Vigilance Bureau: ਜੀ ਨਾਗੇਸ਼ਵਰਾ ਰਾਓ ਨੇ ਵਿਜੀਲੈਂਸ ਬਿਊਰੋ ਦੇ ਮੁਖੀ ਵਜੋਂ ਸੰਭਾਲਿਆ ਅਹੁਦਾ; ਅਧਿਕਾਰੀਆਂ ਨੂੰ ਦਿੱਤੀ ਇਹ ਵਾਰਨਿੰਗ
Advertisement
Article Detail0/zeephh/zeephh2651988

Vigilance Bureau: ਜੀ ਨਾਗੇਸ਼ਵਰਾ ਰਾਓ ਨੇ ਵਿਜੀਲੈਂਸ ਬਿਊਰੋ ਦੇ ਮੁਖੀ ਵਜੋਂ ਸੰਭਾਲਿਆ ਅਹੁਦਾ; ਅਧਿਕਾਰੀਆਂ ਨੂੰ ਦਿੱਤੀ ਇਹ ਵਾਰਨਿੰਗ

Vigilance Bureau: ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਜੀ. ਨਾਗੇਸ਼ਵਰਾ ਰਾਓ, IPS, ਐਸਏਐਸ ਨਗਰ ਦੇ ਵਿਜੀਲੈਂਸ ਬਿਊਰੋ ਭਵਨ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਦੇ ਚੀਫ ਡਾਇਰੈਕਟਰ ਵਜੋਂ ਅਹੁਦਾ ਸੰਭਾਲ ਲਿਆ ਹੈ।

Vigilance Bureau: ਜੀ ਨਾਗੇਸ਼ਵਰਾ ਰਾਓ ਨੇ ਵਿਜੀਲੈਂਸ ਬਿਊਰੋ ਦੇ ਮੁਖੀ ਵਜੋਂ ਸੰਭਾਲਿਆ ਅਹੁਦਾ;  ਅਧਿਕਾਰੀਆਂ ਨੂੰ ਦਿੱਤੀ ਇਹ ਵਾਰਨਿੰਗ

Vigilance Bureau: ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਜੀ. ਨਾਗੇਸ਼ਵਰਾ ਰਾਓ, IPS, ਐਸਏਐਸ ਨਗਰ ਦੇ ਵਿਜੀਲੈਂਸ ਬਿਊਰੋ ਭਵਨ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਦੇ ਚੀਫ ਡਾਇਰੈਕਟਰ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਭ੍ਰਿਸ਼ਟਾਚਾਰ ਮੁਕਤ ਪੰਜਾਬ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਰਾਓ ਨੇ ਸਪੱਸ਼ਟ ਕਿਹਾ ਕਿ ਰਾਜ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਪ੍ਰਤੀ ਕੋਈ ਵੀ ਅਣਗਹਿਲੀ ਨਾ ਰੱਖਣ ਦੀ ਨੀਤੀ ਨੂੰ ਸਰਕਾਰ ਦੇ ਸਾਰੇ ਵਿਭਾਗਾਂ ਵਿੱਚੋਂ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ।

ਬਿਊਰੋ ਦੇ ਪ੍ਰਸ਼ਾਸਨ ਵਿਚ ਕੁਸ਼ਲਤਾ ਵਧਾਉਣ ਅਤੇ ਪ੍ਰਸ਼ਾਸਨ ਵਿਚ ਪਾਰਦਰਸ਼ਤਾ ਲਿਆਉਣ ਦੀ ਲੋੜ 'ਤੇ ਜ਼ੋਰ ਦਿੰਦਿਆਂ ਨਵ-ਨਿਯੁਕਤ ਵਿਜੀਲੈਂਸ ਬਿਊਰੋ ਮੁਖੀ ਨੇ ਕਿਹਾ ਕਿ ਹਰ ਤਰ੍ਹਾਂ ਦੇ ਭ੍ਰਿਸ਼ਟਾਚਾਰ ਦੇ ਕੇਸਾਂ ਅਤੇ ਵਿਜੀਲੈਂਸ ਜਾਂਚਾਂ ਨੂੰ ਪੇਸ਼ੇਵਰ ਤਰੀਕੇ ਨਾਲ, ਤੇਜ਼ੀ ਅਤੇ ਪੂਰੀ ਤਰ੍ਹਾਂ ਨਾਲ ਨਿਪਟਾਇਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਰਿਸ਼ਵਤ ਲੈਣ ਵਾਲੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਉਣ ਲਈ ਅਦਾਲਤਾਂ ਵਿੱਚ ਲੰਬਿਤ ਪਏ ਸਾਰੇ ਕੇਸਾਂ ਦਾ ਸਬੂਤਾਂ ਸਮੇਤ ਪੈਰਵੀ ਕੀਤੀ ਜਾਵੇਗੀ।

ਉਨ੍ਹਾਂ ਨੇ ਜ਼ਿਲ੍ਹਾ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਲਈ ਆਪਣੇ ਮਿਸ਼ਨ ਪ੍ਰਤੀ ਸੁਚੇਤ ਰਹਿਣ ਅਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿੱਚ ਕੋਈ ਸਮਝੌਤਾ ਨਾ ਕਰਨ ਲਈ ਵੀ ਪ੍ਰੇਰਿਤ ਕੀਤਾ। ਰਾਓ ਨੇ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਵਿਜੀਲੈਂਸ ਬਿਊਰੋ ਦਾ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਕਿਸੇ ਭ੍ਰਿਸ਼ਟ ਕਾਰਜ ਵਿੱਚ ਸ਼ਾਮਲ ਪਾਇਆ ਗਿਆ ਤਾਂ ਉਸ ਨੂੰ ਕਿਸੇ ਵੀ ਸੂਰਤ ਵਿੱਚ ਬਖਸ਼ਿਆ ਨਹੀਂ ਜਾਵੇਗਾ।

ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਲੋਕਾਂ ਦੀ ਭਾਗੀਦਾਰੀ ਦੀ ਅਹਿਮ ਭੂਮਿਕਾ 'ਤੇ ਜ਼ੋਰ ਦਿੰਦੇ ਹੋਏ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਭ੍ਰਿਸ਼ਟਾਚਾਰ ਪ੍ਰਤੀ ਜਾਗਰੂਕ ਹੋਣ ਅਤੇ ਇਸ ਦੀ ਸੂਚਨਾ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਨੰਬਰ 'ਤੇ ਜਾਂ ਈਮੇਲ ਰਾਹੀਂ ਦੇਣ ਲਈ ਸਰਗਰਮੀ ਨਾਲ ਸਹਿਯੋਗ ਕਰਨ ਤਾਂ ਜੋ ਪਾਰਦਰਸ਼ੀ ਅਤੇ ਵਧੇਰੇ ਜਵਾਬਦੇਹ ਪ੍ਰਣਾਲੀ ਵਿਚ ਬਿਹਤਰ ਯੋਗਦਾਨ ਪਾਇਆ ਜਾ ਸਕੇ। ਵਿਜੀਲੈਂਸ ਗਤੀਵਿਧੀਆਂ ਦੀ ਮੌਜੂਦਾ ਸਥਿਤੀ ਦਾ ਮੁਲਾਂਕਣ ਕਰਨ ਲਈ ਰਾਓ ਨੇ 19 ਫਰਵਰੀ ਨੂੰ ਐਸ.ਏ.ਐਸ. ਵਿਜੀਲੈਂਸ ਬਿਊਰੋ ਦੇ ਸਮੂਹ ਐਸ.ਐਸ.ਪੀਜ਼ ਦੀ ਮੀਟਿੰਗ ਬਿਊਰੋ ਦੇ ਮੁੱਖ ਦਫਤਰ ਵਿਖੇ ਬੁਲਾਈ ਗਈ ਹੈ ਤਾਂ ਜੋ ਸਾਰੇ ਬਕਾਇਆ ਪਏ ਕੇਸਾਂ ਅਤੇ ਵਿਜੀਲੈਂਸ ਜਾਂਚਾਂ ਦਾ ਜਾਇਜ਼ਾ ਲਿਆ ਜਾ ਸਕੇ।

 

Trending news