ਸੁਖਜਿੰਦਰ ਸਿੰਘ ਔਜਲਾ ਤੇ ਹੋਰ ਮੌਜੂਦ ਸਨ।
ਇਹ ਵੀ ਪੜ੍ਹੋ : Punjab Weather Today: ਪੰਜਾਬ 'ਚ ਹੜ੍ਹ ਵਰਗੇ ਬਣੇ ਹਾਲਾਤ! ਪ੍ਰਸ਼ਾਸਨ ਹਾਈ ਅਲਰਟ 'ਤੇ, ਸਕੂਲ ਬੰਦ ਕਰਨ ਦੇ ਹੁਕਮ