Dasuya News: ਐਕਟਿਵਾ 'ਤੇ ਸਵਾਰ ਦੋ ਭੈਣਾਂ ਨੂੰ ਘਰ ਜਾਂਦੇ ਸਮੇਂ ਮੋਟਰਸਾਈਕਲ 'ਤੇ ਸਵਾਰ ਦੋ ਲੁਟੇਰਿਆਂ ਨੇ ਲੁੱਟ ਲਿਆ। ਭੱਜਦੇ ਸਮੇਂ ਦੋਵਾਂ ਚੋਰਾਂ ਦੇ ਮੋਟਰਸਾਈਕਲ ਨੂੰ ਪਿੱਛੇ ਤੋਂ ਆ ਰਹੇ ਵਾਹਨ ਚਾਲਕ ਨੇ ਟੱਕਰ ਮਾਰ ਕੇ ਹੇਠਾਂ ਸੁੱਟ ਦਿੱਤਾ।
Trending Photos
Dasuya News: ਐਕਟਿਵਾ 'ਤੇ ਸਵਾਰ ਦੋ ਭੈਣਾਂ ਨੂੰ ਘਰ ਜਾਂਦੇ ਸਮੇਂ ਮੋਟਰਸਾਈਕਲ 'ਤੇ ਸਵਾਰ ਦੋ ਲੁਟੇਰਿਆਂ ਨੇ ਲੁੱਟ ਲਿਆ। ਭੱਜਦੇ ਸਮੇਂ ਦੋਵਾਂ ਚੋਰਾਂ ਦੇ ਮੋਟਰਸਾਈਕਲ ਨੂੰ ਪਿੱਛੇ ਤੋਂ ਆ ਰਹੇ ਵਾਹਨ ਚਾਲਕ ਨੇ ਟੱਕਰ ਮਾਰ ਕੇ ਹੇਠਾਂ ਸੁੱਟ ਦਿੱਤਾ। ਇਸ ਤੋਂ ਬਾਅਦ ਰਾਹਗੀਰਾਂ ਨੇ ਦੋਵਾਂ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ। ਜਿਸ ਦੀ ਵੀਡੀਓ ਵੀ ਵਾਇਰਲ ਹੋਈ ਸੀ। ਪੁਲਿਸ ਨੂੰ ਸੂਚਨਾ ਮਿਲਦੇ ਹੀ ਦਸੂਹਾ ਪੁਲਿਸ ਦੇ ਅਧਿਕਾਰੀ ਮੌਕੇ 'ਤੇ ਪਹੁੰਚ ਗਏ। ਜਿੱਥੇ ਲੋਕਾਂ ਨੇ ਦੋਵਾਂ ਲੁਟੇਰਿਆਂ ਨੂੰ ਪੁਲਿਸ ਹਵਾਲੇ ਕਰ ਦਿੱਤਾ।
ਦਸੂਹਾ ਪੁਲਿਸ ਨੇ ਪੀੜਤ ਲੜਕੀ ਦੇ ਬਿਆਨਾਂ ਦੇ ਆਧਾਰ ਉਤੇ ਦੋਵਾਂ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਮੁਲਜ਼ਮਾਂ ਦੀ ਪਛਾਣ ਗੁਰਪ੍ਰੀਤ ਸਿੰਘ ਪੁੱਤਰ ਰਾਜਵਿੰਦਰ ਸਿੰਘ, ਸਾਹਿਲ ਪਾਲ ਪੁੱਤਰ ਹਰਜਿੰਦਰ ਸਿੰਘ ਦੋਵੇਂ ਵਾਸੀ ਤਰਨਤਾਰਨ ਰੋਡ, ਚਾਟੀ ਵਿੰਡ, ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਨੂੰ ਦਿੱਤੇ ਆਪਣੇ ਬਿਆਨ ਵਿੱਚ ਪੀੜਤ ਕਿਰਨਜੀਤ ਕੌਰ ਨੇ ਦੱਸਿਆ ਕਿ ਉਹ ਦੋ ਦਿਨ ਪਹਿਲਾਂ ਨਿਊਜ਼ੀਲੈਂਡ ਤੋਂ ਆਪਣੇ ਪਿੰਡ ਮਨਿਆਦੀਆ ਆਈ ਸੀ।
ਖਰੀਦਦਾਰੀ ਕਰਨ ਲਈ ਉਹ ਆਪਣੀ ਭੈਣ ਅਤੇ ਉਸ ਦੀ ਛੋਟੀ ਬੇਟੀ 12 ਵਜੇ ਦੇ ਕਰੀਬ ਐਕਟਿਵਾ 'ਤੇ ਦਸੂਹਾ ਬਾਜ਼ਾਰ ਗਏ ਸਨ। ਉਹ ਤਿੰਨ ਵਜੇ ਦੇ ਕਰੀਬ ਆਪਣੀ ਐਕਟਿਵਾ 'ਤੇ ਘਰ ਲਈ ਰਵਾਨਾ ਹੋਏ। ਜਿਵੇਂ ਹੀ ਉਹ ਆਪਣੇ ਪਿੰਡ ਤੋਂ ਕੁਝ ਦੂਰੀ 'ਤੇ ਪਹੁੰਚੇ ਤਾਂ ਪਿੱਛੇ ਤੋਂ ਆ ਰਹੇ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਆਪਣਾ ਮੋਟਰਸਾਈਕਲ ਉਨ੍ਹਾਂ ਦੀ ਐਕਟਿਵਾ ਅੱਗੇ ਲਗਾ ਦਿੱਤਾ। ਗੋਲੀ ਮਾਰਨ ਦੀ ਧਮਕੀ ਦੇ ਕੇ ਉਸ ਦੇ ਗਲੇ 'ਚੋਂ ਸੋਨੇ ਦੀ ਚੇਨ ਖੋਹ ਕੇ ਭੱਜਣ ਲੱਗੇ। ਫਿਰ ਉਹ ਅਤੇ ਉਸ ਦੀ ਭੈਣ ਲੁਟੇਰਿਆਂ ਨਾਲ ਲੜਨ ਲੱਗ ਪਈਆਂ ਅਤੇ ਉਹ ਉਥੋਂ ਭੱਜਣ ਲੱਗੇ।
ਪਿੱਛੇ ਤੋਂ ਆ ਰਹੇ ਟਰੈਕਟਰ ਚਾਲਕ ਨੇ ਦੋਵੇਂ ਲੁਟੇਰਿਆਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਅਤੇ ਉਹ ਖੇਤਾਂ ਵਿੱਚ ਡਿੱਗ ਪਏ ਅਤੇ ਹੋਰ ਰਾਹਗੀਰਾਂ ਨੇ ਉਨ੍ਹਾਂ ਨੂੰ ਘੇਰ ਕੇ ਫੜ ਲਿਆ। ਇਸ ਦੌਰਾਨ ਲੋਕਾਂ ਨੇ ਉਨ੍ਹਾਂ ਦੀ ਚੰਗੀ ਭੁਗਤ ਸੰਵਾਰੀ। ਪੀੜਤ ਕਿਰਨਜੀਤ ਕੌਰ ਨੇ ਦੱਸਿਆ ਕਿ ਮੋਟਰਸਾਈਕਲ ਤੋਂ ਡਿੱਗ ਕੇ ਉਹ ਨਹਿਰ ਵੱਲ ਭੱਜ ਗਿਆ ਅਤੇ ਉਸ ਦੀ ਚੇਨ ਕਿਤੇ ਸੁੱਟ ਦਿੱਤੀ।
ਇਸ ਮਾਮਲੇ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਗੁਰਬਚਨ ਸਿੰਘ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈ ਕੇ ਮਾਮਲਾ ਦਰਜ ਕਰ ਲਿਆ ਗਿਆ ਹੈ। ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲਿਆ ਗਿਆ ਹੈ ਤਾਂ ਜੋ ਹੋਰ ਵਾਰਦਾਤਾਂ ਦਾ ਵੀ ਪਰਦਾਫਾਸ਼ ਕੀਤਾ ਜਾ ਸਕੇ।