Gurbani Free Broadcast News : ਭਗਵੰਤ ਮਾਨ ਸਰਕਾਰ ਨੇ ਅੱਜ ਕੈਬਨਿਟ ਮੀਟਿੰਗ ਵਿੱਚ ਇਤਿਹਾਸਕ ਫੈਸਲਾ ਲੈਣ ਦਾ ਐਲਾਨ ਕੀਤਾ ਹੈ। ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਮੁਫ਼ਤ ਪ੍ਰਸਾਰਣ ਲਈ ਮਤਾ ਲਿਆਉਣ ਦਾ ਫੈਸਲਾ ਕੀਤਾ ਹੈ।
Trending Photos
Gurbani Free Broadcast News : ਪੰਜਾਬ ਵਿੱਚ ਗੁਰਬਾਣੀ ਦੇ ਪ੍ਰਸਾਰਣ ਨੂੰ ਲੈ ਕੇ ਮਾਨਯੋਗ ਸਰਕਾਰ ਇੱਕ ਵੱਡਾ ਫੈਸਲਾ ਲੈਣ ਦੀ ਤਿਆਰੀ ਕਰ ਰਹੀ ਹੈ। ਹੁਣ ਗੁਰਦੁਆਰਾ ਐਕਟ 1925 ਵਿੱਚ ਇੱਕ ਨਵਾਂ ਸੈਕਸ਼ਨ ਜੋੜਿਆ ਜਾਵੇਗਾ। ਇਸ ਤਰ੍ਹਾਂ ਕਰਨ ਨਾਲ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਦਾ ਪ੍ਰਸਾਰਣ ਮੁਫ਼ਤ ਹੋ ਜਾਵੇਗਾ। ਇਸ ਲਈ ਅੱਜ ਭਗਵੰਤ ਮਾਨ ਵੱਲੋਂ ਕੈਬਨਿਟ ਮੀਟਿੰਗ ਬੁਲਾਈ ਗਈ ਹੈ। ਪਰ ਹੁਣ ਇਸ ਮਾਮਲੇ 'ਤੇ ਵਿਵਾਦ ਭੱਖ ਗਿਆ ਹੈ ਅਤੇ ਕਈ ਸਿਆਸੀ ਆਗੂਆਂ ਨੇ ਇਸਦਾ ਵਿਰੋਧ ਕੀਤਾ ਹੈ।
ਇਸ ਵਿਚਾਲੇ ਗੁਰਬਾਣੀ ਪ੍ਰਸਾਰਣ ਦੇ ਫੈਸਲੇ ਨੂੰ ਲੈ ਕੇ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ CM ਭਗਵੰਤ ਮਾਨ ਦੀ ਸ਼ਲਾਘਾ ਕੀਤੀ ਹੈ। ਨਵਜੋਤ ਸਿੰਘ ਸਿੱਧੂ ਨੇ ਇਸ ਫੈਸਲੇ ਨੂੰ ਸਲਾਮ ਕਰਦੇ ਹੋਏ ਭਗਵੰਤ ਮਾਨ ਨੂੰ ਵੀ ਵਧਾਈ ਦਿੱਤੀ ਹੈ। ਇਸ ਦੌਰਾਨ ਉਹਨਾਂ ਨੇ ਟਵੀਟ ਕਰ ਲਿਖਿਆ ਹੈ, "ਸਰਬ ਸਾਂਝੀ ਗੁਰਬਾਣੀ”…ਭਾਵ ਬਿਨਾਂ ਕਿਸੇ ਭੇਦ-ਭਾਵ ਦੇ ਸਾਰਿਆਂ ਲਈ…ਇਹ ਮੇਰੇ ਸਮੇਤ ਦੁਨੀਆਂ ਭਰ ਦੇ ਲੱਖਾਂ ਸਿੱਖਾਂ ਦੀ ਮਨਮੋਹਕ ਇੱਛਾ ਸੀ… ਸ਼ਲਾਘਾਯੋਗ ਉਪਰਾਲਾ।@ਭਗਵੰਤ ਮਾਨ… ਮੁਬਾਰਕ !!"
ਉਹ ਖੁਦ ਇਸ ਮਾਮਲੇ ‘ਚ ਪਹਿਲਾਂ ਹੀ ਮੰਗ ਕਰਦੇ ਆ ਰਹੇ ਹਨ ਕਿ ਸਰਵ ਸਾਂਝੀ ਗੁਰਬਾਣੀ ਨੂੰ ਇਕ ਚੈਨਲ ਤੱਕ ਸੀਮਤ ਕਰਨ ਦੀ ਬਜਾਏ ਸਾਰੇ ਚੈਨਲਾਂ ਰਾਹੀਂ ਹਰ ਘਰ ਤੱਕ ਪਹੁੰਚਾਇਆ ਜਾਵੇ। ਨਵਜੋਤ ਸਿੱਧੂ ਨੇ ਕਿਹਾ ਕਿ ਇਹ ਸ਼ਲਾਘਾਯੋਗ ਕੰਮ ਹੈ ਅਤੇ ਇਸ ਮਾਮਲੇ ਵਿੱਚ ਉਹ ਭਗਵੰਤ ਸਿੰਘ ਮਾਨ ਦੇ ਨਾਲ ਹਨ।
ਇਹ ਵੀ ਪੜ੍ਹੋ: Viral Video: ਡੁੱਬ ਰਹੀ ਲੜਕੀ ਨੂੰ ਬਚਾਉਣ ਲਈ ਫ਼ੌਜੀ ਨੇ ਭਾਖੜਾ ਨਹਿਰ 'ਚ ਮਾਰੀ ਛਾਲ, ਸੁਰੱਖਿਅਤ ਬਾਹਰ ਕੱਢਿਆ
ਦਰਅਸਲ ਬੀਤੇ ਦਿਨੀ ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਸੀ। ਉਨ੍ਹਾਂ ਨੇ ਲਿਖਿਆ ਸੀ ਕਿ ਪੰਜਾਬ ਸਰਕਾਰ ਵੱਲੋਂ ਸਿੱਖ ਗੁਰਦੁਆਰਾ ਐਕਟ 1925 ਵਿੱਚ ਇੱਕ ਨਵੀਂ ਧਾਰਾ ਜੋੜੀ ਜਾ ਰਹੀ ਹੈ। ਮੁੱਖ ਮੰਤਰੀ ਨੇ ਕਿਹਾ, 'ਵਾਹਿਗੁਰੂ ਜੀ ਦੇ ਅਸ਼ੀਰਵਾਦ ਸਦਕਾ ਕੱਲ੍ਹ ਇੱਕ ਇਤਿਹਾਸਿਕ ਫੈਸਲਾ ਕਰਨ ਜਾ ਰਹੇ ਹਾਂ..ਸਮੂਹ ਸੰਗਤਾਂ ਦੀ ਮੰਗ ਮੁਤਾਬਕ ਸਿੱਖ ਗੁਰਦੁਆਰਾ ਐਕਟ 1925 ਵਿੱਚ ਇੱਕ ਨਵੀਂ ਧਾਰਾ ਜੋੜ ਰਹੇ ਹਾਂ ਕਿ ਹਰਿਮੰਦਰ ਸਾਹਿਬ ਜੀ ਤੋਂ ਗੁਰਬਾਣੀ ਦਾ ਪ੍ਰਸਾਰਣ ਸਭ ਲਈ ਮੁਫਤ ਹੋਵੇਗਾ ...no tender required..ਕੱਲ੍ਹ ਕੈਬਨਿਟ 'ਚ ..20 ਜੂਨ ਨੂੰ ਵਿਧਾਨ ਸਭਾ ਵਿੱਚ ਮਤਾ ਆਵੇਗਾ।'
ਕਾਬਿਲੇਗੌਰ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਹਰਿਮੰਦਰ ਸਾਹਿਬ ਤੋਂ ਹੋਣ ਵਾਲੇ ਗੁਰਬਾਣੀ ਪ੍ਰਸਾਰਣ ਨੂੰ ਲੈ ਕੇ ਲਗਾਤਾਰ ਸਵਾਲ ਚੁੱਕਦੇ ਰਹੇ ਹਨ। ਇਸ ਬਾਬਤ ਹੁਣ ਉਨ੍ਹਾਂ ਨੇ ਆਖਿਆ ਹੈ ਕਿ ਗੁਰਦੁਆਰਾ ਐਕਟ 1925 ਵਿਚ ਇਕ ਨਵੀਂ ਧਾਰਾ ਜੋੜੀ ਜਾ ਰਹੀ ਹੈ। ਜਿਸ ਦੇ ਤਹਿਤ ਗੁਰਬਾਣੀ ਦਾ ਪ੍ਰਸਾਰਣ ਸਾਰਿਆਂ ਲਈ ਮੁਫ਼ਤ ਹੋਵੇਗਾ। ਗੁਰਬਾਣੀ ਪ੍ਰਸਾਰਣ ਦੇ ਫੈਸਲੇ ਨੂੰ ਲੈ ਕੇ ਨਵਜੋਤ ਸਿੱਧੂ ਸਮੇਤ ਕਈ ਸਿਆਸੀ ਆਗੂ CM ਭਗਵੰਤ ਮਾਨ ਦੀ ਸ਼ਲਾਘਾ ਕਰ ਰਹੇ ਹਨ।