Trending Photos
Batala Encounter: ਬਟਾਲਾ ਦੇ ਥਾਣਾ ਰੰਗੜ ਨੰਗਲ ਅਧੀਨ ਪੈਂਦੇ ਪਿੰਡ ਨੱਤ ਵਿੱਚ ਦੇਰ ਸ਼ਾਮ ਪੁਲਿਸ ਤੇ ਗੈਂਗਸਟਰ ਵਿਚਾਲੇ ਮੁਕਾਬਲਾ ਹੋਇਆ। ਇਸ ਦੌਰਾਨ ਜ਼ਖ਼ਮੀ ਹੋਏ ਗੈਂਗਸਟਰ ਰਣਜੀਤ ਸਿੰਘ ਦੀ ਦੇਰ ਰਾਤ ਮੌਤ ਹੋ ਗਈ। ਡੀਆਈਜੀ ਸਤਿੰਦਰ ਸਿੰਘ ਨੇ ਜਾਣਕਾਰੀ ਦਿੱਤੀ ਕਿ ਰਣਜੀਤ ਸਿੰਘ ਪੁਲਿਸ ਨੂੰ ਲੰਮੇ ਸਮੇਂ ਤੋਂ ਲੋੜੀਂਦਾ ਸੀ।
ਰਣਜੀਤ ਸਿੰਘ ਖਿਲਾਫ਼ ਕਤਲਾਂ ਦੇ ਕਈ ਮਾਮਲੇ ਦਰਜ ਹਨ। ਵਿਦੇਸ਼ ਵਿੱਚ ਬੈਠੇ ਗੈਂਗਸਟਰ ਉਸ ਕੋਲੋਂ ਗ਼ੈਰਕਾਨੂੰਨੀ ਕੰਮ ਕਰਵਾਉਂਦੇ ਸਨ। ਜਦੋਂ ਪੁਲਿਸ ਵੱਲੋਂ ਨਾਕਾ ਲਗਾਇਆ ਗਿਆ ਸੀ ਇਹ ਮੋਟਰਸਾਈਕਲ ਉਤੇ ਆ ਰਿਹਾ ਸੀ ਇਸ ਨੂੰ ਜਦੋਂ ਪੁਲਿਸ ਨੇ ਰੋਕਣਾ ਚਾਹਿਆ। ਇਸ ਲਈ ਮੋਟਰਸਾਈਕਲ ਰੋਕਣ ਦੀ ਬਜਾਏ ਤੇਜ਼ ਕਰ ਲਿਆ ਤੇ ਪੁਲਿਸ ਉਤੇ ਗੋਲੀ ਚਲਾ ਦਿੱਤੀ। ਇਸ ਗੋਲੀ ਨਾਲ ਪੰਜਾਬ ਪੁਲਿਸ ਦਾ ਇੱਕ ਜਵਾਨ ਜ਼ਖ਼ਮੀ ਹੋ ਗਿਆ ਜਿਸ ਨੂੰ ਬਟਾਲਾ ਦੇ ਸਰਕਾਰੀ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।
ਇਸ ਪੁਲਿਸ ਮੁਕਾਬਲੇ ਚ ਏਐਸਆਈ ਸ਼ਰਨਜੀਤ ਸਿੰਘ ਸ਼ਮੀ ਜ਼ਖ਼ਮੀ ਹੋਏ ਹਨ ਜਿਨ੍ਹਾਂ ਦਾ ਇਲਾਜ ਬਟਾਲਾ ਦੇ ਸਿਵਲ ਹਸਪਤਾਲ ਵਿੱਚ ਕਰਵਾਇਆ ਜਾ ਰਿਹਾ। ਉਸ ਨੂੰ ਅੰਮ੍ਰਿਤਸਰ ਰੈਫਰ ਕੀਤਾ ਗਿਆ। ਇਸ ਦੀ ਪੁਸ਼ਟੀ ਸ੍ਰੀ ਹਰਗੋਬਿੰਦਪੁਰ ਦੇ ਡੀਐੱਸਪੀ ਹਰਕ੍ਰਿਸ਼ਨ ਵੱਲੋਂ ਦਿੱਤੀ ਗਈ ਹੈ ਅਤੇ ਉਹਨਾਂ ਨੇ ਗੈਂਗਸਟਰ ਰਣਜੀਤ ਰਾਣਾ ਦੀ ਮੌਤ ਦੀ ਵੀ ਪੁਸ਼ਟੀ ਕੀਤੀ ਹੈ।
ਰਣਜੀਤ ਸਿੰਘ ਨੂੰ ਗੋਲੀ ਲੱਗੀ ਸੀ ਜਦੋਂ ਇਸਨੂੰ ਬਟਾਲਾ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ ਤੇ ਡਾਕਟਰਾਂ ਨੇ ਇਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਪੁਲਿਸ ਇਸ ਮਾਮਲੇ ਵਿੱਚ ਹੋਰ ਜਾਂਚ ਕਰ ਰਹੀ ਹੈ। ਮੁਲਜ਼ਮ ਕੋਲੋਂ ਇੱਕ ਪਿਸਟਲ ਵੀ ਬਰਾਮਦ ਹੋਇਆ ਹੈ।
ਇਹ ਵੀ ਪੜ੍ਹੋ : Fazilka News: ਅੰਮ੍ਰਿਤਸਰ ਪੁਲਿਸ ਸਟੇਸ਼ਨ 'ਤੇ ਬੰਬ ਧਮਾਕੇ ਦੀ ਸਾਜ਼ਿਸ਼ ਨਾਕਾਮ, ਫਾਜ਼ਿਲਕਾ ਇੰਟੈਲੀਜੈਂਸ ਨੇ 2 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
ਸਤਿੰਦਰ ਸਿੰਘ ਨੇ ਕਿਹਾ ਹਲਕਾ ਮਜੀਠਾ ਵਿੱਚ ਪੈਂਦਾ ਜੈਂਤੀਪੁਰ ਇਲਾਕਾ ਜਿੱਥੇ ਵੱਡੇ ਸ਼ਰਾਬ ਕਾਰੋਬਾਰੀ ਪੱਪੂ ਜੇਤੀਪੁਰੀਏ ਦੇ ਘਰ ਕੁਝ ਅਣਪਛਾਤੇ ਲੋਕਾਂ ਵੱਲੋਂ ਬਲਾਸਟ ਕੀਤਾ ਗਿਆ ਹੈ। ਪਹਿਲਾਂ ਵੀ ਪੁਲਿਸ ਨੇ ਜਿੰਨੇ ਵੀ ਬਲਾਸਟ ਕਰਨ ਵਾਲੇ ਸਨ ਸਭ ਨੂੰ ਗ੍ਰਿਫਤਾਰ ਕਰ ਲਿਆ ਹੈ ਇਨ੍ਹਾਂ ਨੂੰ ਵੀ ਬਹੁਤ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ : DC office Worker Strike: DC ਦਫ਼ਤਰ ਕਰਮਚਾਰੀਆਂ ਦੀ ਹੜਤਾਲ ਮੁਲਤਵੀ, ਸਰਕਾਰ ਨੇ ਭਲਕੇ ਮੀਟਿੰਗ ਲਈ ਦਿੱਤਾ ਸੱਦਾ