Barnala Protest News: ਐਮਰਜੈਂਸੀ ਵਾਰਡ 'ਚ ਡਿਊਟੀ 'ਤੇ ਤਾਇਨਾਤ ਡਾਕਟਰ ਗਗਨਦੀਪ ਸਿੰਘ ਨਾਲ ਇਲਾਜ ਲਈ ਆਏ ਮਰੀਜ਼ ਦੇ ਪਰਿਵਾਰ ਵਾਲਿਆਂ ਵੱਲੋਂ ਗਾਲੀ-ਗਲੋਚ ਅਤੇ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
Trending Photos
Barnala Protest News (DEVINDER SHARMA) :ਬਰਨਾਲਾ ਦੇ ਸਰਕਾਰੀ ਹਸਪਤਾਲ ਦੇ ਡਾਕਟਰ ਆਪਣਾ ਕੰਮ ਛੱਡਕੇ ਹਸਪਤਾਲ ਦੇ ਮੁੱਖ ਪਾਰਕ ਵਿੱਚ ਹੜਤਾਲ ਤੇ ਬੈਠ ਗਏ ਅਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰ ਰਹੇ ਹਨ। ਦੂਜੇ ਪਾਸੇ ਡਾਕਟਰਾਂ ਦੀ ਹੜਤਾਲ ਦੇ ਕਾਰਨ ਇਲਾਜ ਲਈ ਸਰਕਾਰੀ ਹਸਪਤਾਲ ਪਹੁੰਚ ਰਹੇ ਮਰੀਜ਼ ਖੱਜਲ ਖੁਆਰ ਹੋ ਰਹੇ ਹਨ।
ਜਾਣਕਾਰੀ ਮੁਤਾਬਿਕ ਬੀਤੀ ਦੇਰ ਰਾਤ ਐਮਰਜੈਂਸੀ ਵਾਰਡ 'ਚ ਡਿਊਟੀ 'ਤੇ ਤਾਇਨਾਤ ਡਾਕਟਰ ਗਗਨਦੀਪ ਸਿੰਘ ਨਾਲ ਇਲਾਜ ਲਈ ਆਏ ਮਰੀਜ਼ ਦੇ ਪਰਿਵਾਰ ਵਾਲਿਆਂ ਵੱਲੋਂ ਗਾਲੀ-ਗਲੋਚ ਅਤੇ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਡਾਕਟਰ ਨੇ ਪਰਿਵਾਰ 'ਤੇ ਅਸ਼ਲੀਲ ਹਰਕਤਾਂ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਲਗਾਏ ਹਨ।
ਡਾਕਟਰ ਗਗਨਦੀਪ ਦਾ ਕਹਿਣਾ ਹੈ ਕਿ ਬੀਤੀ ਰਾਤ ਇਲਾਜ ਦੇ ਇੱਕ ਮਰੀਜ਼ ਆਇਆ ਸੀ, ਉਸ ਦੇ ਪਰਿਵਾਰਕ ਮੈਂਬਰਾਂ ਨੇ ਮੇਰੇ ਨਾਲ ਬਦਸਲੂਕੀ ਅਤੇ ਕੁੱਟਮਾਰ ਕੀਤੀ ਹੈ। ਡਾਕਟਰ ਦਾ ਕਹਿਣਾ ਹੈ ਕਿ ਜਦੋਂ ਸਥਿਤੀ ਵਿਗੜ ਗਈ ਅਤੇ ਮਾਮਲਾ ਪੁਲਿਸ ਪ੍ਰਸ਼ਾਸਨ ਕੋਲ ਗਿਆ, ਪਰ ਕਾਫੀ ਵਕਤ ਬੀਤ ਜਾਣ 'ਤੇ ਵੀ ਪੁਲਿਸ ਪ੍ਰਸ਼ਾਸਨ ਵੱਲੋਂ ਕੋਈ ਕਾਰਵਾਈ ਨਾ ਹੋਣ 'ਤੇ ਸਾਰੇ ਡਾਕਟਰਾਂ ਨੇ ਸਰਕਾਰੀ ਹਸਪਤਾਲ 'ਚ ਹੜਤਾਲ ਕਰ ਕੇ ਇਨਸਾਫ ਦੀ ਮੰਗ ਕੀਤੀ।
ਐਸ.ਐਮ.ਓ ਬਰਨਾਲਾ ਨੇ ਇਸ ਸਾਰੀ ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਡਾਕਟਰ ਨਾਲ ਇਸ ਤਰ੍ਹਾਂ ਦੀ ਦੁਰਵਿਵਹਾਰ ਅਤਿ ਨਿੰਦਣਯੋਗ ਹੈ। ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਪੁਲਿਸ ਪ੍ਰਸ਼ਾਸਨ ਨੂੰ ਚਾਹੀਦਾ ਹੈ ਕਿ ਦੋਸ਼ੀਆਂ ਖਿਲਾਫ ਤੁਰੰਤ ਕਾਰਵਾਈ ਕਰੇ ਅਤੇ ਵਿਸ਼ੇਸ਼ ਪ੍ਰਬੰਧ ਵੀ ਕੀਤੇ ਜਾਣ। ਡਾਕਟਰਾਂ ਦੀ ਸੁਰੱਖਿਆ ਲਈ ਜਿੰਮੇਵਾਰੀ ਤੈਅ ਕੀਤੀ ਜਾਵੇ।
ਇਹ ਵੀ ਪੜ੍ਹੋ Farmer Protest: ਉਗਰਾਹਾਂ ਜਥੇਬੰਦੀ ਵੱਲੋਂ ਪੰਜਾਬ ਭਰ ਵਿੱਚ ਡੀਸੀ ਦਫ਼ਤਰਾਂ ਬਾਹਰ ਕੀਤਾ ਜਾ ਰਿਹਾ ਰੋਸ ਪ੍ਰਦਰਸ਼ਨ
ਇਸ ਪੂਰੇ ਮਾਮਲੇ ਸਬੰਧੀ ਪੁਲਿਸ ਪ੍ਰਸ਼ਾਸ਼ਨ ਦਾ ਕਹਿਣਾ ਹੈ ਕਿ ਡਾਕਟਰ ਦੇ ਬਿਆਨਾਂ ਦੇ ਅਧਾਰ 'ਤੇ ਤਿੰਨ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ, ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਜਲਦ ਤੋਂ ਜਲਦ ਹੀ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ Asha Worker Protest: ਆਸ਼ਾ ਵਰਕਰਾਂ ਨੇ ਕੇਂਦਰ ਸਰਕਾਰ ਖਿਲਾਫ ਕੀਤਾ ਪ੍ਰਦਰਸ਼ਨ