Akali Dal Membership: ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੀ ਲਈ ਮੈਂਬਰਸ਼ਿਪ
Advertisement
Article Detail0/zeephh/zeephh2609105

Akali Dal Membership: ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੀ ਲਈ ਮੈਂਬਰਸ਼ਿਪ

Akali Dal Membership: ਮੁਕਤਸਰ ਜ਼ਿਲ੍ਹੇ ਦੇ ਬਾਦਲ ਪਿੰਡ ਤੋਂ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਲਈ।

Akali Dal Membership: ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੀ ਲਈ ਮੈਂਬਰਸ਼ਿਪ

Akali Dal Membership:  ਸ਼੍ਰੋਮਣੀ ਅਕਾਲੀ ਦਲ ਨੇ ਸੋਮਵਾਰ ਨੂੰ ਮੈਂਬਰਸ਼ਿਪ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਮੁਕਤਸਰ ਜ਼ਿਲ੍ਹੇ ਦੇ ਬਾਦਲ ਪਿੰਡ ਤੋਂ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਮੈਂਬਰਸ਼ਿਪ ਲਈ। ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਿੰਡ ਬਾਦਲ ਦੇ ਸ਼੍ਰੋਮਣੀ ਅਕਾਲੀ ਦਲ ਦੇ ਦਫਤਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰਸ਼ਿਪ ਵਜੋਂ ਫਾਰਮ ਭਰਿਆ ਅਤੇ ਇਸ ਮੌਕੇ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਬਾਦਲ ਸਥਿਤ ਦਫ਼ਤਰ ਵਿਖੇ ਪਾਰਟੀ ਦੇ ਆਦੇਸ਼ਾਂ ਮੁਤਾਬਕ ਸ਼ਾਮਿਲ ਹੋ ਕੇ ਉਨ੍ਹਾਂ ਨੇ ਆਪਣੀ ਮੈਂਬਰਸ਼ਿਪ ਪਰਚੀ ਭਰੀ ਹੈ।

ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਲੰਬੀ ਹਲਕੇ ਵਿੱਚ 40 ਹਜ਼ਾਰ ਦਾ ਟੀਚਾ ਹੈ। ਇਸ ਮੌਕੇ ਇੱਕ ਸਵਾਲ ਦੇ ਜਵਾਬ ਵਿੱਚ ਉਹਨਾਂ ਨੇ ਕਿਹਾ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿੱਚ ਸਿੱਖ ਸੰਗਤਾਂ ਨੇ ਇਹ ਮੈਸੇਜ ਬਹੁਤ ਸਾਫ ਤੌਰ ਉਤੇ ਦੇ ਦਿੱਤਾ ਹੈ ਕਿ ਜੋ ਵੀ ਤਾਕਤਾਂ ਸਿੱਖ ਧਰਮ ਦੇ ਮਸਲਿਆਂ ਵਿੱਚ ਦਖਲਅੰਦਾਜ਼ੀ ਕਰਨਗੀਆਂ ਉਨ੍ਹਾਂ ਨੂੰ ਸਿੱਖ ਸੰਗਤਾਂ ਮੂੰਹ ਨਹੀਂ ਲਾਉਣ ਆਈਆਂ।

ਉਨ੍ਹਾਂ ਦਾਦੂਵਾਲ ਦਾ ਨਾਮ ਲੈ ਕੇ ਕਿਹਾ ਕਿ ਅਜਿਹੇ ਲੋਕ ਏਜੰਸੀਆਂ ਦੇ ਬੰਦੇ ਹਨ ਅਤੇ ਇਸੇ ਕਰਕੇ ਸਿੱਖ ਸੰਗਤ ਨੇ ਉਨ੍ਹਾਂ ਨੂੰ ਮੂੰਹ ਨਹੀਂ ਲਾਇਆ। ਉਨ੍ਹਾਂ ਕਿਹਾ ਕਿ ਇਹ ਕਿਸੇ ਧਰਮ ਦੇ ਨਹੀਂ ਹੁੰਦੇ। ਉਨ੍ਹਾਂ ਨੇ ਕਿਹਾ ਕਿ ਸਿੱਖ ਸੰਗਤ ਨੇ ਫੈਸਲਾ ਕਰ ਦਿੱਤਾ ਹੈ ਕਿ ਏਜੰਸੀਆਂ ਜਾਂ ਸਿੱਖ ਧਰਮ ਦੇ ਮਸਲਿਆਂ ਵਿੱਚ ਦਖਲਾਂ ਦਾ ਜ਼ਿਕਰ ਕਰਨ ਵਾਲੇ ਲੋਕ ਸਿੱਖ ਸੰਗਤ ਨੂੰ ਕਦੇ ਵੀ ਨਹੀਂ ਭਾਉਂਦੇ।

ਇਸ ਕਰਕੇ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿੱਚ ਉਹ ਲੋਕ ਨਹੀਂ ਜਿੱਤੇ ਜਿਨ੍ਹਾਂ ਨੂੰ ਏਜੰਸੀਆਂ ਜਾਂ ਸਰਕਾਰਾਂ ਦੀ ਸ਼ਹਿ ਸੀ ਸਗੋਂ ਸਿੱਖ ਸੰਗਤ ਨੇ ਯੋਗ ਉਮੀਦਵਾਰਾਂ ਦੀ ਚੋਣ ਕੀਤੀ।

ਕਾਬਿਲੇਗੌਰ ਹੈ ਕਿ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ 20 ਜਨਵਰੀ ਤੋਂ 25 ਮਾਰਚ ਤੱਕ ਚੱਲੇਗੀ। ਇਸ ਦਾ ਟੀਚਾ 25 ਲੱਖ ਮੈਂਬਰ ਬਣਾਉਣ ਦਾ ਹੈ। ਇਸ ਦੇ ਲਈ ਸਾਰੇ ਸਰਕਲਾਂ ਵਿੱਚ ਇੰਚਾਰਜਾਂ ਦੀ ਡਿਊਟੀ ਲਗਾਈ ਗਈ ਹੈ। ਨਵੇਂ ਪ੍ਰਧਾਨ ਦੀ ਚੋਣ 1 ਮਾਰਚ ਨੂੰ ਹੋਵੇਗੀ ਕਿਉਂਕਿ ਇਹ ਸੀਟ ਸੁਖਬੀਰ ਸਿੰਘ ਬਾਦਲ ਦੇ ਅਸਤੀਫੇ ਤੋਂ ਬਾਅਦ ਖਾਲੀ ਹੋਈ ਹੈ।

 

Trending news