Asian Games 2023: ਏਸ਼ੀਆ ਖੇਡਾਂ ਵਿੱਚ ਮਾਹਿਲਪੁਰ ਦੀ ਹੋਣਹਾਰ ਮੁਟਿਆਰ ਹਰਮਿਲਨ ਬੈਂਸ ਨੇ ਏਸ਼ੀਅਨ ਖੇਡਾਂ ਵਿੱਚ 1500 ਮੀਟਰ ਦੌੜ ਵਿੱਚ ਸਿਲਵਰ ਮੈਡਲ ਜਿੱਤ ਕੇ ਭਾਰਤ ਦਾ ਨਾਮ ਰੁਸ਼ਨਾਇਆ ਹੈ।
Trending Photos
Asian Games 2023: ਚੀਨ ਦੇ ਹਾਂਗਜੂ ਸ਼ਹਿਰ ਵਿੱਚ ਚੱਲ ਰਹੀ 19ਵੀਂ ਏਸ਼ੀਆ ਖੇਡਾਂ ਵਿੱਚ ਜ਼ਿਲ੍ਹਾ ਨਵਾਂਸ਼ਹਿਰ ਦੇ ਕਸਬਾ ਗੜ੍ਹਸ਼ੰਕਰ ਦੇ ਬਲਾਕ ਮਾਹਿਲਪੁਰ ਦੀ ਹੋਣਹਾਰ ਮੁਟਿਆਰ ਹਰਮਿਲਨ ਬੈਂਸ ਨੇ ਏਸ਼ੀਅਨ ਖੇਡਾਂ ਵਿੱਚ 1500 ਮੀਟਰ ਦੌੜ ਵਿੱਚ ਸਿਲਵਰ ਮੈਡਲ ਜਿੱਤ ਕੇ ਭਾਰਤ ਦਾ ਨਾਮ ਰੁਸ਼ਨਾਇਆ ਹੈ।
ਹਰਮਿਲਨ ਬੈਂਸ ਵੱਲੋਂ ਏਸ਼ੀਅਨ ਖੇਡਾਂ ਵਿੱਚ ਸਿਲਵਰ ਮੈਡਲ ਜਿੱਤਣ ਤੋਂ ਬਾਅਦ ਇਲਾਕੇ ਵਿੱਚ ਖੁਸ਼ੀ ਦਾ ਮਾਹੌਲ ਹੈ ਤੇ ਦੋਆਬਾ ਪਬਲਿਕ ਸਕੂਲ ਮਾਹਿਲਪੁਰ ਵਿੱਚ ਦਸਵੀਂ ਦੀ ਪੜ੍ਹਾਈ ਹਾਸਿਲ ਕਰਨ ਤੇ ਸਕੂਲ ਦੇ ਸਟਾਫ਼ ਵਿੱਚ ਵੀ ਖ਼ੁਸ਼ੀ ਪਾਈ ਜਾ ਰਹੀ ਹੈ।
ਜ਼ਿਕਰਯੋਗ ਹੈ ਏਸ਼ੀਅਨ ਖੇਡਾਂ ਵਿੱਚ ਹਰਮਿਲਨ ਬੈਂਸ ਦੀ ਮਾਤਾ ਮਾਧਰੀ ਏ ਸਿੰਘ ਨੇ 2002 ਵਿੱਚ ਵੁਸਾਨ ਵਿੱਚ ਸਿਲਵਰ ਮੈਡਲ ਹਾਸਿਲ ਕਰ ਚੁੱਕੀ ਹੈ ਤੇ ਦੇਸ਼ ਦੇ ਰਾਸ਼ਟਰਪਤੀ ਵੱਲੋਂ ਅਰਜੁਨ ਐਵਾਰਡ ਨਾਲ ਸਨਮਾਨਿਤ ਕੀਤਾ ਜਾ ਚੁੱਕਾ ਹੈ ਤੇ ਅੱਜ-ਕੱਲ੍ਹ ਉਹ ਬਿਜਲੀ ਬੋਰਡ ਵਿੱਚ ਸਪੋਰਟਸ ਅਫ਼ਸਰ ਪਟਿਆਲਾ ਵਜੋਂ ਸੇਵਾਵਾਂ ਨਿਭਾ ਰਹੇ ਹਨ। ਹਰਮਿਲਨ ਦੀ ਅੰਤਰਰਾਸ਼ਟਰੀ ਪ੍ਰਾਪਤੀਆਂ ਪਿੱਛੇ ਦਾਦੀ ਗੁਰਮੀਤ ਕੌਰ ਬੈਂਸ ਸਾਬਕਾ ਪ੍ਰਧਾਨ ਨਗਰ ਕੌਂਸਲ ਮਾਹਿਲਪੁਰ ਤੇ ਪਿਤਾ ਇੰਟਰਨੈਸ਼ਨਲ ਅਥਲੀਟ ਅਮਨਦੀਪ ਸਿੰਘ ਬੈਂਸ ਦਾ ਵਿਸ਼ੇਸ਼ ਯੋਗਦਾਨ ਹੈ।
ਇਸ ਮੌਕੇ ਪਰਿਵਾਰ ਨੇ ਖੁਸ਼ੀ ਸਾਂਝੇ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਬੇਟੀ ਹਰਮਿਲਨ ਬੈਂਸ ਦੀ ਕਾਮਯਾਬੀ ਪਿੱਛੇ 10 ਸਾਲਾਂ ਦੀ ਮਿਹਨਤ ਹੈ ਤੇ ਦੋਆਬਾ ਪਬਲਿਕ ਸਕੂਲ ਮਾਹਿਲਪੁਰ ਦਾ ਵਿਸ਼ੇਸ਼ ਯੋਗਦਾਨ ਹੈ। ਉਨ੍ਹਾਂ ਕਿਹਾ ਕਿ 21 ਸਾਲ ਤੋਂ ਬਾਅਦ ਉਨ੍ਹਾਂ ਦੀ ਧੀ ਨੇ ਮਾਂ ਦੇ ਨਕਸ਼ੇ ਕਦਮ ਉਤੇ ਚੱਲਕੇ ਦੁਬਾਰਾ ਮੁਕਾਮ ਹਾਸਿਲ ਕੀਤਾ ਹੈ। ਉਨ੍ਹਾਂ ਦੱਸਿਆ ਕਿ ਏਸ਼ੀਅਨ ਖੇਡਾਂ ਵਿੱਚ ਸਿਲਵਰ ਮੈਡਲ ਹਾਸਿਲ ਕਰਨ ਦੇ ਨਾਲ ਦੇਸ਼ ਦੇ ਪ੍ਰਧਾਨ ਮੰਤਰੀ ਵੱਲੋਂ ਵਧਾਈ ਸੰਦੇਸ਼ ਦਿੱਤਾ ਗਿਆ, ਜਿਸ ਉਤੇ ਉਹ ਮਾਣ ਮਹਿਸੂਸ ਕਰਦੇ ਹਨ।
ਇਹ ਵੀ ਪੜ੍ਹੋ: Mahatma Gandhi Jayanti 2023: ਮਹਾਤਮਾ ਗਾਂਧੀ ਕਿਵੇਂ ਬਣੇ 'ਰਾਸ਼ਟਰਪਿਤਾ', ਜਾਣੋ ਉਨ੍ਹਾਂ ਦੇ ਜੀਵਨ ਨਾਲ ਜੁੜੀਆਂ ਪ੍ਰੇਰਨਾਦਾਇਕ ਗੱਲਾਂ
ਇਸ ਮੌਕੇ ਪਰਿਵਾਰ ਨੂੰ ਵਧਾਈਆਂ ਦੇਣ ਵਾਲਿਆਂ ਵਿੱਚ ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਐਸਸੀ ਕਮਿਸ਼ਨ ਦੇ ਚੇਅਰਮੈਨ ਵਿਜੇ ਕੁਮਾਰ ਸਾਂਪਲਾ, ਡਿਪਟੀ ਸਪੀਕਰ ਵਿਧਾਨ ਸਭਾ ਪੰਜਾਬ ਜੈ ਕ੍ਰਿਸ਼ਨ ਸਿੰਘ ਰੌੜੀ, ਸਮੇਤ ਇਲਾਕੇ ਦੀਆਂ ਖੇਡ ਸੰਸਥਾਵਾਂ ਦੇ ਨੁਮਾਇੰਦੇ ਅਤੇ ਖੇਡ ਪ੍ਰੇਮੀ ਸ਼ਾਮਿਲ ਹਨ।
ਇਹ ਵੀ ਪੜ੍ਹੋ: Gandhi Jayanti 2023: ਅੱਜ ਹੈ ਗਾਂਧੀ ਜਯੰਤੀ, PM ਨਰਿੰਦਰ ਮੋਦੀ ਨੇ ਰਾਜਘਾਟ ਪਹੁੰਚ ਕੇ ਬਾਪੂ ਨੂੰ ਦਿੱਤੀ ਸ਼ਰਧਾਂਜਲੀ