US Deport: ਅਮਰੀਕਾ ਤੋਂ ਉਥੇ ਗੈਰ-ਕਾਨੂੰਨੀ ਤੌਰ 'ਤੇ ਰਹਿ ਰਹੇ ਭਾਰਤੀਆਂ ਨੂੰ ਲਗਾਤਾਰ ਡਿਪੋਰਟ ਕੀਤਾ ਜਾ ਰਿਹਾ ਹੈ। ਇਹ ਸਿਲਸਿਲਾ ਐਤਵਾਰ ਨੂੰ ਵੀ ਜਾਰੀ ਰਿਹਾ।
Trending Photos
US Deportation 4th Flight: ਅਮਰੀਕਾ ਤੋਂ ਉਥੇ ਗੈਰ-ਕਾਨੂੰਨੀ ਤੌਰ 'ਤੇ ਰਹਿ ਰਹੇ ਭਾਰਤੀਆਂ ਨੂੰ ਲਗਾਤਾਰ ਡਿਪੋਰਟ ਕੀਤਾ ਜਾ ਰਿਹਾ ਹੈ। ਇਹ ਸਿਲਸਿਲਾ ਐਤਵਾਰ ਨੂੰ ਵੀ ਜਾਰੀ ਰਿਹਾ। ਇੱਕ ਜਹਾਜ਼ ਐਤਵਾਰ ਸ਼ਾਮ ਨੂੰ ਅੰਮ੍ਰਿਤਸਰ ਹਵਾਈ ਅੱਡੇ 'ਤੇ ਉਤਰਿਆ। ਜਿਸ ਵਿੱਚ ਅਮਰੀਕਾ ਤੋਂ ਡਿਪੋਰਟ ਕੀਤੇ ਪੰਜਾਬ ਦੇ ਚਾਰ ਨੌਜਵਾਨ ਸਨ। ਜਿਨ੍ਹਾਂ ਵਿੱਚੋਂ ਇੱਕ ਬਟਾਲਾ, ਇੱਕ ਗੁਰਦਾਸਪੁਰ, ਇੱਕ ਜਲੰਧਰ ਅਤੇ ਇੱਕ ਪਟਿਆਲ਼ਾ ਦਾ ਹੈ।
ਖਾਸ ਗੱਲ ਇਹ ਹੈ ਕਿ ਇਸ ਵਾਰ ਅਮਰੀਕਾ ਨੇ ਉਨ੍ਹਾਂ ਨੂੰ ਵਿਸ਼ੇਸ਼ ਜਹਾਜ਼ ਰਾਹੀਂ ਨਹੀਂ ਸਗੋਂ ਆਮ ਜਹਾਜ਼ ਰਾਹੀਂ ਭੇਜਿਆ ਹੈ। ਭਾਰਤੀ ਸੁਰੱਖਿਆ ਏਜੰਸੀ ਦੇ ਅਧਿਕਾਰੀ ਇਨ੍ਹਾਂ ਸਾਰਿਆਂ ਤੋਂ ਪੁੱਛਗਿੱਛ ਕਰ ਰਹੇ ਹਨ। ਐਤਵਾਰ ਨੂੰ ਇਕ ਜਹਾਜ਼ ਗੁਪਤ ਰੂਪ ਨਾਲ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪਹੁੰਚਿਆ। ਜਿੱਥੋਂ ਇੰਡੀਗੋ ਦੀ ਫਲਾਈਟ ਵਿੱਚ ਚਾਰਾਂ ਨੂੰ ਅੰਮ੍ਰਿਤਸਰ ਭੇਜਿਆ ਗਿਆ। ਇਨ੍ਹਾਂ ਵਿੱਚ ਮੌਜੂਦ ਚਾਰੇ ਯਾਤਰੀ ਪੰਜਾਬ ਦੇ ਹੀ ਹਨ। ਜਿਸ ਵਿੱਚ 2 ਯਾਤਰੀ ਬਟਾਲਾ, ਇੱਕ ਪਟਿਆਲਾ ਅਤੇ ਇੱਕ ਜਲੰਧਰ ਤੋਂ ਹੈ।
ਫਿਲਹਾਲ ਇਨ੍ਹਾਂ ਚਾਰਾਂ ਯਾਤਰੀਆਂ ਨੂੰ ਪੰਜਾਬ ਪੁਲਿਸ ਨੇ ਆਪਣੀ ਹਿਰਾਸਤ 'ਚ ਲੈ ਲਿਆ ਹੈ ਅਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁੱਛਗਿੱਛ ਤੋਂ ਬਾਅਦ ਪੰਜਾਬ ਪੁਲਿਸ ਇਨ੍ਹਾਂ ਨੌਜਵਾਨਾਂ ਨੂੰ ਉਨ੍ਹਾਂ ਦੇ ਘਰ ਛੱਡ ਦੇਵੇਗੀ। ਦੱਸਿਆ ਜਾ ਰਿਹਾ ਹੈ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਆਦੇਸ਼ 'ਤੇ ਦੇਸ਼ ਦੇ 18 ਹਜ਼ਾਰ ਲੋਕਾਂ ਨੂੰ ਭਾਰਤ ਭੇਜਿਆ ਜਾਵੇਗਾ, ਜਿਨ੍ਹਾਂ 'ਚੋਂ ਕਰੀਬ 5 ਹਜ਼ਾਰ ਲੋਕ ਹਰਿਆਣਾ ਦੇ ਹਨ। ਪਿਛਲੇ ਤਿੰਨ ਸਮੂਹਾਂ ਵਿੱਚ ਕੁੱਲ 336 ਭਾਰਤੀਆਂ ਨੂੰ ਡਿਪੋਰਟ ਕੀਤਾ ਗਿਆ ਹੈ।
ਕਾਬਿਲੇਗੌਰ ਹੈ ਕਿ ਅਮਰੀਕਾ 'ਚ ਗੈਰ-ਕਾਨੂੰਨੀ ਤੌਰ 'ਤੇ ਰਹਿ ਰਹੇ ਭਾਰਤੀਆਂ ਦਾ ਤੀਜਾ ਜਹਾਜ਼ 16 ਫਰਵਰੀ ਨੂੰ ਰਾਤ 10 ਵਜੇ ਅੰਮ੍ਰਿਤਸਰ ਹਵਾਈ ਅੱਡੇ 'ਤੇ ਉਤਰਿਆ ਸੀ। ਅਮਰੀਕੀ ਹਵਾਈ ਸੈਨਾ ਦੇ ਸੀ-17 ਏ ਗਲੋਬਮਾਸਟਰ ਜਹਾਜ਼ ਵਿੱਚ 112 ਲੋਕ ਆਏ ਸਨ। ਇਨ੍ਹਾਂ ਵਿੱਚ ਹਰਿਆਣਾ ਦੇ 44 ਅਤੇ ਪੰਜਾਬ ਦੇ 31 ਲੋਕ ਸ਼ਾਮਲ ਸਨ। ਕਰੀਬ 6 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਇਹ ਲੋਕ ਏਅਰਪੋਰਟ ਤੋਂ ਬਾਹਰ ਲਿਆਂਦੇ ਗਏ ਸਨ।
ਡਿਪੋਰਟ ਕੀਤੇ ਗਏ ਲੋਕਾਂ ਨੂੰ ਟਿਕਾਣਿਆਂ ’ਤੇ ਪਹੁੰਚਾਉਣ ਲਈ ਉਚੇਚੇ ਤੌਰ ’ਤੇ ਪ੍ਰਬੰਧ ਕੀਤੇ ਗਏ ਸਨ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖਾਂ ਲਈ ਦਸਤਾਰਾਂ ਦਾ ਉਚੇਚੇ ਤੌਰ ’ਤੇ ਪ੍ਰਬੰਧ ਕੀਤਾ ਸੀ। ਸ਼੍ਰੋਮਣੀ ਕਮੇਟੀ ਦਾ ਇੱਕ ਕਰਮਚਾਰੀ ਵੱਡੀ ਗਿਣਤੀ ਵਿੱਚ ਦਸਤਾਰਾਂ ਲੈ ਕੇ ਹਵਾਈ ਅੱਡੇ ਉਤੇ ਪੁੱਜੇ ਸਨ। ਸ਼੍ਰੋਮਣੀ ਕਮੇਟੀ ਵੱਲੋਂ ਇੱਥੇ ਡਿਪੋਰਟ ਕੀਤੇ ਗਏ ਭਾਰਤੀਆਂ ਅਤੇ ਹੋਰਨਾਂ ਵਾਸਤੇ ਲੰਗਰ ਦਾ ਵੀ ਪ੍ਰਬੰਧ ਕੀਤਾ ਗਿਆ ਸੀ।