Kisan Andolan: ਖਨੌਰੀ ਸਰਹੱਦ ਉਤੇ ਕਿਸਾਨਾਂ ਨੇ ਪ੍ਰੈਸ ਕਾਨਫਰੰਸ ਦੌਰਾਨ ਕਰਕੇ ਮਰਨ ਵਰਤ ਉਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਚਿੰਤਾ ਜ਼ਾਹਿਰ ਕੀਤੀ।
Trending Photos
Kisan Andolan: ਖਨੌਰੀ ਸਰਹੱਦ ਉਤੇ ਕਿਸਾਨਾਂ ਨੇ ਪ੍ਰੈਸ ਕਾਨਫਰੰਸ ਦੌਰਾਨ ਕਰਕੇ ਮਰਨ ਵਰਤ ਉਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਚਿੰਤਾ ਜ਼ਾਹਿਰ ਕੀਤੀ। ਇਸ ਦੌਰਾਨ ਉਨ੍ਹਾਂ ਨੇ ਐਲਾਨ ਕੀਤਾ ਕਿ ਅੱਜ 2 ਵਜੇ ਤੋਂ 111 ਲੋਕਾਂ ਦਾ ਵੱਡਾ ਜੱਥਾ ਮਰਨ ਵਰਤ ਉਤੇ ਬੈਠੇਗਾ। ਇਸ ਜੱਥੇ ਦਾ ਮਰਨ ਵਰਤ ਉਦੋਂ ਤੱਕ ਜਾਰੀ ਰਹੇਗਾ ਜਦੋਂ ਸਰਕਾਰ ਮੰਗਾਂ ਦਾ ਹੱਲ ਨਹੀਂ ਕਰਦੀ। ਕਾਲੇ ਕੱਪੜੇ ਪਾ ਕੇ ਇਹ ਜੱਥਾ ਮਰਨ ਉਤੇ ਬੈਠੇਗਾ। ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦਾ ਇਕ ਸੀਨੀਅਰ ਆਗੂ ਇਸ ਜੱਥੇ ਦੀ ਅਗਵਾਈ ਕਰੇਗਾ।
ਇਹ ਮਰਨ ਵਰਤ ਖਨੌਰੀ ਸਰੱਹਦ ਉੱਤੇ ਰੱਖਿਆ ਜਾਵੇਗਾ ਜਿੱਥੇ ਪੁਲਿਸ ਵੱਲੋਂ ਬੈਰੀਕੇਡਿੰਗ ਕੀਤੀ ਗਈ ਹੈ। ਕਾਬਿਲੇਗੌਰ ਹੈ ਕਿ ਕਿਸਾਨਾਂ ਵੱਲੋਂ ਇਹ ਮਰਨ ਵਰਤ ਦੁਪਿਹਰ 2 ਵਜੇ ਸ਼ੁਰੂ ਕੀਤਾ ਜਾਵੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਇਹ ਮਰਨ ਵਰਤ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਕੇਂਦਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨ ਲੈਂਦੀ। ਇਸ ਮੌਕੇ ਕਿਸਾਨ ਕਾਲੇ ਕੱਪੜੇ ਪਾ ਕੇ ਖਨੌਰੀ ਸਰਹੱਦ ਉੱਤੇ ਮਰਨ ਵਰਤ ਸ਼ੁਰੂ ਕਰਨਗੀਆਂ। ਕਿਸਾਨ ਲੀਡਰਾਂ ਨੇ ਕਿਹਾ ਕਿ ਇਸ ਮੌਕੇ ਦਿੱਲੀ ਵੱਲ ਜਾਣ ਦੀ ਕੋਸ਼ਿਸ਼ ਨਹੀਂ ਕੀਤੀ ਜਾਵੇਗੀ।
ਇਹ ਵੀ ਪੜ੍ਹੋ : Muktsar News: ਐਮਪੀ ਅੰਮ੍ਰਿਤਪਾਲ ਸਿੰਘ ਦੀ ਨਵੀਂ ਸਿਆਸੀ ਪਾਰਟੀ ਦਾ ਐਲਾਨ; 'ਅਕਾਲੀ ਦਲ ਵਾਰਿਸ ਪੰਜਾਬ ਦੇ' ਦਾ ਆਗ਼ਾਜ਼
ਇਸ ਮੌਕੇ ਕਿਸਾਨ ਆਗੂ ਸਿਰਫ ਪਾਣੀ ਪੀਣਗੇ। ਉਨ੍ਹਾਂ ਨੇ ਕਿਹਾ ਹੈ ਕਿ ਇਹ ਮਰਨ ਵਰਤ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਕੇਂਦਰ ਸਰਕਾਰ ਸਾਰੀਆਂ ਮੰਗਾਂ ਨਹੀਂ ਮੰਨਦੀ। ਉਨ੍ਹਾਂ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਉਨ੍ਹਾਂ ਨੇ ਕਿਹਾ ਹੈ ਕਿ ਇਸ ਜਥੇ ਵਿੱਚ ਕਿਸਾਨ ਆਗੂ ਹੋਣਗੇ। ਉਨ੍ਹਾਂ ਨੇ ਕਿਹਾ ਹੈ ਕਿ ਇਹ ਪ੍ਰਦਰਸ਼ਨ ਸ਼ਾਤਮਈ ਢੰਗ ਨਾਲ ਹੋਵੇਗਾ। ਕਿਸਾਨ ਆਗੂ ਨੇ ਕਿਹਾ ਹੈ ਕਿ ਅਸੀਂ ਦੇਸ਼ ਦੇ ਕਿਸਾਨਾਂ ਨੂੰ ਅਪੀਲ ਕਰਦੇ ਹਾਂ ਕਿ ਕਿਸੇ ਨਾ ਕਿਸੇ ਰੂਪ ਵਿੱਚ ਅੰਦੋਲਨ ਦਾ ਹਿੱਸਾ ਬਣੋ। ਉਨ੍ਹਾਂ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਨੂੰ ਦੱਸ ਦੇਣਾ ਚਾਹੁੰਦੇ ਹਾਂ ਇਹ ਮਰਨ ਵਰਤ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਸਾਰੀਆਂ ਮੰਗਾਂ ਨਹੀਂ ਮੰਨ ਲੈਂਦੇ।
ਇਹ ਵੀ ਪੜ੍ਹੋ : Jagjit Singh Dallewal: ਕਿਸਾਨ ਆਗੂ ਡੱਲੇਵਾਲ ਦੇ ਮਰਨ ਵਰਤ ਦਾ ਅੱਜ 50ਵਾਂ ਦਿਨ, ਲਗਾਤਾਰ ਵਿਗੜ ਰਹੀ ਸਿਹਤ